ETV Bharat / state

ਬੇਅਦਬੀ ਮਾਮਲੇ ਦੇ ਮੁੱਖ ਗਵਾਹ ਦੀ ਹੋਈ ਪੇਸ਼ੀ, ਡੇਰਾ ਪ੍ਰੇਮੀਆਂ ਉੱਤੇ ਲਗਾਏ ਦੋਸ਼ - disgrace case latest news

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਮੁੱਖ ਗਵਾਹ ਸੇਵਕ ਸਿੰਘ ਨੇ ਦੋਸ਼ ਲਗਾਇਆ ਹੈ ਕਿ ਉਸ ਨੂੰ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਮਿਲ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।

ਫ਼ੋਟੋ
author img

By

Published : Sep 23, 2019, 5:28 PM IST

ਮੋਗਾ: 2015 ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿੱਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਮੁੱਖ ਗਵਾਹ ਸੇਵਕ ਸਿੰਘ ਵਾਸੀ ਮੱਲਕੇ ਮੋਗਾ ਦੇ ਸਿਵਲ ਜੱਜ ਦਲਜੀਤ ਕੌਰ ਦੀ ਅਦਾਲਤ ਵਿੱਚ ਗਵਾਹੀ ਲਈ ਪੇਸ਼ ਹੋਏ। ਗਵਾਹੀ ਦੌਰਾਨ ਸੇਵਕ ਸਿੰਘ ਨੇ ਦੋਸ਼ ਲਗਾਇਆ ਕਿ ਉਸ ਨੂੰ ਗਵਾਹੀ ਤੋਂ ਮੁੱਕਰਨ ਲਈ ਖਰੀਦਣ ਦੀ ਕੋਸ਼ਿਸ਼ ਕੀਤੀ ਗਈ ਅਤੇ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਉਸ ਨੂੰ ਗਵਾਹੀ ਦੇਣ ਕਰਕੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਕੀਤੀ ਹੈ।

ਵੇਖੋ ਵੀਡੀਓ

ਇਸ ਸਬੰਧੀ ਸੋਮਵਾਰ ਨੂੰ ਮੋਗਾ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਪਹੁੰਚੇ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਹ ਸੇਵਕ ਸਿੰਘ ਅਤੇ ਉਸ ਦੇ ਨਾਲ ਦੇ ਸਾਥੀ ਜੋ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਮਾਮਲੇ ਵਿੱਚ ਮੁੱਖ ਗਵਾਹ ਹਨ, ਉਨ੍ਹਾਂ ਦੇ ਨਾਲ ਹਰ ਹਾਲਤ ਵਿੱਚ ਖੜ੍ਹੇ ਹਨ। ਉਨ੍ਹਾਂ ਨੇ ਕਿਹਾ ਕਿ ਡੇਰਾ ਸਰਸਾ ਦੇ ਪ੍ਰੇਮੀਆਂ ਵੱਲੋਂ ਗਵਾਹਾਂ ਨੂੰ ਖਰੀਦਣ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਅਤੇ ਹਰਿਆਣਾ ਦੀ ਸਰਕਾਰ ਮਿਲ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਰਾਮ ਰਹੀਮ ਨੂੰ ਪ੍ਰੋਟੈਕਸ਼ਨ ਵਾਰੰਟ ਦੇ ਆਧਾਰ 'ਤੇ ਕੋਰਟ ਵਿੱਚ ਪੇਸ਼ ਕੀਤਾ ਜਾਵੇ ਅਤੇ ਉਸ ਦੀ ਸੀਆਈਏ ਸਟਾਫ਼ ਵੱਲੋਂ ਸਖ਼ਤੀ ਨਾਲ ਪੁੱਛਗਿਛ ਕੀਤੀ ਜਾਵੇ ਤਾਂ ਉਹ ਬੇਅਦਬੀ ਮਾਮਲੇ ਵਿੱਚ ਆਪਣੇ ਦੋਸ਼ ਆਪ ਹੀ ਕਬੂਲ ਕਰ ਲਵੇਗਾ। ਉਨ੍ਹਾਂ ਨੇ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਸਾਰਾ ਸੱਚ ਸਾਹਮਣੇ ਆ ਚੁੱਕਾ ਹੈ ਫਿਰ ਵੀ ਸਰਕਾਰ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਤੋਂ ਕਤਰਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਜਦ ਇਹ ਬਿਲਕੁਲ ਸਾਫ਼ ਹੋ ਚੁੱਕਾ ਹੈ ਕਿ ਡੇਰਾ ਪ੍ਰੇਮੀਆਂ ਵੱਲੋਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਅਤੇ ਕਰਵਾਈ ਗਈ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।

