ETV Bharat / state

ਮੁੱਖ ਮੰਤਰੀ ਨੇ ਧਰਮਕੋਟ 'ਚ 5-5 ਮਰਲੇ ਦੇ ਪਲਾਟਾਂ ਦੀ ਕੀਤੀ ਵੰਡ

ਮੋਗਾ ਦੀ ਦਾਣਾ ਮੰਡੀ (Dana Mandi of Moga) ਵਿਖੇ ਪੰਜਾਬ ਸਰਕਾਰ ਵੱਲੋਂ ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟਾਂ (Plots of 5-5 marlas) ਦੀਆਂ ਸੰਨਦਾਂ ਵੰਡਣ ਲਈ ਆਯੋਜਿਤ ਕੀਤੇ ਗਏ।

author img

By

Published : Dec 28, 2021, 7:55 PM IST

ਮੁੱਖ ਮੰਤਰੀ ਨੇ ਧਰਮਕੋਟ 'ਚ 5-5 ਮਰਲੇ ਦੇ ਪਲਾਟਾਂ ਦੀ ਕੀਤੀ ਵੰਡ
ਮੁੱਖ ਮੰਤਰੀ ਨੇ ਧਰਮਕੋਟ 'ਚ 5-5 ਮਰਲੇ ਦੇ ਪਲਾਟਾਂ ਦੀ ਕੀਤੀ ਵੰਡ

ਮੋਗਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਭਰੋਸਾ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਵੱਲੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਨਾਲ ਜੋ ਧ੍ਰੋਹ ਕਮਾਏ ਗਏ ਹਨ। ਉਨ੍ਹਾਂ ਹਰੇਕ ਦਾ ਹਿਸਾਬ ਲਿਆ ਜਾਵੇਗਾ। ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਣਾ, ਬੇਅਦਬੀ ਦੀਆਂ ਘਟਨਾਵਾਂ ਸਮੇਤ ਸੂਬੇ ਨੂੰ ਆਰਥਿਕ ਪੱਖੋਂ ਕੰਗਾਲ ਕਰਨ ਵਰਗੇ ਮੁੱਦਿਆਂ ਦਾ ਸੂਬੇ ਦੇ ਲੋਕ ਅਕਾਲੀਆਂ ਕੋਲੋਂ ਜਵਾਬ ਮੰਗਦੇ ਹਨ। ਜਿਸ ਦੀ ਸ਼ੁਰੂਆਤ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ (Case registered against Bikram Singh Majithia) ਕਰਨ ਨਾਲ ਹੋ ਗਈ ਹੈ। ਸਥਾਨਕ ਦਾਣਾ ਮੰਡੀ ਵਿਖੇ ਪੰਜਾਬ ਸਰਕਾਰ ਵੱਲੋਂ ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟਾਂ ਦੀਆਂ ਸੰਨਦਾਂ ਵੰਡਣ ਲਈ ਆਯੋਜਿਤ ਕੀਤੇ ਗਏ।

