ETV Bharat / state

Amritpal Singh Arrested: ਸੁਣੋ, ਗ੍ਰਿਫ਼ਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਕੀ ਕਿਹਾ... - ਵਾਰਿਸ ਪੰਜਬ ਦੇ

ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸੰਗਤ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਗ੍ਰਿਫ਼ਤਾਰੀ ਅੰਤ ਨਹੀਂ ਸਗੋਂ ਸ਼ੁਰੂਆਤ ਹੈ।

Etv Bharat
Etv Bharat
author img

By

Published : Apr 23, 2023, 8:21 AM IST

Updated : Apr 23, 2023, 11:20 AM IST

ਅੰਮ੍ਰਿਤਪਾਲ ਨੇ ਗ੍ਰਿਫਤਾਰੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿੱਚ ਕੀਤਾ ਸੰਬੋਧਨ

ਮੋਗਾ: ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਵਾਰਿਸ ਪੰਜਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਗ੍ਰਿਫ਼ਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਪਿੰਡ ਰੋਡੇ ਦੇ ਗੁਰਦੁਆਰਾ ਸਾਹਿਬ ਵਿੱਚ ਸੰਬਧੋਨ ਕੀਤਾ ਸੀ, ਜਿਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਉੱਤੇ ਐਨਐਸਏ ਲੱਗਾ ਹੋਇਆ ਹੈ, ਜਿਸ ਕਾਰਨ ਹੁਣ ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦੇਵੇਗੀ।

ਇਹ ਵੀ ਪੜੋ: Amritpal Singh Arrested: ਜਾਣੋ, ਕੌਣ ਹੈ ਅੰਮ੍ਰਿਤਪਾਲ ਸਿੰਘ ਅਤੇ ਪੁਲਿਸ ਦੀ ਰਡਾਰ 'ਤੇ ਕਿਵੇਂ ਆਇਆ ?

ਗ੍ਰਿਫਤਾਰੀ ਤੋਂ ਪਹਿਲਾਂ ਸੰਗਤ ਨੂੰ ਸੰਬੋਧਨ: ਗ੍ਰਿਫ਼ਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਿਸ ਅਸਥਾਨ ਉੱਤੇ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਜਨਮ ਹੋਇਆ ਤੇ ਇਸੇ ਸਥਾਨ ਉੱਤੇ ਮੇਰੀ ਦਸਤਾਰ ਬੰਦੀ ਹੋਈ ਅੱਜ ਉਸੇ ਸਥਾਨ ਉੱਤੇ ਬਹੁਤ ਅਹਿਮ ਮੋੜ ਉੱਤੇ ਆ ਕੇ ਖੜ ਗਏ ਹਾਂ।

ਸਰਕਾਰਾਂ ਨੇ ਸਿੱਖ ਨੌਜਾਵਾਨਾਂ ਉੱਤੇ ਕੀਤਾ ਜੁਰਮ: ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪਿਛਲੇ ਇੱਕ ਮਹਿਨੇ ਤੋਂ ਜੋ ਕੁਝ ਵਾਪਸ ਰਿਹਾ ਹੈ, ਉਹ ਤੁਸੀਂ ਦੇਖ ਲਿਆ। ਉਹਨਾਂ ਨੇ ਕਿਹਾ ਕਿ ਤੁਸੀਂ ਦੇਖਿਆ ਕਿ ਇੱਕ ਮਹੀਨੇ ਤੋਂ ਸਰਕਾਰਾਂ ਸਿੱਖ ਨੌਜਵਾਨਾਂ ਉੱਤੇ ਜੁਲਮ ਕਰ ਰਹੀਆਂ ਹਨ, ਜਿਸ ਨਾਲ ਉਹਨਾਂ ਦਾ ਅਸਲ ਚਿਹਰਾ ਸਾਹਮਣੇ ਆ ਗਿਆ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਸਵਾਲ ਕੇਵਲ ਗ੍ਰਿਫ਼ਤਾਰੀ ਦਾ ਨਹੀਂ ਹੈ, ਜੇਕਰ ਗ੍ਰਿਫ਼ਤਾਰੀ ਦਾ ਹੁੰਦਾ ਤਾਂ ਬਹੁਤ ਤਰੀਕੇ ਹਨ ਗ੍ਰਿਫ਼ਤਾਰ ਕਰਨ ਦੇ। ਉਹਨਾਂ ਨੇ ਕਿਹਾ ਕਿ ਇਸ ਲਈ ਅਸੀਂ ਇੱਕ ਮਹੀਨੇ ਬਾਅਦ ਫੈਸਲਾ ਲਿਆ ਹੈ ਕਿ ਹੁਣ ਗ੍ਰਿਫ਼ਤਾਰੀ ਦੇ ਦਿੱਤੀ ਜਾਵੇ।

ਗ੍ਰਿਫ਼ਤਾਰੀ ਅੰਤ ਨਹੀਂ ਸ਼ੁਰੂਆਤ: ਉਹਨਾਂ ਨੇ ਕਿਹਾ ਕਿ ਸਾਡੇ ਉੱਤੇ ਜੋ ਝੂਠੇ ਪਰਚੇ ਪਏ ਹਨ, ਉਹਨਾਂ ਦਾ ਅਸੀਂ ਸਾਹਮਣਾ ਕਰ ਲਵਾਂਗੇ। ਅੰਮ੍ਰਿਤਪਾਲ ਨੇ ਸੰਗਤ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਭ ਸੰਗਤ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਿਆ ਹੈ। ਉਹਨਾਂ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਅੰਤ ਨਹੀਂ ਸਗੋਂ ਸ਼ੁਰੂਆਤ ਹੈ।

ਨੌਜਵਾਨਾਂ ਨੂੰ ਅਪੀਲ: ਅੰਮ੍ਰਿਤਪਾਲ ਨੇ ਕਿਹਾ ਕਿ ਜੋ ਅੰਮ੍ਰਿਤ ਸੰਚਾਰ ਕੀ ਪ੍ਰਕਿਰਿਆ ਚੱਲ ਰਹੀ ਸੀ, ਉਸ ਨੂੰ ਨਿਯੰਤਰ ਜਾਰੀ ਰੱਖਿਆ ਜਾਵੇ ਤੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਅੰਮ੍ਰਿਤਪਾਲ ਨੇ ਕਿਹਾ ਕਿ ਸਾਰੇ ਨੌਜਵਾਨਾਂ ਨੇ ਅੰਮ੍ਰਿਤ ਛਕ ਸਿੰਘ ਸੱਜਣਾ ਹੈ ਕੇ ਸ਼ਾਸ਼ਤਰ ਧਾਰੀ ਹੋ ਕੇ ਜੀਵਨ ਬਤੀਤ ਕਰਨਾ ਹੈ।

ਇਹ ਵੀ ਪੜੋ: Amritpal Arrest : 36 ਦਿਨਾਂ ਬਾਅਦ ਮੋਗਾ ਤੋਂ ਗ੍ਰਿਫਤਾਰ ਅੰਮ੍ਰਿਤਪਾਲ, ਗ੍ਰਿਫਤਾਰੀ ਤੋਂ ਪਹਿਲਾਂ ਕਿਹਾ- "ਗ੍ਰਿਫਤਾਰੀ ਅੰਤ ਨਹੀਂ ਸ਼ੁਰੂਆਤ ਹੈ"

Last Updated : Apr 23, 2023, 11:20 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.