ETV Bharat / state

ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ - ASI caught taking bribery in moga

ਲੋਕ ਇਨਸਾਫ਼ ਪਾਰਟੀ ਦੇ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਸਮਾਧ ਨੇ ਜ਼ਿਲ੍ਹੇ ਦੇ ਥਾਣਾ ਧਰਮਕੋਟ ਵਿੱਚ ਤਾਇਨਾਤ ਏਐਸਆਈ ਸੁਖਦੇਵ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਉਨ੍ਹਾਂ ਵੱਲੋਂ ਇਹ ਕਾਰਵਾਈ ਪਿੰਡ ਕੈਲੇ ਦੇ ਵਾਸੀ ਗੁਰਮੇਲ ਸਿੰਘ ਦੀ ਸ਼ਿਕਾਇਤ ਦੇ ਅਧਾਰ ਉੱਤੇ ਕੀਤੀ ਗਈ।

ਫ਼ੋਟੋ
author img

By

Published : Sep 21, 2019, 11:02 AM IST

ਮੋਗਾ: ਜ਼ਿਲ੍ਹੇ ਦੇ ਥਾਣਾ ਧਰਮਕੋਟ ਵਿੱਚ ਤਾਇਨਾਤ ਏਐਸਆਈ ਸੁਖਦੇਵ ਸਿੰਘ ਨੂੰ ਪਿੰਡ ਕੈਲੇ ਦੇ ਵਾਸੀ ਗੁਰਮੇਲ ਸਿੰਘ ਦੀ ਸ਼ਿਕਾਇਤ 'ਤੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਸਮਾਧ ਨੇ ਰੰਗੇ ਹੱਥੀਂ ਕਾਬੂ ਕੀਤਾ। ਜਗਮੋਹਨ ਸਿੰਘ ਨੇ ਫੜੇ ਗਏ ਏਐਸਆਈ ਤੋਂ ਉਸ ਦਾ ਜੁਰਮ ਵੀ ਕਬੂਲ ਕਰਵਾਇਆ।

ਵੀਡੀਓ

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡੀਐਸਪੀ ਯਾਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਧਰਮਕੋਟ ਥਾਣੇ ਵਿੱਚ ਤਾਇਨਾਤ ਏਐਸਆਈ ਸੁਖਦੇਵ ਸਿੰਘ ਨੇ ਗੁਰਮੇਲ ਸਿੰਘ ਤੋਂ ਹਾਈਕੋਰਟ ਦੇ ਹੁਕਮਾਂ ਦੇ ਆਧਾਰ 'ਤੇ ਇੱਕ ਮਾਮਲੇ ਵਿੱਚ ਸ਼ਾਮਲ ਤਫਤੀਸ਼ ਕਰਨ ਦੇ ਚੱਲਦੇ 10 ਹਜ਼ਾਰ ਰੁਪਏ ਬਤੌਰ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਮਗਰੋਂ ਗੁਰਮੇਲ ਸਿੰਘ ਨੇ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਸਮਾਧ ਨੂੰ ਇਸ ਮਾਮਲੇ ਬਾਰੇ ਦੱਸਿਆ ਅਤੇ ਜਗਮੋਹਨ ਸਿੰਘ ਨੇ ਫੌਰੀ ਕਾਰਵਾਈ ਕਰਦਿਆਂ ਫੇਸਬੁੱਕ 'ਤੇ ਲਾਈਵ ਹੋ ਕੇ ਏਐਸਆਈ ਨੂੰ ਰੰਗੇ ਹੱਥੀਂ ਫੜਿਆ।

ਇਸ ਤੋਂ ਬਾਅਦ ਜਦੋਂ ਗੁਰਮੇਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਤਾਂ ਏਐਸਆਈ ਸੁਖਦੇਵ ਸਿੰਘ ਅਤੇ ਪਿੰਡ ਦੇ ਸਰਪੰਚ ਗੁਰਨਿਸ਼ਾਨ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ । ਦੱਸਣਯੋਗ ਹੈ ਕਿ ਗੁਰਨਿਸ਼ਾਨ ਸਿੰਘ ਨੇ ਗੁਰਮੇਲ ਸਿੰਘ ਨੂੰ 10 ਹਜ਼ਾਰ ਰੁਪਏ ਸੁਖਦੇਵ ਸਿੰਘ ਏਐਸਆਈ ਨੂੰ ਦੇਣ ਲਈ ਫੋਨ 'ਤੇ ਕਿਹਾ ਸੀ।