ਮੁੱਖ ਮੰਤਰੀ ਨੇ ਅਕਾਲੀ ਦਲ ਤੇ ਨਿਸ਼ਾਨੇ ਸਾਧੇ

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਦੇਸ਼ ਵਿੱਚ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰਾਉਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਰਲੇ ਹੋਏ ਸਨ।ਬੀਬੀ ਹਰਸਿਮਰਤ ਕੌਰ ਬਾਦਲ ਉਸ ਵਜ਼ਾਰਤ ਦਾ ਹਿੱਸਾ ਸੀ ਜਿਸ ਵਜ਼ਾਰਤ ਨੇ ਇਹ ਕਾਨੂੰਨ ਲਾਗੂ ਕੀਤੇ ਸਨ। ਹਰਸਿਮਰਤ ਨੂੰ ਕੇਂਦਰੀ ਵਜ਼ਾਰਤ ਛੱਡਣ ਲਈ ਲੋਕਾਂ ਖਾਸ ਕਰਕੇ ਪੰਜਾਬੀ ਕਿਸਾਨਾਂ ਦੇ ਰੋਸ ਨੇ ਮਜ਼ਬੂਰ ਕੀਤਾ।ਉਨਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਰਾਹੀਂ ਦੇਸ਼ ਦੀ ਕਿਸਾਨੀ ਨੂੰ ਖ਼ਤਮ ਕਰਨ ਦੀ ਸਾਜਿਸ਼ ਵਿੱਚ ਅਕਾਲੀ ਦਲ ਅਤੇ ਭਾਜਪਾ ਬਰਾਬਰ ਦੇ ਸਾਂਝੀਦਾਰ ਸਨ। ਉਨਾਂ ਕਿਹਾ ਕਿ ਕਿਸਾਨਾਂ ਦੀ ਜਿੱਤ ਵਿੱਚ ਹਰੇਕ ਵਰਗ ਦਾ ਯੋਗਦਾਨ ਹੈ। ਇਹ ਦੇਸ਼ ਦੀ ਲੜਾਈ ਸੀ ਜੋ ਕਿ ਪੰਜਾਬ ਦੇ ਬਹਾਦਰ ਕਿਸਾਨਾਂ ਨੇ ਮੂਹਰੇ ਹੋ ਕੇ ਲੜੀ ਹੈ ਅਤੇ ਇਸ ਵਿੱਚ ਮਿਸਾਲੀ ਜਿੱਤ ਹਾਸਿਲ ਕੀਤੀ ਹੈ।

750 ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਤੇ 5 ਲੱਖ ਰੁਪਏ ਦਾ ਮੁਆਵਜ਼ਾ
ਕਿਸਾਨੀ ਅੰਦੋਲਨ ਦੌਰਾਨ ਸਾਡੇ ਨਾਲੋਂ ਵਿਛੜ ਕਏ ਕਰੀਬ 750 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇਣ ਦੇ ਨਾਲ-ਨਾਲ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤਾ ਜਾ ਰਹੀ ਹੈ। ਉਨਾਂ ਕਿਸਾਨਾਂ ਦੀਆਂ ਸ਼ਹੀਦੀਆਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਬਰਾਬਰ ਦੇ ਜਿੰਮੇਵਾਰ ਠਹਿਰਾਉਂਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਨਾਂ ਪਰਿਵਾਰਾਂ ਨਾਲ ਹਮੇਸ਼ਾਂ ਮੋਢੇ ਨਾਲ ਮੋਢਾ ਲਗਾ ਕੇ ਖੜੀ ਹੈ।

1500 ਕਰੋੜ ਰੁਪਏ ਦਾ ਮੁਆਵਜਾ ਮੁਆਫ
ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੇਰਵਾ ਲੋਕਾਂ ਮੂਹਰੇ ਰੱਖਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਸਭ ਤੋਂ ਪਹਿਲਾਂ ਘਰੇਲੂ ਬਿਜਲੀ ਦੇ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ਼ ਕੀਤੇ। ਬਿਜਲੀ ਦਾ ਰੇਟ 3 ਰੁਪਏ ਪ੍ਰਤੀ ਯੂਨਿਟ ਘਟਾਇਆ ਜਿਸ ਨਾਲ ਪੰਜਾਬ ਦੇ ਹਰੇਕ ਵਰਗ ਦੇ ਬਿਜਲੀ ਖ਼ਪਤਕਾਰਾਂ ਨੂੰ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ। ਅਕਾਲੀ ਸਰਕਾਰ ਵੇਲੇ ਨਿੱਜੀ ਸਰਮਾਏਦਾਰਾਂ ਨੂੰ ਲਾਭ ਦਿਵਾਉਣ ਲਈ ਕੀਤੇ ਗਏ ਬਿਜਲੀ ਸਮਝੌਤੇ ਰੱਦ ਕੀਤੇ। ਪੀਣ ਵਾਲੇ ਪਾਣੀ ਦੇ ਬਕਾਇਆ ਬਿੱਲ ਮੁਆਫ਼ ਕਰਨ ਦੇ ਨਾਲ ਨਾਲ ਪਿੰਡਾਂ ਵਿੱਚ ਪਾਣੀ ਦੀ ਕਿਰਾਇਆ ਦਰ 160 ਰੁਪਏ ਤੋਂ ਅਤੇ ਸ਼ਹਿਰਾਂ ਵਿੱਚ 250 ਰੁਪਏ ਤੋਂ ਘਟਾ ਕੇ 50 ਰੁਪਏ ਪ੍ਰਤੀ ਮਹੀਨਾ ਕੀਤੀ।

