ਮੋਗਾ: ਸੋਸ਼ਲ ਵੈੱਲਫੇਅਰ ਕਲੱਬ ਵੱਲੋਂ ਸ਼ਹਿਰ ਦੇਵ ਸਮਾਜ ਸੀਨੀਅਰ ਸਕੈਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਮੋਬਾਈਲ ਦੀ ਸਹੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਲਈ ਖ਼ਾਸ ਤੌਰ 'ਤੇ ਕਰੀਅਰ ਗਾਈਂਡਸ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਸੋਸ਼ਲ ਵੈੱਲਫੇਅਰ ਕਲੱਬ ਦੇ ਪ੍ਰਧਾਨ ਓ ਪੀ ਕੁਮਾਰ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਨੈਤਿਕਤਾ ਨੂੰ ਜੀਵਨ ਦਾ ਆਧਾਰ ਬਣਾਉਣ ਲਈ ਪ੍ਰੇਰਤ ਕੀਤਾ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਰੀਅਰ ਸਬੰਧੀ ਜਾਣਕਾਰੀ ਦਿੱਤੀ ਕਿ ਉਹ ਕਿਨ੍ਹਾਂ-ਕਿਨ੍ਹਾਂ ਖ਼ੇਤਰਾਂ ਵਿੱਚ ਆਪਣੀ ਦਿੱਲਚਸਪੀ ਮੁਤਾਬਕ ਭੱਵਿਖ ਵਿੱਚ ਕੰਮ ਕਰ ਸਕਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੋਬਾਈਲ ਦੀ ਸਹੀ ਵਰਤੋਂ ਅਤੇ ਟ੍ਰੈਫਿਕ ਨਿਯਮਾਂ, ਵਾਤਾਵਰਣ ਦੀ ਸਾਂਭ ਸੰਭਾਲ ਆਦਿ ਹੋਰਨਾਂ ਕੰਮਾਂ ਲਈ ਵੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀ ਸੰਜਮ ਅਤੇ ਸਹਿਜਤਾ ਭਰਿਆ ਜੀਵਨ ਆਪਣਾਉਂਦੇ ਹਨ ਤਾਂ ਉਹ ਭੱਵਿਖ ਵਿੱਚ ਆਸਾਨੀ ਨਾਲ ਤਰੱਕੀ ਹਾਸਲ ਕਰ ਸਕਦੇ ਹਨ।