Intro:ਮੁੱਖ ਗਵਾਹ ਵੱਲੋਂ ਕੀਤੀ ਜਾ ਰਹੀ ਹੈ ਸੁਰੱਖਿਆ ਦੀ ਮੰਗ ।

ਮੁੱਖ ਗਵਾਹ ਦੀ ਹੋਈ ਅਦਾਲਤ ਵਿੱਚ ਗਵਾਹੀ ਲਈ ਪੇਸ਼ੀ ।

ਡੇਰਾ ਸਰਸਾ ਪ੍ਰੇਮੀਆਂ ਤੇ ਲਗਾਏ ਜਾਨ ਤੋਂ ਮਾਰਨ ਮਾਰਨ ਦੀਆਂ ਧਮਕੀਆਂ ਦੇਣ ਦੇ ਆਰੋਪ ।

ਮੁੱਖ ਗਵਾਹ ਨੂੰ ਖਰੀਦਣ ਦੀ ਵੀ ਕੀਤੀ ਗਈ ਸੀ ਕੋਸ਼ਿਸ਼ ।Body:2015 ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿੱਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿਚ ਮੁੱਖ ਗਵਾਹ ਸੇਵਕ ਸਿੰਘ ਵਾਸੀ ਮੱਲਕੇ ਅੱਜ ਮੋਗਾ ਦੇ ਸਿਵਲ ਜੱਜ ਦਲਜੀਤ ਕੌਰ ਦੀ ਅਦਾਲਤ ਵਿੱਚ ਗਵਾਹੀ ਲਈ ਪੇਸ਼ ਹੋਇਆ ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੇਵਕ ਸਿੰਘ ਨੇ ਕਿਹਾ ਕਿ ਉਸ ਨੂੰ ਗਵਾਹੀ ਤੋਂ ਮੁੱਕਰਨ ਲਈ ਖਰੀਦਣ ਦੀ ਕੋਸ਼ਿਸ਼ ਕੀਤੀ ਗਈ ਅਤੇ ਡੇਰਾ ਸਰਸਾ ਪ੍ਰੇਮੀਆਂ ਵੱਲੋਂ ਉਸ ਨੂੰ ਗਵਾਹੀ ਦੇਣ ਕਰਕੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਕੀਤੀ ਹੈ ।

Byte : Main Witnes Sewak Singh

ਇਸ ਸਬੰਧ ਵਿੱਚ ਅੱਜ ਮੋਗਾ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਪਹੁੰਚੇ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਅਸੀਂ ਸੇਵਕ ਸਿੰਘ ਅਤੇ ਉਸ ਦੇ ਨਾਲ ਦੇ ਸਾਥੀਆਂ ਦੇ ਜੋ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਮਾਮਲੇ ਵਿਚ ਮੁੱਖ ਗਵਾਹ ਹਨ ਦੇ ਨਾਲ ਹਰ ਹਾਲਤ ਵਿੱਚ ਖੜ੍ਹੇ ਹਾਂ । ਉਨ੍ਹਾਂ ਨੇ ਕਿਹਾ ਕਿ ਡੇਰਾ ਸਰਸਾ ਦੇ ਪ੍ਰੇਮੀਆਂ ਵੱਲੋਂ ਗਵਾਹਾਂ ਨੂੰ ਖਰੀਦਣ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ । ਇਸਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਅਤੇ ਹਰਿਆਣਾ ਦੀ ਸਰਕਾਰ ਰਲ ਕੇ ਡੇਰਾ ਸਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ । ਰਾਮ ਰਹੀਮ ਨੂੰ ਪ੍ਰੋਟੈਕਸ਼ਨ ਵਾਰੰਟ ਦੇ ਆਧਾਰ ਤੇ ਕੋਰਟ ਵਿੱਚ ਪੇਸ਼ ਕੀਤਾ ਜਾਵੇ ਅਤੇ ਉਸ ਦੀ ਸੀਆਈਏ ਸਟਾਫ ਵੱਲੋਂ ਸਖ਼ਤੀ ਨਾਲ ਪੁੱਛਗਿਛ ਕੀਤੀ ਜਾਵੇ ਤਾਂ ਉਹ ਬੇਅਦਬੀ ਮਾਮਲੇ ਵਿੱਚ ਆਪਣੇ ਗੁਣਾਂਹ ਆਪ ਹੀ ਕਬੂਲ ਕਰ ਲਵੇਗਾ । ਉਨ੍ਹਾਂ ਨੇ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਸਾਰਾ ਸੱਚ ਸਾਹਮਣੇ ਆ ਚੁੱਕਾ ਹੈ ਫਿਰ ਵੀ ਸਰਕਾਰ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਤੋਂ ਕਤਰਾ ਰਹੀ ਹੈ । ਉਨ੍ਹਾਂ ਨੇ ਕਿਹਾ ਕਿ ਹੁਣ ਜਦ ਇਹ ਬਿਲਕੁਲ ਸਾਫ ਹੋ ਚੁੱਕਾ ਹੈ ਕਿ ਡੇਰਾ ਪ੍ਰੇਮੀਆਂ ਵੱਲੋਂ ਹੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਅਤੇ ਕਰਵਾਈ ਗਈ ਹੈ ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਗ੍ਰਿਫਤ ਵਿੱਚ ਲੈ ਕੇ ਉਨ੍ਹਾਂ ਤੇ ਬਣਦੀ ਕਾਰਵਾਈ ਕੀਤੀ ਜਾਵੇ ।

Byte: Baljit Singh DaduwalConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.