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਈਆ
ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਨੇ ਜੋ ਐਲਾਨ ਕੀਤੇ ਹਨ ਉਹ ਪੂਰੇ ਵੀ ਕੀਤੇ ਹਨ। ਪੈਟਰੋਲ ਅਤੇ ਡੀਜ਼ਲ ਵਿੱਚ ਪ੍ਰਤੀ ਲੀਟਰ ਕਰਮਵਾਰ 10 ਅਤੇ 5 ਰੁਪਏ ਦੀ ਕਮੀ ਕੀਤੀ ਗਈ ਹੈ। ਕਿਸੇ ਵੇਲੇ 22 ਰੁਪਏ ਤੋਂ ਵਧੇਰੇ ਦੀ ਕੀਮਤ ਉੱਤੇ ਮਿਲਣ ਵਾਲਾ ਰੇਤਾ ਅੱਜ ਸਾਢੇ 5 ਰੁਪਏ ਪ੍ਰਤੀ ਫੁੱਟ ਮਿਲ ਰਿਹਾ ਹੈ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਨਾਲ ਜੁੜੇ ਮਸਲੇ ਤਰਜੀਹੀ ਤੌਰ ’ਤੇ ਹੱਲ ਕੀਤੇ ਜਾਣ।
ਇਹ ਵੀ ਪੜੋ:ਸੁਖਬੀਰ ਸਿੰਘ ਬਾਦਲ ਦੀ ਰੈਲੀ ‘ਚ ਕੁਰਸੀਆਂ ਖਾਲੀ ਨਜ਼ਰ ਆਈਆਂ

ਉਨਾਂ ਕਿਹਾ ਕਿ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਕਥਿਤ ਤੌਰ ਉੱਤੇ ਨਸ਼ਿਆਂ ਦਾ ਇੱਕ ਬਰੈਂਡ ਬਣ ਗਿਆ ਸੀ। ਜਿਸ ਨੂੰ ਹੁਣ ਜਲਦ ਹੀ ਸਲਾਖ਼ਾਂ ਪਿੱਛੇ ਸੁੱਟਿਆ ਜਾਵੇਗਾ। ਉਨਾਂ ਆਪ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਤੇ ਅਕਾਲੀਆਂ ਮੂਹਰੇ ਗੋਡੇ ਟੇਕਣ ਦਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਜੇਕਰ ਅਰਵਿੰਦਰ ਕੇਜਰੀਵਾਲ ਅਕਾਲੀ ਆਗੂ ਮਜੀਠੀਆ ਤੋਂ ਅਦਾਲਤ ਵਿੱਚ ਹਲਫੀਆ ਬਿਆਨ ਦੇ ਕੇ ਮੁਆਫੀ ਨਾ ਮੰਗਦਾ ਤਾਂ ਮਜੀਠੀਆ 6 ਸਾਲ ਪਹਿਲਾਂ ਹੀ ਸਲਾਖ਼ਾਂ ਪਿੱਛੇ ਹੁੰਦਾ।

ਇਸ ਮੌਕੇ ਹਲਕੇ ਦੀਆਂ ਮੰਗਾਂ ਦਾ ਵੇਰਵਾ ਮੁੱਖ ਮੰਤਰੀ ਅੱਗੇ ਰੱਖਿਆ ਅਤੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ 5-5 ਮਰਲੇ ਦੇ ਪਲਾਟ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਨੇ ਸੰਨਦਾਂ ਦੀ ਵੀ ਵੰਡ ਕੀਤੀ।
ਇਹ ਵੀ ਪੜੋ:ਅਕਾਲੀ ਦਲ ਨੇ ਬ੍ਰਹਮਪੁਰਾ ਨੂੰ ਖਡੂਰ ਸਾਹਿਬ ਤੋਂ ਬਣਾਇਆ ਉਮੀਦਵਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.