ETV Bharat / state

ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਦੀਆਂ ਮਾਵਾਂ ਲਈ ਸਿਖਲਾਈ ਵਰਕਸ਼ਾਪ ਆਯੋਜਿਤ - ਰੌਚਕ ਸਿੱਖਿਆ ਬਾਰੇ ਜਾਗਰੂਕ ਕੀਤਾ

ਬੱਚੇ ਦੀ ਸ਼ਖ਼ਸੀਅਤ ਉਸਾਰੀ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਾਂ ਦਾ ਰੋਲ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸਿੱਖਿਅਤ ਕਰਨ ਲਈ ਉਚੇਚੇ ਤੌਰ ਤੇ ਮੋਗਾ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਆਯੋਜਿਤ ਕੀਤੀ ਗਈ।

ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਦੀਆਂ ਮਾਵਾਂ ਲਈ ਸਿਖਲਾਈ ਵਰਕਸ਼ਾਪ ਆਯੋਜਿਤ

author img

By

Published : Mar 2, 2022, 3:04 PM IST

ਮੋਗਾ: ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ-ਰੇਖ ਵਿੱਚ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਉੱਦਮ ਕਰਦਿਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਸਕੂਲ ਪੱਧਰੀ ਸਿਖਲਾਈ ਵਰਕਸ਼ਾਪ ਲਗਾਈ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਬੱਚੇ ਦੀ ਸ਼ਖ਼ਸੀਅਤ ਉਸਾਰੀ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਾਂ ਦਾ ਰੋਲ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸਿੱਖਿਅਤ ਕਰਨ ਲਈ ਉਚੇਚੇ ਤੌਰ ਤੇ ਮੋਗਾ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਆਯੋਜਿਤ ਕੀਤੀ ਗਈ।

ਵਰਕਸ਼ਾਪ ਦੇ ਮੁੱਖ ਉਦੇਸ਼ ਤਹਿਤ ਮਾਵਾਂ ਨੂੰ ਉਹਨਾਂ ਦੇ ਆਪਣੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੇਧ ਦਿੱਤੀ ਗਈ। ਉਹਨਾਂ ਨੂੰ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਅਤੇ ਰੌਚਕ ਸਿੱਖਿਆ ਬਾਰੇ ਜਾਗਰੂਕ ਕੀਤਾ ਗਿਆ।

ਉਹਨਾਂ ਕਿਹਾ ਕਿ ਇਸ ਵਰਕਸ਼ਾਪ ਵਿੱਚ ਸਿਖਲਾਈ ਪ੍ਰਾਪਤ ਕਰਕੇ ਇਹ ਮਾਵਾਂ ਬਾਕੀ ਬੱਚਿਆਂ ਦੀਆਂ ਮਾਵਾਂ ਨੂੰ ਵੀ ਜਾਗਰੂਕ ਕਰ ਸਕਣਗੀਆਂ ਅਤੇ ਉਹਨਾਂ ਨੂੰ ਵੀ ਪ੍ਰੇਰਿਤ ਕਰ ਸਕਣਗੀਆਂ।

ਇਹ ਵੀ ਪੜ੍ਹੋ:- ਬੁਖਾਰੇਸਟ ਤੋਂ 218 ਭਾਰਤੀਆਂ ਨੂੰ ਲੈ ਕੇ ਵਿਸ਼ੇਸ਼ ਜਹਾਜ਼ ਪਹੁੰਚਿਆ ਦਿੱਲੀ

ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਕਿਹਾ ਕਿ ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਸਿੱਖਿਆ ਦੀ ਅਹਿਮੀਅਤ ਨੂੰ ਸਮਝਦਿਆਂ ਹੋਇਆਂ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਚਲ ਰਹੀਆਂ ਹਨ। ਇਹਨਾਂ ਜਮਾਤਾਂ ਨੂੰ ਸ਼ੁਰੂ ਕਰਨ ਦਾ ਉਦੇਸ਼ 3 ਤੋਂ 6 ਸਾਲ ਦੇ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਗ੍ਰਹਿਣ ਕਰਨ ਹਿੱਤ ਤਿਆਰ ਕਰਦਿਆਂ ਉਨ੍ਹਾਂ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਇਸ ਸਕੂਲ ਪੱਧਰੀ ਵਰਕਸ਼ਾਪ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਿਭਾਗ ਵੱਲੋਂ ਵਿਸ਼ੇਸ਼ ਯੋਜਨਾਬੰਦੀ ਕੀਤੀ ਗਈ ਸੀ।

