ਮੋਗਾ: ਜ਼ਿਲ੍ਹੇ ਦੇ ਪਿੰਡ ਸਿੰਘਾਂਵਾਲਾ ਨੇੜੇ ਅਣਪਛਾਤੇ ਵਿਅਕਤੀਆਂ ਨੇ ਡੋਲੀ ਵਾਲੀ ਕਾਰ ਦੇ ਡਰਾਈਵਰ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋਏ ਡਰਾਈਵਰ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਡੀਐੱਮਸੀ ਲੁਧਿਆਣਾ ਰੈਫ਼ਰ ਕਰ ਦਿੱਤਾ।
ਮੁਲਜ਼ਮਾਂ ਨੇ 2 ਦਿਨ ਪਹਿਲਾਂ ਹੀ ਡੋਲੀ ਲਈ ਕਾਰ ਕੀਤੀ ਸੀ ਬੁੱਕ: ਜਾਣਕਾਰੀ ਮੁਤਾਬਿਕ ਹਮਲਾਵਰਾਂ ਨੇ ਵਿਆਹ ਲਈ ਕਾਰ ਦੋ ਦਿਨ ਪਹਿਲਾਂ ਹੀ ਬੁੱਕ ਕਰਵਾਈ ਸੀ। ਅੱਜ ਡਰਾਈਵਰ ਕਾਰ ਬੁੱਕ ਕਰਵਾਉਣ ਵਾਲੇ ਲੋਕਾਂ ਨਾਲ ਬਾਘਾਪੁਰਾਣਾ ਜਾ ਰਿਹਾ ਸੀ ਤਾਂ ਰਸਤੇ ਵਿੱਚ ਸਿੰਘਾਵਾਲਾ ਨੇੜੇ ਕਾਰ ਵਿੱਚ ਸਵਾਰ ਵਿਅਕਤੀਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਫ਼ਰਾਰ ਹੋ ਗਏ। ਗੋਲੀ ਲੱਗਣ ਤੋਂ ਬਾਅਦ ਡਰਾਈਵਰ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ, ਜਿਸ ਨੂੰ ਲੋਕਾਂ ਨੇ ਸਰਕਾਰੀ ਹਸਪਤਾਲੀ ਵਿੱਚ ਦਾਖਲ ਕਰਵਾਇਆ, ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਰਟਰਾਂ ਨੇ ਉਸ ਨੂੰ ਡੀਐਮਸੀ ਲੁਧਿਆਣਾ ਰੈਫ਼ਰ ਕਰ ਦਿੱਤਾ।
ਮੁਲਜ਼ਮ ਦੀ ਹੋਈ ਪਛਾਣ: ਮੌਕੇ ਉੱਤੇ ਪਹੁੰਚੇ ਥਾਣਾ ਸਿਟੀ ਸਾਊਥ ਦੇ ਐੱਸਐੱਚਓ ਨੇ ਦੱਸਿਆ ਕਿ ਅੱਜ ਸਵੇਰੇ ਮੋਗਾ ਦੇ ਸਿੰਘਾਵਾਲਾ ਨੇੜੇ ਇੱਕ ਕਾਰ ਸਵਾਰ ਨੂੰ ਗੋਲੀ ਲੱਗਣ ਦੀ ਸੂਚਨਾ ਮਿਲੀ ਸੀ। ਗੋਲੀ ਲੱਗਣ ਵਾਲੇ ਵਿਅਕਤੀ ਦੀ ਪਛਾਣ ਨਵਦੀਪ ਸਿੰਘ ਵਾਸੀ ਪੁਰਾਣਾ ਮੋਗਾ ਵਜੋਂ ਹੋਈ ਹੈ ਜੋ ਕਿ ਟੈਕਸੀ ਡਰਾਈਵਰ ਦਾ ਹੀ ਕੰਮ ਕਰਦਾ ਹੈ।
- Gang rape in Ludhiana: ਲੜਕੀ ਨਾਲ ਗੈਂਗ ਰੇਪ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ
- ਬਹਿਬਲਕਲਾਂ-ਕੋਟਕਪੂਰਾ ਗੋਲੀਕਾਂਡ ਮਾਮਲੇ ਦਾ ਅਦਾਲਤ ਵਿੱਚ ਟ੍ਰਾਇਲ ਹੋਵੇਗਾ ਸ਼ੁਰੂ, SIT ਨੇ ਅਦਾਲਤ ਵਿੱਚ ਦਾਖਲ ਕੀਤੀ ਸਟੇਟਸ ਰਿਪੋਰਟ
- Shaheedi Jor Mela 2023: CM ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ, 27 ਦਸੰਬਰ ਨੂੰ ਸਵੇਰੇ 10 ਵਜੇ ਵੱਜਣਗੇ ਸ਼ਹੀਦੀ ਬਿਗਲ
ਪੁਲਿਸ ਮੁਲਜ਼ਮਾਂ ਦੀ ਕਰ ਰਹੀ ਹੈ ਭਾਲ: ਐੱਸਐੱਚਓ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਇੱਕ ਵਿਅਕਤੀ ਨੇ ਵਿਆਹ ਲਈ ਕਾਰ ਬੁੱਕ ਕਰਵਾਈ ਸੀ ਅਤੇ ਸਵੇਰੇ ਜਦੋਂ ਨਵਦੀਪ ਸਿੰਘ ਬੁਕਿੰਗ ਕਰਵਾਉਣ ਵਾਲੇ ਦੋਵੇਂ ਵਿਅਕਤੀ ਕਾਰ ਵਿੱਚ ਬਿਠਾ ਕੇ ਬਾਘਾਪੁਰਾਣਾ ਵੱਲ ਜਾ ਕੇ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਹਨਾਂ ਨੇ ਡਰਾਈਵਰ ਨਵਦੀਪ ਸਿੰਘ ਦੇ ਗੋਲੀ ਮਾਰ ਦਿੱਤੀ। ਗੋਲੀ ਲੱਗਣ ਤੋਂ ਬਾਅਦ ਨਵਦੀਪ ਨੂੰ ਜ਼ਖਮੀ ਹਾਲਤ 'ਚ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਅਧਿਕਾਰੀ ਨੇ ਕਿਹਾ ਕਿ ਕਾਰ ਬੁੱਕ ਕਰਵਾਉਣ ਵਾਲੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਜਲਦ ਹੀ ਉਹਨਾਂ ਨੂੰ ਟਰੇਸ ਕਰ ਲਿਆ ਜਾਵੇਗਾ।