ETV Bharat / state

CIA ਨੇ ਵੱਡੀ ਮਾਤਰਾ ਵਿੱਚ ਵਿਸਫੋਟਕ ਪਦਾਰਥ ਅਤੇ ਹਥਿਆਰ ਕੀਤੇ ਬਰਾਮਦ - ਵਿਸਫੋਟਕ ਸਮੱਗਰੀ ਅਤੇ ਹਥਿਆਰਾਂ ਦਾ ਜਖੀਰਾ ਬਰਾਮਦ

ਮੋਗਾ ਵਿੱਚ ਸੀਆਈਏ ਬਾਘਾ ਪੁਰਾਣਾ ਨੇ ਵੱਡੀ ਮਾਤਰਾ ਵਿੱਚ ਵਿਸਫੋਟਕ ਪਦਾਰਥ ਅਤੇ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ।

recovered a large stockpile of explosives and weapons
ਵਿਸਫੋਟਕ ਪਦਾਰਥ ਅਤੇ ਹਥਿਆਰ ਕੀਤੇ ਬਰਾਮਦ
author img

By

Published : Oct 4, 2022, 10:18 AM IST

Updated : Oct 4, 2022, 6:13 PM IST

ਮੋਗਾ: ਜ਼ਿਲ੍ਹੇ ਵਿੱਚ ਸੀਆਈਏ ਬਾਘਾਪੁਰਾਣਾ ਨੇ ਵੱਡੀ ਮਾਤਰਾ ਵਿੱਚ ਵਿਸਫੋਟਕ ਸਮੱਗਰੀ ਅਤੇ ਹਥਿਆਰਾਂ ਦਾ ਜਖੀਰਾ ਬਰਾਮਦ ਕੀਤਾ ਹੈ। ਮਾਮਲੇ ਸਬੰਧੀ ਆਈਜੀ ਫ਼ਰੀਦਕੋਟ ਪੀ ਕੇ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚੱਲ ਰਹੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਇੰਟਰ-ਸਰਵਿਸਿਜ਼ ਇੰਟੈਲੀਜੈਂਸ ਦੀ ਹਮਾਇਤ ਪ੍ਰਾਪਤ ਡਰੋਨ ਅਧਾਰਤ ਖਾਲਿਸਤਾਨ ਟਾਈਗਰ ਫੋਰਸ ਅੱਤਵਾਦੀ ਮਾਡਿਊਲ ਦੇ ਇੱਕ ਹੋਰ ਆਪਰੇਟਿਵ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਸ਼ੀ ਦੀ ਕਾਰ ਵਿੱਚੋਂ ਪੁਲਿਸ ਨੇ ਤਿੰਨ ਹੈਂਡ ਗਰਨੇਡ ਅਤੇ ਹਥਿਆਰ ਬਰਾਮਦ ਕੀਤੇ ਹਨ।

ਇਹ ਅੱਤਵਾਦੀ ਮਾਡਿਊਲ ਕੈਨੇਡਾ-ਅਧਾਰਤ ਅੱਤਵਾਦੀ ਅਤੇ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ ਵਲੋ ਚਲਾਇਆ ਜਾ ਰਿਹਾ ਹੈ, ਜੋ ਕੇ.ਟੀ.ਐਫ. ਦੇ ਕੈਨੇਡਾ ਸਥਿਤ ਮੁਖੀ ਹਰਦੀਪ ਸਿੰਘ ਨਿੱਝਰ ਦਾ ਨਜਦੀਕੀ ਸਾਥੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੀਰਾ ਵਾਸੀ ਜੁਝਾਰ ਨਗਰ ਬਠਿੰਡਾ ਵਜੋਂ ਹੋਈ ਹੈ। ਪੁਲਿਸ ਨੇ ਤਿੰਨ ਹੈਂਡ ਗਰਨੇਡਾਂ ਤੋਂ ਇਲਾਵਾ.30 ਬੋਰ ਅਤੇ 9 ਐਮਐਮ ਬਰੇਟਾ ਦੇ 2 ਪਿਸਤੌਲ ਸਮੇਤ 60 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਉਨਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਹਰਪ੍ਰੀਤ ਨੇ ਕਬੂਲਿਆ ਕਿ ਉਹ ਅਰਸ਼ ਡਾਲਾ ਦੇ ਨਜ਼ਦੀਕੀ ਸਾਥੀ ਅਮਨਦੀਪ ਸਿੰਘ ਉਰਫ ਬੱਬੂ, ਜੋ ਕਿ ਇਸ ਵੇਲੇ ਹੁਸ਼ਿਆਰਪੁਰ ਜੇਲ ਵਿੱਚ ਬੰਦ ਹੈ, ਦੇ ਇਸ਼ਾਰੇ ‘ਤੇ ਅੰਮਿ੍ਰਤਸਰ ਵਿਖੇ ਹੈਂਡ ਗ੍ਰਨੇਡ ਅਤੇ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