ਇਸ ਮੌਕੇ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ, ਕੋਆਰਡੀਨੇਟਰ ਮਨਮੀਤ ਸਿੰਘ ਰਾਏ ਨੇ ਕਿਹਾ ਕਿ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀ ਜਾਣ ਵਾਲੀ ਸਿੱਖਿਆ ਨੂੰ ਮਿਆਰੀ ਅਤੇ ਹੋਰ ਰੌਚਕ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਪ੍ਰੀ- ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸੱਦਾ-ਪੱਤਰ ਭੇਜਿਆ ਗਿਆ ਸੀ ਅਤੇ ਉਹਨਾਂ ਨੂੰ ਫ਼ੋਨ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਜਾਣਕਾਰੀ ਦਿੱਤੀ ਗਈ ਸੀ। ਵਿਭਾਗੀ ਹਦਾਇਤਾਂ ਅਨੁਸਾਰ ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਆਈਆਂ ਮਾਵਾਂ ਦੇ ਬੈਠਣ ਅਤੇ ਚਾਹ-ਪਾਣੀ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਵਰਕਸ਼ਾਪ ਲਈ ਲੋੜੀਂਦੀ ਸਮੱਗਰੀ ਜਿਵੇਂ ਵਰਕਸ਼ੀਟਾਂ, ਪ੍ਰਿੰਟ/ ਫੋਟੋਸਟੇਟ ਪਹਿਲਾਂ ਤੋਂ ਹੀ ਤਿਆਰ ਕਰਵਾ ਕੇ ਰੱਖੀਆਂ ਗਈਆਂ ਸਨ।

ਵਿਭਾਗ ਵੱਲੋਂ ਮਾਰਚ ਮਹੀਨੇ ਵਿੱਚ ਕਰਵਾਈ ਜਾਣ ਵਾਲੀ ਗਰੈਜੂਏਸ਼ਨ ਸੇਰੇਮਨੀ ਬਾਰੇ ਵੀ ਮਾਵਾਂ ਨੂੰ ਜਾਣਕਾਰੀ ਸਾਂਝੀ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੀਡੀਆ ਕੁਆਰਡੀਨੇਟਰ ਹਰਸ਼ ਕੁਮਾਰ ਗੋਇਲ ਨੇ ਕਿਹਾ ਕਿ ਅੱਜ ਦੀ ਇਸ ਵਰਕਸ਼ਾਪ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀਆਂ ਦੀਆਂ ਮਾਵਾਂ ਨੇ ਉਤਸ਼ਾਹ ਪੂਰਵਕ ਹਿੱਸਾ ਲਿਆ ਅਤੇ ਸਕੂਲ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਦੀ ਸਕੂਲਾਂ ਵਿੱਚ ਪਹੁੰਚੀਆਂ ਮਾਂਵਾਂ ਤੋਂ ਇਲਾਵਾ ਸਮੂਹ ਸਕੂਲ ਪ੍ਰਬੰਧਕ ਕਮੇਟੀਆਂ,ਸਮਾਜ ਸੇਵੀ ਸੰਸਥਾਵਾਂ ਅਤੇ ਸਿੱਖਿਆ ਮਾਹਿਰਾਂ ਵੱਲੋਂ ਵਿਸ਼ੇਸ਼ ਤੌਰ ਤੇ ਸ਼ਲਾਘਾ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:- Russia-Ukraine War: ਤਿਰੰਗੇ ਨੇ ਬਚਾਈ ਪਾਕਿਸਤਾਨੀ ਤੇ ਤੁਰਕੀ ਦੇ ਲੋਕਾਂ ਦੀ ਜਾਨ

ETV Bharat Logo

Copyright © 2025 Ushodaya Enterprises Pvt. Ltd., All Rights Reserved.