ETV Bharat / state

'ਆਪ' ਵਿਧਾਇਕ ਨੇ ਆਪਣੀ ਹੀ ਸਰਕਾਰ ਦੀਆਂ ਗਿਣਾਈਆਂ ਪ੍ਰਾਪਤੀਆਂ - ਇੰਦਰਬੀਰ ਸਿੰਘ ਨਿੱਝਰ ਨੇ ਨਿਯੁਕਤੀ ਪੱਤਰ ਵੰਡੇ

ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ Cabinet Minister Inderbir Singh Nijjar ਅੱਜ ਸ਼ਨੀਵਾਰ ਨੂੰ ਨਗਰ ਨਿਗਮ ਮੋਗਾ ਵਿਖੇ ਪਹੁੰਚੇ, ਜਿੱਥੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ 'ਆਪ' ਸਰਕਾਰ ਦੀਆਂ ਪਾਰਟੀਆਂ ਗਿਣਾਈਆਂ। Inderbir Singh Nijjar arrived in Moga

Cabinet Minister Inderbir Singh Nijjar arrived in Moga

author img

By

Published : Oct 22, 2022, 8:18 PM IST

ਮੋਗਾ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ Cabinet Minister Inderbir Singh Nijjarਨੇ ਵਿਰੋਧੀ ਧਿਰਾਂ ਵੱਲੋਂ ਪਾਏ ਜਾ ਰਹੇ ਰੌਲੇ ਨੂੰ ਦਰਕਿਨਾਰ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਜੇਕਰ ਕਿਸੇ ਨੇ ਸਰਕਾਰੀ ਨੌਕਰੀ ਕਰਨੀ ਹੈ ਤਾਂ ਉਸਨੂੰ ਪੰਜਾਬੀ ਵਿਸ਼ਾ ਪਾਸ ਕਰਨਾ ਲਾਜ਼ਮੀ ਹੈ। ਬਾਹਰੋਂ ਆਉਣ ਵਾਲਿਆਂ ਨੂੰ ਪੰਜਾਬੀ ਦਾ ਵੱਖਰਾ ਟੈਸਟ 50 ਫੀਸਦੀ ਅੰਕਾਂ ਨਾਲ ਪਾਸ ਕਰਨਾ ਪਵੇਗਾ। ਇਸ ਯੋਗਤਾ ਤੋਂ ਬਿਨਾ ਕਿਸੇ ਨੂੰ ਵੀ ਸੂਬੇ ਵਿੱਚ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ। ਉਹਨਾਂ ਕਿਹਾ ਵਿਰੋਧੀ ਧਿਰਾਂ ਇਸ ਮਸਲੇ ਉੱਤੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ। Inderbir Singh Nijjar arrived in Moga

'ਆਪ' ਵਿਧਾਇਕ ਨੇ ਆਪਣੀ ਹੀ ਸਰਕਾਰ ਦੀਆਂ ਗਿਣਾਈਆਂ ਪ੍ਰਾਪਤੀਆਂ

ਡਾ: ਇੰਦਰਬੀਰ ਸਿੰਘ ਨਿੱਜਰ Cabinet Minister Inderbir Singh Nijjar ਅੱਜ ਇੱਥੇ ਨਗਰ ਨਿਗਮ ਦਫ਼ਤਰ ਵਿਖੇ ਹੋਏ ਸਮਾਗਮ ਦੌਰਾਨ ਕਰੀਬ 140 ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਪਹੁੰਚੇ ਸਨ। ਵਿਸ਼ਾਲ ਸਮਾਗਮ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਸੂਬੇ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅਤੇ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਗਰ ਨਿਗਮ ਮੋਗਾ ਵਿੱਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ 140 ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਕੇ ਇਨਾਂ ਕਰਮੀਆਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਫਾਈ ਸੇਵਕਾਂ/ਸੀਵਰਮੈਨਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਕਰ ਦਿੱਤੀ ਹੈ।

