ਮੋਗਾ: ਕੋਟਕਪੂਰਾ ਬਾਈਪਾਸ ਨੇੜੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਕਾਫਿਲੇ ਦੀ ਗੱਡੀ ਭਿਆਨਕ ਸੜਕ ਹਾਦਸੇ ਦੀ ਸ਼ਿਕਾਰ ਹੋ ਗਈ ਹੈ। ਜਾਣਕਾਰੀ ਮੁਤਾਬਕ ਕਾਫਿਲੇ ਦੀ ਪਾਇਲਟ ਇਨੋਵਾ ਗੱਡੀ ਦੀ ਟਰੱਕ ਨਾਲ ਟਕੱਰ ਹੋ ਗਈ, ਜਿਸ ਨਾਲ ਇਨੋਵਾ ਬੂਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਈ। ਹਾਦਸੇ ਦੌਰਾਨ ਇਨੋਵਾ ਸਵਾਰ 5 ਸੀਆਈਐੱਸਐੱਫ ਜਵਾਨਾਂ 'ਚੋਂ 1 ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਹਾਲਾਂਕਿ 4 ਜਵਾਨ ਗੰਭੀਰ ਜ਼ਖ਼ਮੀ ਹਨ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ 'ਤੋਂ ਫ਼ਰਾਰ ਹੋਣ 'ਚ ਕਾਮਯਾਬ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਟਰੱਕ ਚਾਲਕ ਦੀ ਭਾਲ ਜਾਰੀ ਹੈ।
ਦੱਸਣਯੋਗ ਹੈ ਕਿ ਮਜੀਠੀਆ ਦਾ ਕਾਫਿਲਾ ਰਾਤ ਨੂੰ ਜਲਾਲਾਬਾਦ ਤੋਂ ਮੁਕਤਸਰ ਵੱਲ ਜਾ ਰਹੀ ਸੀ। ਇਸ ਸੜਕ ਹਾਦਸੇ 'ਚ ਬਿਕਰਮ ਮਜੀਠੀਆ ਸੁਰੱਖਿਅਤ ਹਨ। ਹਾਦਸੇ ਤੋਂ ਬਾਅਦ ਹੀ ਮਜੀਠੀਆ ਆਪਣੇ ਜ਼ਖ਼ਮੀ ਜਵਾਨਾਂ ਨੂੰ ਲੈ ਕੇ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਪੁੱਜੇ। ਜ਼ਿਕਰਯੋਗ ਹੈ ਕਿ ਇਹ ਸੜਕ ਹਾਦਸਾ ਰਾਤ ਦੇ ਲਗਭਗ 2 ਵਜੇ ਦੇ ਕਰੀਬ ਹੋਇਆ ਹੈ। ਮੋਗਾ ਦੇ ਡੀਐਸਪੀ ਪਰਮਜੀਤ ਸਿੰਘ ਸੰਧੂ ਨੇ ਕਿਹਾ ਕਿ ਟਰੱਕ ਅਤੇ ਉਸ ਦੇ ਕਾਗਜ਼ਾਤ ਕਬਜ਼ੇ ਵਿੱਚ ਲੈ ਲਏ ਹਨ, ਡਰਾਈਵਰ ਦੀ ਭਾਲ ਜਾਰੀ ਹੈ, ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਕਸ਼ਮੀਰ ਉੱਤੇ ਚੀਨੀ ਰਾਸ਼ਟਰਪਤੀ ਦੀ ਟਿੱਪਣੀ, ਭਾਰਤ ਨੇ ਜਤਾਇਆ ਸਖ਼ਤ ਇਤਰਾਜ
ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਦੱਸਿਆ ਕਿ ਦੇਰ ਰਾਤ ਇਹ ਦਰਦਨਾਕ ਹਾਦਸਾ ਵਾਪਰਿਆ ਅਤੇ ਇਸ ਹਾਦਸੇ ਦੇ ਵਿੱਚ ਇੱਕ ਜਵਾਨ ਦੀ ਮੌਤ ਹੋ ਗਈ ਜਦੋਂ ਕਿ 4 ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਲੁਧਿਆਣਾ ਡੀਐੱਮਸੀ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ। ਗੋਸ਼ਾ ਨੇ ਦੱਸਿਆ ਕਿ ਇਹ ਕਾਫੀ ਮੰਦਭਾਗੀ ਗੱਲ ਹੈ ਅਤੇ ਉਨ੍ਹਾਂ ਦੀ ਹਮਦਰਦੀ ਮ੍ਰਿਤਕ ਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਹੈ।
ਮ੍ਰਿਤਕ ਜਵਾਨ ਨੋਇਡਾ ਬਟਾਲੀਅਨ ਦਾ ਗੁੱਡੂ ਕੁਮਾਰ ਦੱਸਿਆ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬਿਕਰਮ ਮਜੀਠੀਆ ਨੇ ਆਪ ਜਵਾਨਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਅਤੇ ਤੜਕਸਾਰ ਉੱਥੋਂ ਨਿਕਲ ਗਏ।