ਵਿਸਫੋਟਕ ਪਦਾਰਥ ਅਤੇ ਹਥਿਆਰ ਕੀਤੇ ਬਰਾਮਦ

ਉਹਨਾਂ ਦੱਸਿਆ ਕਿ ਦੋਸ਼ੀ ਹਰਪ੍ਰੀਤ ਨੇ ਦੱਸਿਆ ਕਿ ਇਹ ਖੇਪ ਅਰਸ਼ ਡਾਲਾ ਦੇ ਮਨੀਲਾ ਸਥਿਤ ਸਾਥੀ ਮਨਪ੍ਰੀਤ ਸਿੰਘ ਉਰਫ ਪੀਤਾ ਅਤੇ ਅੰਮਿ੍ਰਤਪਾਲ ਸਿੰਘ ਉਰਫ ਐਮੀ, ਜੋ ਪਾਕਿਸਤਾਨ ਵਿੱਚ ਅੱਤਵਾਦੀਆਂ ਨਾਲ ਵੀ ਜੁੜੇ ਹੋਏ ਹਨ, ਦੇ ਨਿਰਦੇਸ਼ਾਂ ‘ਤੇ ਵੀਜਾ ਸਿੰਘ ਅਤੇ ਰਣਜੋਧ ਸਿੰਘ ਵੱਲੋਂ ਸਰਹੱਦੀ ਖੇਤਰ ਤੋਂ ਲਿਆਂਦੀ ਗਈ ਸੀ। ।

ਵਿਸਫੋਟਕ ਪਦਾਰਥ ਅਤੇ ਹਥਿਆਰ ਕੀਤੇ ਬਰਾਮਦ

ਉਨਾਂ ਦੱਸਿਆ ਕਿ ਦੋਸ਼ੀਆਂ ਨੇ ਇਹ ਵੀ ਖੁਲਾਸਾ ਕੀਤਾ ਕਿ ਮਨਪ੍ਰੀਤ ਪੀਤਾ ਅਤੇ ਐਮੀ ਨੇ ਇਹ ਖੇਪ ਮੋਗਾ ਵਿੱਚ ਦੋ ਅਣਪਛਾਤੇ ਵਿਅਕਤੀਆਂ ਨੂੰ ਸੌਂਪੀ ਸੀ, ਜਿਨਾਂ ਨੇ ਅੱਗੇ ਉਸਨੂੰ , ਇਹ ਖੇਪ , ਅੰਮ੍ਰਿਤਸਰ ਵਿੱਚ ਕਿਸੇ ਅਣਦੱਸੀ ਥਾਂ ‘ਤੇ ਪਹੁੰਚਾਉਣ ਲਈ ਕਿਹਾ।

ਇਹ ਵੀ ਪੜੋ: SGPC ਵੱਲੋਂ ਰੋਸ ਪ੍ਰਦਰਸ਼ਨ , RSS ਤੇ ਹਰਿਆਣਾ ਕਮੇਟੀ ਵਿਰੁੱਧ ਸੌਂਪਣਗੇ ਮੰਗ ਪੱਤਰ

Last Updated : Oct 4, 2022, 6:13 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.