ETV Bharat / state

ਮੋਗਾ 'ਚ ਚੇਤਨਾ ਮਾਰਚ ਕੱਢ ਕੇ ਮਹਿਲਾਵਾਂ ਨੂੰ ਕੀਤਾ ਜਾ ਰਿਹਾ ਲਾਮਬੰਦ - ਮੋਗਾ 'ਚ ਚੇਤਨਾ ਮਾਰਚ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਮਹਿਲਾਵਾਂ ਵੱਲੋਂ ਚੇਤਨਾ ਮਾਰਚ ਕੱਢਿਆ ਗਿਆ। ਇਸ ਚੇਤਨਾ ਮਾਰਚ ਦੇ ਜ਼ਰੀਏ ਪਿੰਡ ਦੀਆਂ ਮਹਿਲਾਵਾਂ ਨੂੰ ਅਪੀਲ ਕੀਤੀ ਗਈ ਕਿ 8 ਮਾਰਚ ਨੂੰ ਵਿਸ਼ਵ ਮਹਿਲਾ ਦਿਵਸ ਮੌਕੇ ਦਿੱਲੀ ਵਿਖੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਹੋਣ

ਫ਼ੋਟੋ
ਫ਼ੋਟੋ
author img

By

Published : Mar 1, 2021, 7:50 PM IST

ਮੋਗਾ: ਇੱਥੋਂ ਦੇ ਪਿੰਡ ਚੜਿੱਕ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਮਹਿਲਾਵਾਂ ਵੱਲੋਂ ਚੇਤਨਾ ਮਾਰਚ ਕੱਢਿਆ ਗਿਆ। ਇਸ ਚੇਤਨਾ ਮਾਰਚ ਦੇ ਜ਼ਰੀਏ ਪਿੰਡ ਦੀਆਂ ਮਹਿਲਾਵਾਂ ਨੂੰ ਅਪੀਲ ਕੀਤੀ ਗਈ ਕਿ 8 ਮਾਰਚ ਨੂੰ ਵਿਸ਼ਵ ਮਹਿਲਾ ਦਿਵਸ ਮੌਕੇ ਦਿੱਲੀ ਵਿਖੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਹੋਣ, ਤਾਂ ਕੀ ਕੇਂਦਰ ਸਰਕਾਰ ਨੂੰ ਪਤਾ ਚੱਲ ਸਕੇ ਕਿ ਹੁਣ ਕਿਸਾਨੀ ਅੰਦੋਲਨ ਵਿੱਚ ਨਾਰੀ ਵੀ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਡੱਟ ਗਈ ਹੈ। ਇਸ ਚੇਤਨਾ ਮਾਰਚ ਵਿੱਚ ਕਾਫੀ ਗਿਣਤੀ ਵਿਚ ਮਹਿਲਾਵਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਮੌਜੂਦ ਸਨ ਅਤੇ ਉਨ੍ਹਾਂ ਵੱਲੋਂ ਪਿੰਡ ਚੜਿੱਕ ਵਿੱਚ ਚੇਤਨਾ ਮਾਰਚ ਕੱਢ ਕੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਮਹਿਲਾ ਐਡਵੋਕੇਟ ਜੋਗਿੰਦਰ ਕੌਰ ਨੇ ਕਿਹਾ ਕਿ 8 ਮਾਰਚ ਨੂੰ ਵਿਸ਼ਵ ਮਹਿਲਾ ਦਿਵਸ ਮੌਕੇ ਮੋਗਾ ਤੋਂ ਵੱਡੀ ਗਿਣਤੀ ਵਿੱਚ ਮਹਿਲਾਵਾਂ ਦਾ ਕਾਫ਼ਲਾ ਦਿੱਲੀ ਵੱਲ ਕੂਚ ਕਰੇਗਾ। ਉਥੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਹੋ ਕੇ ਸਰਕਾਰ ਨੂੰ ਦਿਖਾਇਆ ਜਾਵੇਗਾ ਕਿ ਹੁਣ ਨਾਰੀ ਘਰੋਂ ਬਾਹਰ ਪੈਰ ਪੁੱਟ ਚੁੱਕੀ ਹੈ ਅਤੇ ਹੁਣ ਇਸ ਸੰਘਰਸ਼ ਨੂੰ ਖ਼ਤਮ ਕਰਕੇ ਹੀ ਮਹਿਲਾਵਾਂ ਵਾਪਸ ਆਉਣਗੀਆਂ।

ਮੋਗਾ 'ਚ ਚੇਤਨਾ ਮਾਰਚ ਕੱਢ ਕੇ ਮਹਿਲਾਵਾਂ ਨੂੰ ਕੀਤਾ ਜਾ ਰਿਹਾ ਲਾਮਬੰਦ

ਇਸ ਮੌਕੇ ਐਡਵੋਕੇਟ ਜੋਗਿੰਦਰ ਕੌਰ ਨੇ ਮਾਈ ਭਾਗੋ, ਮਾਤਾ ਗੁਜਰੀ, ਗੁਲਾਬ ਕੌਰ ਅਤੇ ਹੋਰ ਕਈ ਇਤਿਹਾਸਕਾਰਾਂ ਦੀ ਉਦਾਹਰਨ ਪੇਸ਼ ਕਰਦਿਆਂ ਕਿਹਾ ਕਿ ਹੁਣ ਇਸ ਅੰਦੋਲਨ ਵਿਚ ਮਹਿਲਾਵਾਂ ਚੰਡੀ ਦੇ ਰੂਪ ਵਿੱਚ ਉਤਰਨਗੀਆਂ ਅਤੇ ਕੇਂਦਰ ਸਰਕਾਰ ਦਾ ਤਖ਼ਤਾ ਤਕ ਪਲਟ ਦੇਣਗੀਆਂ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਨਛੱਤਰ ਸਿੰਘ ਨੇ ਕਿਹਾ ਕਿ ਕਿਸਾਨੀ ਅੰਦੋਲਨ ਵਿੱਚ ਮਹਿਲਾਵਾਂ ਨੂੰ ਲਾਮਬੰਦ ਕਰਨ ਲਈ ਉਨ੍ਹਾਂ ਦੀ ਜਥੇਬੰਦੀ ਵੱਲੋਂ ਹਰੇਕ ਪਿੰਡ ਵਿੱਚ ਮਹਿਲਾ ਚੇਤਨਾ ਮਾਰਚ ਕੱਢਿਆ ਜਾਵੇਗਾ। 8 ਮਾਰਚ ਨੂੰ ਵਿਸ਼ਵ ਮਹਿਲਾ ਦਿਵਸ ਉੱਤੇ ਦਿੱਲੀ ਜਾਣ ਲਈ ਮੋਗਾ ਤੋਂ ਵੱਡੀ ਗਿਣਤੀ ਵਿੱਚ ਮਹਿਲਾਵਾਂ ਦਾ ਕਾਫ਼ਲਾ ਉਨ੍ਹਾਂ ਦੀ ਜਥੇਬੰਦੀ ਵੱਲੋਂ ਰਵਾਨਾ ਕੀਤਾ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.