ਮੋਗਾ : ਮੋਗਾ ਵਿੱਚ ਆਪਸੀ ਰੰਜਿਸ਼ ਦੇ ਚਲਦਿਆ ਦੋ ਧਿਰਾਂ ਵਿੱਚ ਤਿੱਖਾ ਵਿਵਾਦ ਹੋਇਆ ਹੈ। ਜਾਣਕਾਰੀ ਮੁਤਾਬਿਕ ਇੱਕ ਧਿਰ ਨੇ ਇਲਜਾਮ ਲਗਾਏ ਹਨ ਕਿ ਘਰ ਵਿੱਚ ਦਾਖਲ ਹੋ ਕੇ ਕਈ ਅਣਪਛਾਤਿਆਂ ਨੇ ਇੱਟਾ ਅਤੇ ਰੋੜੇ ਵਰ੍ਹਾਏ ਹਨ। ਇਸਦੇ ਨਾਲ ਹੀ ਦੂਜੀ ਧਿਰ ਨੇ ਕਿਹਾ ਹੈ ਕਿ ਕੁਝ ਦਿਨ ਪਹਿਲਾਂ ਇਹਨਾਂ ਵੱਲੋਂ ਸਾਡੀ ਕੁੱਟਮਾਰ ਕੀਤੀ ਗਈ ਸੀ। ਇਸ ਲੜਾਈ ਤੋਂ ਬਾਅਦ ਸਥਿਤੀ ਤਣਾਅਪੂਰਨ ਹੈ। ਪੁਲਿਸ ਨੇ ਵੀ ਮੌਕੇ ਉੱਤੇ ਪਹੁੰਚ ਕੇ ਜਾਂਚ ਅਰੰਭ ਦਿੱਤੀ ਹੈ। ਦੂਜੇ ਪਾਸੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ।
ਪ੍ਰੋਗਰਾਮ ਦੌਰਾਨ ਹੋਈ ਸੀ ਕੁੱਟਮਾਰ : ਇਸ ਲੜਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਇੱਕ ਧਿਰ ਵੱਲੋਂ ਦੋਸ਼ ਲਾਏ ਗਏ ਹਨ ਕਿ ਕੁਝ ਦਿਨ ਪਹਿਲਾਂ ਦੂਜੀ ਧਿਰ ਦੇ ਇਕ ਨੌਜਵਾਨ ਨੂੰ ਰਾਮਲੀਲਾ ਦੇ ਪ੍ਰੋਗਰਾਮ ਦੌਰਾਨ ਕੁੱਟਿਆ ਮਾਰਿਆ ਗਿਆ ਸੀ ਅਤੇ ਉਸ ਤੋਂ ਬਾਅਦ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਜਦੋਂ ਥਾਣੇ ਪਹੁੰਚੇ ਤਾਂ ਪੁਲਿਸ ਵੱਲੋਂ ਵੀ ਉਹਨਾਂ ਨਾਲ ਦੁਰਵਿਹਾਰ ਕੀਤਾ ਗਿਆ। ਉਹਨਾਂ ਕਿਹਾ ਕਿ ਹੁਣ ਫੇਰ ਸਾਡੇ ਰਿਸ਼ਤੇਦਾਰਾਂ ਉੱਤੇ ਇਹਨਾਂ ਵੱਲੋਂ ਹਮਲਾ ਕੀਤਾ ਗਿਆ ਅਤੇ ਇੱਟਾਂ ਰੋੜੇ ਚਲਾਏ ਗਏ। ਪੀੜਿਤਾਂ ਵੱਲੋਂ ਪੁਲਿਸ ਤੋਂ ਇਨਸਾਫ ਦੀ ਮੰਗ ਕਰਦੇ ਹੋਏ ਜਲਦ ਤੋਂ ਜਲਦ ਹਮਲਾ ਕਰਨ ਵਾਲਿਆਂ ਉੱਤੇ ਕਾਰਵਾਈ ਦੀ ਮੰਗ ਕੀਤੀ ਹੈ ।
- Punjab Congress Protest On SYL: ਐਸਵਾਈਐਲ ਮੁੱਦੇ 'ਤੇ ਪੰਜਾਬ ਕਾਂਗਰਸ ਦਾ ਹੱਲਾ ਬੋਲ, ਰਾਜ ਭਵਨ ਦਾ ਘਿਰਾਓ ਕਰਨ ਜਾ ਰਹੇ ਕਾਂਗਰਸੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ
- Ludhiana Gatka Player Murder: ਗੱਤਕਾ ਖਿਡਾਰੀ ਦਾ ਕਤਲ, ਪਲਾਟ ਵਿੱਚੋਂ ਹੱਥ ਕੱਟੀ ਲਾਸ਼ ਹੋਈ ਬਰਾਮਦ
- Labor Union Strike End: ਪੰਜਾਬ ਦੀਆਂ ਮੰਡੀਆਂ 'ਚ ਮਜ਼ਦੂਰਾਂ ਦੀ ਹੜਤਾਲ ਖਤਮ, 11 ਅਕਤੂਬਰ ਨੂੰ ਕੈਬਨਿਟ 'ਚ ਹੋਵੇਗਾ ਮਜ਼ਦੂਰੀ ਦਾ ਫੈਸਲਾ
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ : ਉੱਥੇ ਹੀ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਿਟੀ ਸਾਊਥ ਦਲਜੀਤ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਦੋਵਾਂ ਧਿਰਾਂ ਦੀ ਆਪਸੀ ਰੰਜਿਸ਼ ਦੇ ਚਲਦਿਆਂ ਇਹ ਲੜਾਈ ਹੋਈ ਹੈ, ਜਿਸਦੀ ਅਸੀਂ ਤਫਤੀਸ਼ ਕਰ ਰਹੇ ਹਾਂ ਅਤੇ ਬਿਆਨਾਂ ਦੇ ਅਧਾਰ ਉੱਤੇ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।