ਇਸ ਮੌਕੇ ਉਨਾਂ ਨਾਲ ਮੋਗਾ ਦੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗੁਲਨੀਤ ਸਿੰਘ ਖੁਰਾਣਾ, ਨਗਰ ਨਿਗਮ ਮੋਗਾ ਦੇ ਮੇਅਰ ਸ਼੍ਰੀਮਤੀ ਨੀਤਿਕਾ ਭੱਲਾ, ਕਮਿਸ਼ਨਰ ਸ਼੍ਰੀਮਤੀ ਜਯੋਤੀ ਬਾਲਾ ਮੱਟੂ, ਆਪ ਦੇ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਤੋਂ ਇਲਾਵਾ ਕਈ ਹੋਰ ਵੀ ਮੌਜੂਦ ਸਨ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੂਬੇ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਣਨ ਤੋਂ ਬਾਅਦ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਇਸ ਲਈ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਹਨਾਂ ਕਿਹਾ ਕਿ ਰੈਗੂਲਰ ਕਰਨਾ ਸਫਾਈ ਸੇਵਕਾਂ/ਸੀਵਰਮੈਨਾਂ ਦਾ ਅਧਿਕਾਰ ਹੈ ਅਤੇ ਇਸ ਨੂੰ ਹਰ ਕੀਮਤ ‘ਤੇ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਵੀ ਰੈਗੂਲਰ ਕਰ ਦਿੱਤੀਆਂ ਜਾਣਗੀਆਂ।

ਉਨਾਂ ਕਿਹਾ ਕਿ ‘ਆਪ’ ਸਰਕਾਰ ਹਮੇਸ਼ਾ ਸਫਾਈ ਕਰਮੀਆਂ ਦੇ ਨਾਲ ਡੱਟ ਕੇ ਖੜੀ ਹੈ ਅਤੇ ਉਨਾਂ ਦੀ ਭਲਾਈ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ। ਕੋਵਿਡ-19 ਦੌਰਾਨ ਸਫਾਈ ਕਰਮੀਆਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨਾਂ ਕਿਹਾ ਕਿ ਸਫਾਈ ਕਰਮੀਆਂ ਨੇ ਆਪਣੀ ਜਾਨ ਜੋਖਮ ਵਿੱਚ ਪਾ ਕੇ ਸਾਫ-ਸੁਥਰਾ ਮਾਹੌਲ ਯਕੀਨੀ ਬਣਾਇਆ। ਉਨਾਂ ਕਿਹਾ ਕਿ ਸਫਾਈ ਸੇਵਕ/ਸੀਵਰਮੈਨ ਅਤੇ ਪੁਲਿਸ ਮੁਲਾਜ਼ਮ ਸਮਾਜ ਦੀ ਬਿਹਤਰੀ ਲਈ ਹਮੇਸ਼ਾ ਡਿਊਟੀ ‘ਤੇ ਰਹਿੰਦੇ ਹਨ। ਉਨਾਂ ਰੈਗੂਲਰ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵਧੀਆ ਮਿਆਰੀ ਸਿੱਖਿਆ ਉਪਲਬਧ ਕਰਾਉਣ ਕਿਉਂਕਿ ਪੰਜਾਬ ਸਰਕਾਰ ਵੱਲੋਂ ਵਿਸ਼ਵ ਪੱਧਰੀ ਵਿੱਦਿਅਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਨਗਰ ਨਿਗਮਾਂ ਵਿੱਚ ਡੀਸੀ ਰੇਟ ’ਤੇ ਕੰਮ ਕਰਦੇ ਬੇਲਦਾਰਾਂ/ਡਰਾਈਵਰਾਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਸਪੱਸ਼ਟ ਕੀਤਾ ਕਿ ਫਾਇਰਮੈਨ ਕੱਢੇ ਨਹੀਂ ਜਾ ਰਹੇ ਹਨ ਸਗੋਂ 960 ਨਵੇਂ ਹੋਰ ਭਰਤੀ ਕਰ ਰਹੇ ਹਨ। ਇਸੇ ਤਰ੍ਹਾਂ 350 ਹੋਰ ਡਰਾਈਵਰ ਭਰਤੀ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਫਾਇਰਮੈਨਾਂ ਨੂੰ ਪੰਜਾਬ ਵਿੱਚ ਹੀ ਵਿਸ਼ਵ ਪੱਧਰੀ ਟ੍ਰੇਨਿੰਗ ਦੇਣ ਲਈ ਲਾਲੜੂ ਵਿੱਚ ਟ੍ਰੇਨਿੰਗ ਸੈਂਟਰ ਖੋਲ੍ਹਿਆ ਜਾ ਰਿਹਾ ਹੈ। ਇਹ ਸੈਂਟਰ ਖੁੱਲ੍ਹਣ ਨਾਲ ਫਾਇਰਮੈਨਾਂ ਨੂੰ ਨਾਗਪੁਰ ਜਾ ਕੇ ਟ੍ਰੇਨਿੰਗ ਲੈਣ ਜਾਣ ਦੀ ਲੋੜ ਨਹੀਂ ਰਹੇਗੀ। ਉਹਨਾਂ ਸ਼ਹਿਰ ਦੇ ਇਨਡੋਰ ਸਟੇਡੀਅਮ ਨੂੰ ਮੈਂਟੇਨ ਕਰਨ ਅਤੇ ਬਾਲਟਨਗੰਜ ਦਾ ਮਸਲਾ ਵੀ ਹੱਲ ਕਰਨ ਦਾ ਭਰੋਸਾ ਦਿੱਤਾ।

ਉਹਨਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ਉੱਤੇ ਦਿੱਤੀਆਂ ਜਾਣਗੀਆਂ ਕਿਉਂਕਿ ਉਹਨਾਂ ਦੀ ਸਰਕਾਰ ਪਾਰਟੀਬਾਜ਼ੀ ਨੂੰ ਸਾਹਮਣੇ ਰੱਖ ਕੇ ਕੰਮ ਨਹੀਂ ਕਰ ਰਹੀ। ਇਸ ਤੋਂ ਪਹਿਲਾਂ ਮੋਗਾ ਦੇ ਮੇਅਰ ਨੀਤਿਕਾ ਭੱਲਾ ਵੱਲੋਂ ਸ਼ਹਿਰ ਦੇ ਵਿਕਾਸ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਆਪਣੇ ਸੰਬੋਧਨ ਦੌਰਾਨ ਸ਼ਹਿਰ ਦੀਆਂ ਮੁੱਖ ਮੰਗਾਂ ਉੱਤੇ ਧਿਆਨ ਦਿਵਾਇਆ। ਸਮਾਗਮ ਨੂੰ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਵੀ ਸੰਬੋਧਨ ਕੀਤਾ। ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਕੁੱਲ 140 ਰੈਗੂਲਰ ਕਰਮਚਾਰੀਆਂ ਵਿੱਚੋਂ 82 ਸਫਾਈ ਸੇਵਕ ਅਤੇ 58 ਸੀਵਰਮੈਨ ਹਨ।

ਉੱਥੇ ਹੀ ਜਦੋਂ ਦੂਜੇ ਪਾਸੇ ਗੱਲ ਕਰੀਏ ਮੋਗਾ ਨਗਰ ਨਿਗਮ ਦੀ ਮੇਅਰ ਨੀਤਿਕਾ ਭੱਲਾ ਦਿ ਤਾ ਉਨ੍ਹਾਂ ਨੂੰ ਵੀ ਕਿਤੇ ਨਾ ਕਿਤੇ ਅਣਦੇਖਿਆ ਕੀਤਾ ਗਿਆ ਹੈ ਕਿਉਂਕਿ ਮੰਤਰੀ ਦੀ ਆਮਦ ਤੇ ਮੇਅਰ ਨੀਤਿਕਾ ਭੱਲਾ ਜੋ ਕਿ ਸਟੇਜ ਉੱਪਰ ਇਕੱਲੇ ਹੀ ਬਿਰਾਜਮਾਨ ਸੀ ਅਤੇ ਨਗਰ ਨਿਗਮ ਦਾ ਸਾਰਾ ਅਮਲਾ ਅਤੇ ਮੌਜੂਦਾ ਵਿਧਾਇਕ ਮੰਤਰੀ ਦੀ ਆਮਦ ਵਿਚ ਵਿਅਸਤ ਸੀ ਵੱਡੀ ਗੱਲ ਤਾਂ ਇਹ ਰਹੀ ਕਿ ਮੰਤਰੀ ਸਾਬ੍ਹ ਵਿਧਾਇਕਾਂ ਦੇ ਨਾਲ ਖਾਣਾ ਖਾਣ ਵਿਚ ਵਿਅਸਤ ਸੀ ਉੱਥੇ ਵੀ ਨਗਰ ਨਿਗਮ ਦੀ ਮੇਅਰ ਨੂੰ ਅਣਦੇਖਿਆ ਕੀਤਾ ਗਿਆ ਹੈ।

ਇਹ ਵੀ ਪੜੋ:- RTI ਰਾਹੀਂ ਖੁਲਾਸਾ, AAP ਸਰਕਾਰ ਵੀ ਚੱਲੀ ਰਿਵਾਇਤੀ ਪਾਰਟੀਆਂ ਦੀ ਲੀਹ ਉੱਤੇ

ETV Bharat Logo

Copyright © 2025 Ushodaya Enterprises Pvt. Ltd., All Rights Reserved.