Intro:ਪਿੰਡ ਦੇ ਸਰਪੰਚ ਨਾਲ ਮਿਲੀ ਭੁਗਤ ਕਰਕੇ ਮੰਗਦਾ ਸੀ 10000 ਰਿਸ਼ਵਤ।

ਸਰਪੰਚ ਅਤੇ ASi ਖਿਲਾਫ ਹੋਇਆ ਮੁਕੱਦਮਾ ਦਰਜ।Body:ਮੋਗਾ ਜ਼ਿਲੇ ਦੇ ਥਾਣਾ ਧਰਮਕੋਟ ਵਿੱਚ ਤਾਇਨਾਤ ਏਐਸਆਈ ਸੁਖਦੇਵ ਸਿੰਘ ਰੌਲੀ ਨੂੰ ਗੁਰਮੇਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕੈਲੇ ਦੀ ਸ਼ਿਕਾਇਤ ਪਰ 10000 ਰੁਪਏ ਰਿਸ਼ਵਤ ਲੈਂਦੇ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਸਮਾਧ ਭਾਈ ਨੇ ਫੇਸਬੁੱਕ ਤੇ ਲਾਈਵ ਹੋ ਕੇ ਰੰਗੇ ਹੱਥੀਂ ਫੜਿਆ । ਅਤੇ ਸੁਖਦੇਵ ਸਿੰਘ ਏ ਆਈ ਸੀ ਤੋਂ ਉਸ ਦਾ ਜੁਰਮ ਕਬੂਲ ਕਰਵਾਇਆ ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡੀਐਸਪੀ ਧਰਮਕੋਟ ਯਾਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਧਰਮਕੋਟ ਥਾਣੇ ਵਿੱਚ ਤਾਇਨਾਤ ਏਐਸਆਈ ਸੁਖਦੇਵ ਸਿੰਘ ਨੇ ਗੁਰਮੇਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕੈਲੇ ਤੋਂ ਇੱਕ ਹਾਈਕੋਰਟ ਦੇ ਹੁਕਮਾਂ ਦੇ ਆਧਾਰ ਤੇ ਇੱਕ ਮਾਮਲੇ ਵਿੱਚ ਸ਼ਾਮਲ ਤਫਤੀਸ਼ ਕਰਨ ਦੇ ਏਵਜ ਵਿੱਚ 10000 ਰੁਪਏ ਬਤੌਰ ਰਿਸ਼ਵਤ ਮੰਗ ਕੀਤੀ ਸੀ ! ਜਿਸ ਨੂੰ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਸਮਾਧ ਭਾਈ ਨੇ ਫੇਸਬੁੱਕ ਉੱਪਰ ਲਾਈਵ ਹੋ ਕੇ ਰੰਗੇ ਹੱਥੀਂ ਫੜਿਆ ।
ਇਸ ਤੋਂ ਬਾਅਦ ਜਦੋਂ ਗੁਰਮੇਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਤਾਂ ਏਐਸਆਈ ਸੁਖਦੇਵ ਸਿੰਘ ਅਤੇ ਕੈਲੇ ਪਿੰਡ ਦੇ ਸਰਪੰਚ ਗੁਰਨਿਸ਼ਾਨ ਸਿੰਘ ਦੇ ਖਿਲਾਫ ਕੁਰੱਪਸ਼ਨ ਦੀਆਂ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ । ਦੱਸਣਯੋਗ ਹੋਵੇਗਾ ਕਿ ਗੁਰਨਿਸ਼ਾਨ ਸਿੰਘ ਨੇ ਗੁਰਮੇਲ ਸਿੰਘ ਨੂੰ ਦਸ ਹਜ਼ਾਰ ਰੁਪਏ ਰਿਸ਼ਵਤ ਸੁਖਦੇਵ ਸਿੰਘ ਏ ਐੱਸ ਆਈ ਨੂੰ ਦੇਣ ਲਈ ਫੋਨ ਤੇ ਗੱਲਬਾਤ ਕੀਤੀ ਸੀ ।
ਇਸ ਮਾਮਲੇ ਵਿੱਚ ਅਜੇ ਕੋਈ ਗ੍ਰਿਫਤਾਰੀ ਨਹੀਂ ਹੋ ਸਕੀ ਹੈ ਦੋਸ਼ੀਆਂ ਦੀ ਭਾਲ ਜਾਰੀ ਹੈ ।

Byte: DSP Dharamkot Yadwinder Singh Bajwa
Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.