ETV Bharat / state

ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਕਾਂਗਰਸ ਨੇ ਲਗਾਇਆ ਧਰਨਾ

ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਕਾਂਗਰਸ ਨੇ ਮੋਗਾ ਦੇ ਮੇਨ ਚੌਂਕ ਵਿੱਚ ਧਰਨਾ ਲਗਾਇਆ। ਇਸ ਧਰਨੇ ਵਿੱਚ ਪਹੁੰਚੇ ਕਾਂਗਰਸ ਦੇ ਵੱਖ-ਵੱਖ ਲੀਡਰਾਂ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਅਤੇ ਲੋਕਤੰਤਰ ਦਾ ਘਾਣ ਕਰਨ ਵਾਲੀਆਂ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ।

ਕਾਂਗਰਸ ਦਾ ਧਰਨਾ
ਫ਼ੋਟੋ
author img

By

Published : Nov 27, 2019, 2:19 PM IST

ਮੋਗਾ: ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਮਹਾਰਾਸ਼ਟਰ ਵਿੱਚ ਸਰਕਾਰ ਬਣਾਉਣ ਦੇ ਸ਼ੱਕੀ ਤਰੀਕੇ ਦੇ ਖਿਲਾਫ਼ ਕਾਂਗਰਸ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੰਗਲਵਾਰ ਨੂੰ ਧਰਨੇ ਲਗਾਏ ਗਏ। ਮੋਗਾ ਦੇ ਮੇਨ ਚੌਂਕ ਵਿੱਚ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਜ਼ਿਲ੍ਹੇ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਧਰਨਾ ਲਗਾਇਆ ਗਿਆ। ਇਸ ਧਰਨੇ ਵਿੱਚ ਪਹੁੰਚੇ ਕਾਂਗਰਸ ਦੇ ਵੱਖ-ਵੱਖ ਲੀਡਰਾਂ ਨੇ ਆਏ ਹੋਏ ਵਰਕਰਾਂ ਅਤੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਅਤੇ ਲੋਕਤੰਤਰ ਦਾ ਘਾਣ ਕਰਨ ਵਾਲੀਆਂ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਇਹ ਕਸ਼ਮੀਰੀ ਲੋਕਾਂ ਦੀ ਆਜ਼ਾਦੀ 'ਤੇ ਇਹ ਖ਼ਤਰਨਾਕ ਵਾਰ ਕੀਤਾ ਗਿਆ ਹੈ। ਇਹ ਜਾਣਕਾਰੀ ਪੱਤਰਕਾਰਾਂ ਨਾਲ ਸਾਂਝੀ ਕਰਦੇ ਹੋਏ ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਜਿਹੜੇ ਸੂਬਿਆਂ ਵਿੱਚ ਬੀਜੇਪੀ ਦੀ ਸਰਕਾਰ ਨਹੀਂ ਹੈ ਉਨ੍ਹਾਂ ਨਾਲ ਕੇਂਦਰ ਦੀ ਮੋਦੀ ਸਰਕਾਰ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ।

ਇਹ ਵੀ ਪੜੋ: ਰਾਹੁਲ ਤੇ ਪ੍ਰਿਅੰਕਾ ਗਾਂਧੀ ਨੇ ਤਿਹਾੜ ਜੇਲ ਵਿੱਚ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦੇਸ਼ ਇੱਕ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਸਰਕਾਰ ਵੱਲੋਂ ਜੋ ਸੰਕਟ ਸਮੇਂ ਵਰਤਣ ਲਈ ਪੈਸਾ ਰਿਜ਼ਰਵ ਬੈਂਕ ਵਿੱਚ ਰੱਖਿਆ ਜਾਂਦਾ ਹੈ ਉਹ ਵੀ ਮੋਦੀ ਸਰਕਾਰ ਰਿਜ਼ਰਵ ਬੈਂਕ ਤੋਂ ਲੈ ਚੁੱਕੀ ਹੈ। ਉਨ੍ਹਾਂ ਨੇ ਮਹਾਰਾਸ਼ਟਰ ਵਿੱਚੋਂ ਹੈਰਾਨੀਜਨਕ ਤਰੀਕੇ ਨਾਲ ਰਾਸ਼ਟਰਪਤੀ ਰਾਜ ਖ਼ਤਮ ਕਰਨ ਅਤੇ ਚੁੱਪ-ਚੁਪੀਤੇ ਗੁਪਤ ਢੰਗ ਨਾਲ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਨੂੰ ਗ਼ੈਰ-ਸੰਵਿਧਾਨਕ ਅਤੇ ਲੋਕਤੰਤਰ ਦਾ ਘਾਣ ਦੱਸਿਆ।

