ETV Bharat / state

ਗੈਂਗਸਟਰ ਮਨਦੀਪ ਮਨਾਲੀ ਦਾ ਗੋਲੀਆਂ ਮਾਰ ਕੇ ਕਤਲ, ਦਵਿੰਦਰ ਬੰਬੀਹਾ ਗਰੁੱਪ ਨੇ ਲਈ ਜਿੰਮੇਵਾਰੀ - ਦਵਿੰਦਰ ਬੰਬੀਹਾ ਗਰੁੱਪ

ਮੋਗਾ ਦੇ ਪਿੰਡ ਲੋਪੋ ਨਾਲ ਸਬੰਧਿਤ ਗੈਂਗਸਟਰ ਮਨਦੀਪ ਮਨਾਲੀ ਦਾ ਮਨੀਲਾ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਗੈਂਗ ਨੇ ਲਈ ਹੈ।

Mandeep Manali killed in Philippines
ਮਨਦੀਪ ਮਨਾਲੀ ਦਾ ਗੋਲੀਆਂ ਮਾਰ ਕੇ ਕਤਲ
author img

By

Published : Aug 26, 2022, 12:32 PM IST

Updated : Aug 26, 2022, 1:10 PM IST

ਮੋਗਾ: ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਦੇ ਗੈਂਗਸਟਰ ਮਨਦੀਪ ਮਨਾਲੀ ਦਾ ਮਨੀਲਾ ਵਿੱਚ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਮੋਗਾ ਦੇ ਥਾਣਾ ਸਮਾਲਸਰ ਵਿੱਚ ਮਨਦੀਪ ਦੇ ਖਿਲਾਫ ਅਸਲਾ ਐਕਟ ਦਾ ਮਾਮਲਾ ਦਰਜ ਕੀਤਾ ਹੋਇਆ ਹੈ। ਗੈਂਗਸਟਰ ਮਨਦੀਪ ਮਨਾਲੀ ਮੋਗਾ ਦੇ ਪਿੰਡ ਲੋਪੋ ਨਾਲ ਸਬੰਧਿਤ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਗੈਂਗ ਨੇ ਮਨਾਲੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਦਾ ਆਡੀਓ ਵਾਇਰਲ ਹੋ ਗਿਆ ਹੈ। ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਇਹ ਕਤਲ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਦੇ ਇਸ਼ਾਰੇ 'ਤੇ ਕੀਤਾ ਗਿਆ ਹੈ। ਆਡੀਓ ਵਿੱਚ ਧਮਕੀ ਦਿੱਤੀ ਜਾ ਰਹੀ ਹੈ ਕਿ ਬੰਬੀਹਾ ਗੈਂਗ ਦੇ ਮੈਂਬਰਾਂ ਦਾ ਉਹੀ ਹਾਲ ਹੋਵੇਗਾ ਜੋ ਸਿੱਧੂ ਮੂਸੇਵਾਲਾ ਦਾ ਕੀਤਾ ਗਿਆ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਗੈਂਗਸਟਰ ਲਾਰੈਂਸ ਅਤੇ ਗੋਲਡੀ ਗੈਂਗ ਵੱਲੋਂ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਦੇ ਕਤਲ ਦਾ ਬਦਲਾ ਲੈਣ ਦੀ ਵੀ ਗੱਲ ਆਖੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਦਾ ਇਹ ਵੀ ਕਹਿਣਾ ਹੈ ਕਿ ਰਿਕਾਰਡਿੰਗ ਦੀਪਕ ਮੁੰਡੀ ਦੇ ਨਾਂ 'ਤੇ ਵਾਇਰਲ ਹੋ ਰਹੀ ਹੈ। ਦੱਸ ਦਈਏ ਕਿ ਸ਼ਾਰਪ ਸ਼ੂਟਰ ਦੀਪਕ ਮੁੰਡੀ ਮੂਸੇਵਾਲਾ ਕਤਲ ਵਿੱਚ ਵੀ ਸ਼ਾਮਲ ਹੈ ਜੋ ਕਿ ਅਜੇ ਪੁਲਿਸ ਦੀ ਗ੍ਰਿਫਤ ਤੋਂ ਫਰਾਰ ਹੈ।

ਬੰਬੀਹਾ ਗੈਂਗ ਵੱਲੋਂ ਵੀ ਦਿੱਤੀ ਗਈ ਧਮਕੀ: ਦੂਜੇ ਪਾਸੇ ਦਵਿੰਦਰ ਬੰਬੀਹਾ ਗੈਂਗ ਵੱਲੋਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦੇ ਲਈ ਲਾਰੈਂਸ, ਗੋਲਡੀ ਬਰਾੜ ਅਤੇ ਗਾਇਕ ਮਨਕੀਰਤ ਔਲਖ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ।

ਇਹ ਵੀ ਪੜੋ: ਦਵਿੰਦਰ ਬੰਬੀਹਾ ਗਰੁੱਪ ਦੇ ਨਿਸ਼ਾਨੇ ਉੱਤੇ ਪੰਜਾਬ ਪੁਲਿਸ, ਕਿਹਾ ਨਾ ਕਰੋ ਸਾਡੇ ਬੰਦਿਆਂ ਨੂੰ ਤੰਗ

Last Updated : Aug 26, 2022, 1:10 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.