ETV Bharat / state

ਪੰਜਾਬ ਨੂੰ ਪੰਜਾਬ ਬਣਾਉਣ ਦੀ ਲੋੜ੍ਹ, ਕੈਲੀਫੋਰਨੀਆ ਨਹੀਂ- ਪੰਚਾਇਤ ਮੰਤਰੀ - Progressive Village Ransih Kalan

ਪਿੰਡ ਰਣਸੀਂਹ ਕਲਾਂ ਦੀ ਸਿਫ਼ਤ ਕਰਦਿਆਂ ਪੰਚਾਇਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਰੇਕ ਪਿੰਡ ਨੂੰ ਨਮੂਨੇ ਦਾ ਪਿੰਡ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਪੰਜਾਬ ਬਣਾਉਣ ਦੀ ਲੋੜ੍ਹ ਹੈ ਕੈਲੇਫੋਰਨੀਆ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਕਾਲੀਆਂ ਅਤੇ ਕਾਂਗਰਸੀਆਂ ਨੇ ਰਲ ਕੇ ਬਰਬਾਦ ਕੀਤਾ ਹੈ। ਹੁਣ ਆਪ ਸਰਕਾਰ ਸੂਬੇ ਦੇ ਸਾਰੇ 12,560 ਪਿੰਡਾਂ ਦੀ ਸ਼ਾਨ ਮੁੜ ਬਹਾਲ ਕਰਨ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਗਾਂਹਵਧੂ ਪਿੰਡ ਰਣਸੀਂਹ ਕਲਾਂ ਦਾ ਦੌਰਾ

author img

By

Published : May 9, 2022, 10:33 PM IST

ਮੋਗਾ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਚਾਇਤੀ ਜ਼ਮੀਨਾਂ ਨੂੰ ਨਜ਼ਾਇਜ ਕਬਜ਼ਿਆਂ ਤੋਂ ਮੁਕਤ ਕਰਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਲੋਕਾਂ ਦਾ ਬਹੁਤ ਸਹਿਯੋਗ ਮਿਲ ਰਿਹਾ ਹੈ। ਇਸ ਤੋਂ ਬਾਅਦ ਸੂਬੇ ਦੀਆਂ ਲਿੰਕ ਸੜਕਾਂ ਅਤੇ ਕੱਚੇ ਰਾਹਾਂ ਉੱਤੇ ਹੋਏ ਕਬਜ਼ੇ ਵੀ ਛੁਡਾਏ ਜਾਣਗੇ। ਉਹ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਅਗਾਂਹਵਧੂ ਪਿੰਡ ਰਣਸੀਂਹ ਕਲਾਂ ਵਿਖੇ ਵਿਖੇ ਹੋਏ ਵਿਕਾਸ ਕਾਰਜਾਂ ਨੂੰ ਦੇਖਣ ਲਈ ਵਿਸ਼ੇਸ਼ ਤੌਰ ਉੱਤੇ ਆਏ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਨੂੰ ਨਾਜ਼ਾਇਜ ਕਬਜ਼ਿਆਂ ਤੋਂ ਮੁਕਤ ਕਰਾਉਣ ਦੀ ਮੁਹਿੰਮ ਕਿਸੇ ਵੀ ਹੀਲੇ ਰੁਕਣ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਨਜ਼ਾਇਜ ਕਬਜ਼ਾਧਾਰੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਹੀ ਪੰਚਾਇਤੀ ਜ਼ਮੀਨਾਂ ਨੂੰ ਖਾਲੀ ਕਰ ਦੇਣ। ਉਨ੍ਹਾਂ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜਾ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਸਹਿਯੋਗ ਨਹੀਂ ਦੇਵੇਗਾ ਉਸ ਖ਼ਿਲਾਫ਼ ਕਾਨੂੰਨ ਮੁਤਾਬਿਕ ਕਰਵਾਈ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਗਾਂਹਵਧੂ ਪਿੰਡ ਰਣਸੀਂਹ ਕਲਾਂ ਦਾ ਦੌਰਾ

ਪੰਚਾਇਤ ਮੰਤਰੀ ਨੇ ਕਿਹਾ ਕਿ ਜ਼ਿਆਦਾਤਰ ਜ਼ਮੀਨਾਂ ਉੱਤੇ ਕਥਿਤ ਤੌਰ ਉੱਤੇ ਰਾਜਸੀ ਲੋਕਾਂ ਅਤੇ ਸਰਕਾਰੀ ਅਧਿਕਾਰੀਆਂ ਨੇ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਇਹ ਤ੍ਰਾਸਦੀ ਹੈ ਕਿ ਇੱਥੋਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੇ ਅਧਿਕਾਰਾਂ ਦੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸੇ ਲਈ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੰਚਾਇਤਾਂ ਨੂੰ ਪੰਚਾਇਤੀ ਰਾਜ ਐਕਟ ਤੋਂ ਜਾਣੂ ਕਰਵਾਇਆ ਜਾਵੇਗਾ।

ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਪਿੰਡਾਂ ਦਾ ਵਿਕਾਸ ਕਿਵੇਂ ਕਰਨਾ ਹੈ ਇਸ ਬਾਰੇ ਜਾਣੂ ਕਰਾਉਣ ਲਈ ਪਿੰਡ ਰਣਸੀਂਹ ਕਲਾਂ ਵਰਗੀਆਂ ਅਗਾਂਹਵਧੂ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਹੋਰ ਪੰਚਾਇਤਾਂ ਨੂੰ ਜਾਗਰੂਕ ਕਰਨ ਦੀ ਕਮਾਨ ਸੌਂਪੀ ਜਾਵੇਗੀ। ਉਨ੍ਹਾਂ ਕਿਹਾ ਕਿ 1 ਜੂਨ ਤੋਂ 26 ਜੂਨ, 2022 ਤੱਕ ਪੂਰੇ ਪੰਜਾਬ ਵਿੱਚ ਗ੍ਰਾਮ ਸਭਾ ਦਾ ਆਯੋਜਨ ਹੋਵੇਗਾ ਜਿੰਨ੍ਹਾਂ ਵਿੱਚ ਪਿੰਡਾਂ ਦੇ ਵਿਕਾਸ ਲਈ ਖਾਕਾ ਤਿਆਰ ਕੀਤਾ ਜਾਵੇਗਾ।

ਉਨ੍ਹਾਂ ਪਿੰਡ ਰਣਸੀਂਹ ਕਲਾਂ ਦੀ ਸਿਫ਼ਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਰੇਕ ਪਿੰਡ ਨੂੰ ਨਮੂਨੇ ਦਾ ਪਿੰਡ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਪੰਜਾਬ ਬਣਾਉਣ ਦੀ ਲੋੜ੍ਹ ਹੈ ਕੈਲੇਫੋਰਨੀਆ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਕਾਲੀਆਂ ਅਤੇ ਕਾਂਗਰਸੀਆਂ ਨੇ ਰਲ ਕੇ ਬਰਬਾਦ ਕੀਤਾ ਹੈ। ਹੁਣ ਆਪ ਸਰਕਾਰ ਸੂਬੇ ਦੇ ਸਾਰੇ 12,560 ਪਿੰਡਾਂ ਦੀ ਸ਼ਾਨ ਮੁੜ ਬਹਾਲ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਇਸ ਮੌਕੇ ਪਿੰਡ ਰਣਸੀਂਹ ਕਲਾਂ ਦੇ ਵਿਕਾਸ ਵਿੱਚ ਪੰਜਾਬ ਸਰਕਾਰ ਵੱਲੋਂ ਯੋਗਦਾਨ ਪਾਉਂਦੇ ਹੋਏ ਸ਼ਮਸ਼ਾਨਘਾਟ, ਸਟੇਡੀਅਮ ਅਤੇ ਵੇਰਕਾ ਬੂਥ ਲਗਾਉਣ ਦਾ ਐਲਾਨ ਕੀਤਾ ਅਤੇ ਪਿੰਡ ਵਿੱਚ ਮੁਹੱਲਾ ਕਲੀਨਿਕ ਸਥਾਪਤ ਕਰਨ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਆਪਣੇ ਹਲਕੇ ਦੀਆਂ ਮੰਗਾਂ ਬਾਰੇ ਵੇਰਵਾ ਪੇਸ਼ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਵੀ ਕੀਤੇ। ਇਸ ਤੋਂ ਪਹਿਲਾਂ ਉਹਨਾਂ ਨੂੰ ਪਹਿਲੀ ਵਾਰ ਜ਼ਿਲ੍ਹਾ ਮੋਗਾ ਵਿਖੇ ਆਉਣ ਉੱਤੇ ਗਾਰਡ ਆਫ ਆਨਰ ਵੀ ਦਿੱਤਾ ਗਿਆ।

ਇਹ ਵੀ ਪੜ੍ਹੋ: ਮੂੰਗੀ ਅਤੇ ਬਾਸਮਤੀ ’ਤੇ MSP ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਲੈਕੇ ਕਿਸਾਨਾਂ ਦੇ ਕੀ ਨੇ ਖਦਸ਼ੇ ? ਜਾਣੋ ਕਿਸਾਨਾਂ ਦੀ ਜ਼ੁਬਾਨੀ

ETV Bharat Logo

Copyright © 2025 Ushodaya Enterprises Pvt. Ltd., All Rights Reserved.