Intro:ਮਹਾਰਾਸ਼ਟਰ ਵਿੱਚ ਬੀਜੇਪੀ ਦੁਆਰਾ ਬਣਾਈ ਗਈ ਸਰਕਾਰ ਨੂੰ ਦੱਸਿਆ ਗਿਆ ਲੋਕਤੰਤਰ ਦਾ ਘਾਣ ।

ਕਸ਼ਮੀਰੀ ਲੋਕਾਂ ਉੱਪਰ ਕੀਤੇ ਅੱਤਿਆਚਾਰ ਨੂੰ ਦੱਸਿਆ ਨਿੰਦਾਜਨਕ ।

ਗੈਰ ਬੀਜੇਪੀ ਸਰਕਾਰ ਵਾਲੇ ਸੂਬਿਆਂ ਨਾਲ ਮਤਰਈ ਮਾਂ ਵਾਲਾ ਸਲੂਕ ਕਰਨ ਦਾ ਲਗਾਇਆ ਦੋਸ਼ ।Body:ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਮਹਾਰਾਸ਼ਟਰ ਵਿੱਚ ਸਰਕਾਰ ਬਣਾਉਣ ਦੇ ਸ਼ੱਕੀ ਤਰੀਕੇ ਦੇ ਖਿਲਾਫ ਕਾਂਗਰਸ ਵੱਲੋਂ ਵੱਖ ਵੱਖ ਜ਼ਿਲ੍ਹਿਆਂ ਵਿੱਚ ਅੱਜ ਧਰਨੇ ਲਗਾਏ ਗਏ ਜਿਸ ਦੇ ਤਹਿਤ ਮੋਗਾ ਦੇ ਮੇਨ ਚੌਕ ਵਿਚ ਡਾ ਹਰਜੋਤ ਕਮਲ ਦੀ ਅਗਵਾਈ ਹੇਠ ਕਾਂਗਰਸ ਦੀ ਮੋਗਾ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਧਰਨਾ ਲਗਾਇਆ ਗਿਆ। ਇਸ ਧਰਨੇ ਵਿੱਚ ਪਹੁੰਚੇ ਕਾਂਗਰਸ ਦੇ ਵੱਖ ਵੱਖ ਲੀਡਰਾਂ ਨੇ ਆਏ ਹੋਏ ਵਰਕਰਾਂ ਅਤੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਅਤੇ ਲੋਕਤੰਤਰ ਦਾ ਘਾਣ ਕਰਨ ਵਾਲੀਆਂ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਉਨ੍ਹਾਂ ਨੇ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਇਹ ਕਸ਼ਮੀਰੀ ਲੋਕਾਂ ਦੀ ਆਜ਼ਾਦੀ ਉੱਪਰ ਕੀਤਾ ਗਿਆ ਖਤਰਨਾਕ ਵਾਰ ਹੈ ।ਇਹ ਜਾਣਕਾਰੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾ ਹਰਜੋਤ ਕਮਲ MLA ਹਲਕਾ ਮੋਗਾ ਨੇ ਸਾਂਝੀ ਕੀਤੀ ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜਿਹੜੇ ਸੂਬਿਆਂ ਵਿੱਚ ਬੀਜੇਪੀ ਦੀ ਸਰਕਾਰ ਨਹੀਂ ਹੈ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਜੀਐਸਟੀ ਵਿੱਚੋਂ ਜੋ ਸੂਬਾ ਸਰਕਾਰ ਦਾ ਹਿੱਸਾ ਵਾਪਸ ਕੇਂਦਰ ਸਰਕਾਰ ਨੇ ਸੂਬੇ ਦੀ ਸਰਕਾਰ ਨੂੰ ਦੇਣਾ ਹੁੰਦਾ ਹੈ ਉਹ ਪੰਜਾਬ ਨੂੰ ਨਹੀਂ ਦਿੱਤਾ ਜਾ ਰਿਹਾ । ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦੇਸ਼ ਇਕ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ ਸਰਕਾਰ ਵੱਲੋਂ ਜੋ ਸੰਕਟ ਸਮੇਂ ਵਰਤਣ ਲਈ ਪੈਸਾ ਰਿਜ਼ਰਵ ਬੈਂਕ ਵਿੱਚ ਰੱਖਿਆ ਜਾਂਦਾ ਹੈ ਉਹ ਵੀ ਮੋਦੀ ਸਰਕਾਰ ਰਿਜ਼ਰਵ ਬੈਂਕ ਤੋਂ ਲੈ ਚੁੱਕੀ ਹੈ । ਉਨ੍ਹਾਂ ਨੇ ਮਹਾਰਾਸ਼ਟਰ ਵਿੱਚੋਂ ਹੈਰਾਨੀਜਨਕ ਤਰੀਕੇ ਨਾਲ ਰਾਸ਼ਟਰਪਤੀ ਰਾਜ ਖ਼ਤਮ ਕਰਨ ਅਤੇ ਚੁੱਪ ਚੁਪੀਤੇ ਗੁਪਤ ਢੰਗ ਨਾਲ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਨੂੰ ਗੈਰ ਸੰਵਿਧਾਨਕ ਅਤੇ ਲੋਕਤੰਤਰ ਦਾ ਘਾਣ ਦੱਸਿਆ । ਉਨ੍ਹਾਂ ਨੇ ਕਿਹਾ ਕਿ ਜਿੰਨਾ ਸਮਾਂ ਮੋਦੀ ਸਰਕਾਰ ਨੂੰ ਕੁਰਸੀ ਤੋਂ ਲਾਂਭੇ ਨਹੀਂ ਕਰ ਦਿੱਤਾ ਜਾਂਦਾ ਜਾਂ ਫਿਰ ਉਹ ਸੰਵਿਧਾਨਕ ਤਰੀਕੇ ਨਾਲ ਕੰਮ ਨਹੀਂ ਕਰਨ ਲੱਗ ਜਾਂਦੇ ਉਨ੍ਹਾਂ ਸਮਾਂ ਕਾਂਗਰਸ ਪਾਰਟੀ ਵੱਲੋਂ ਇਸੇ ਤਰ੍ਹਾਂ ਹੀ ਧਰਨੇ ਲਗਾ ਕੇ ਆਪਣਾ ਵਿਰੋਧ ਦਰਜ ਕੀਤਾ ਜਾਂਦਾ ਰਹੇਗਾ ।

Byte :- Dr. Harjot Kamal
MLA ( Moga )Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.