ਮੋਗਾ: ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕ (Aam Aadmi Party MLA from Moga) ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪਿੰਡ ਮੋਠਾਂ ਵਾਲੀ (The village of Mothanwali) ਵਿਖੇ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ ਗਿਆ। ਉੱਥੇ ਹੀ ਸਰਕਾਰੀ ਡਿਸਪੈਂਸਰੀ (Government Dispensary) ‘ਚ ਵੀ ਵਿਜਿਟ ਕੀਤਾ। ਜਿੱਥੇ ਮੌਜੂਦਾ ਸਰਪੰਚ ਹਰਨੇਕ ਸਿੰਘ ਵੱਲੋਂ ਤੂੜੀ ਦਾ ਕੁਪ ਬਣਾ ਕੇ ਕਬਜ਼ਾ ਕੀਤਾ ਹੋਇਆ ਸੀ।
ਵਿਧਾਇਕਾਂ ਅਰੋੜਾ ਵੱਲੋਂ ਸਰਪੰਚ ਸਾਬ ਨੂੰ ਬੇਨਤੀ ਕੀਤੀ ਗਈ ਕਿ ਇਸ ਜਗ੍ਹਾ ਨੂੰ 31 ਮਈ ਤੱਕ ਖਾਲੀ ਕਰਦਿਓ ਨਹੀਂ ਤਾਂ ਸਰਕਾਰ ਕਾਰਵਾਈ ਕਰੇਗੀ। ਇਸ ਨੂੰ ਦੇਖਦੇ ਹੋਏ ਸਰਪੰਚ ਅਤੇ ਉਸ ਦੇ ਬੇਟੇ ਨੇ ਮੰਦੀ ਸ਼ਬਦਾਵਲੀ ਵਰਤੀ ਗਈ। ਇੱਥੇ ਹੀ ਬੱਸ ਨਹੀਂ ਹੋਈ, ਸਰਪੰਚ ਦੇ ਬੇਟੇ ਨੇ ਆਵਦੇ ਘਰੋਂ ਡਾਂਗ ਕੱਢ ਕੇ ਹਮਲੇ ਦੀ ਧਮਕੀ ਦਿਤੀ ਗਈ। ਇਸ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਨੇ ਸਰਪੰਚ ਦੇ ਬੇਟੇ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ (MLA Dr. Amandeep Kaur Arora) ਨਜਾਇਜ਼ ਕਬਜ਼ੇ ਵਾਲਿਆ ਨੂੰ ਸਖ਼ਤ ਹਦਾਇਤ ਦਿੰਦੇ ਕਿਹਾ ਕਿ ਜੇਕਰ ਸਰਕਾਰੀ ਜ਼ਮੀਨਾਂ ਤੋਂ 31 ਮਈ ਤੱਕ ਕਬਜ਼ੇ ਨਹੀਂ ਛੱਡੇ ਤਾਂ ਉਨ੍ਹਾਂ ਲੋਕਾਂ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਨਾਜਾਇਜ਼ ਕਬਜ਼ਿਆਂ ਵਿਰੁੱਧ ਕੋਈ ਵੀ ਸਾਰਥਕ ਕਦਮ ਨਹੀਂ ਚੁੱਕੇ ਗਏ, ਭਾਵੇਂ ਉਹ ਕਾਂਗਰਸ ਜਾਂ ਅਕਾਲੀ ਦਲ ਦੀਆਂ ਸਰਕਾਰਾਂ (Congress or Akali Dal governments) ਹੋਣ।
ਉਨ੍ਹਾਂ ਕਿਹਾ ਕਿ ਅਜਿਹੇ ਕੰਮਾਂ ਲਈ ਤੁਹਾਡੀ ਸਿਆਸੀ ਇੱਛਾ ਹੋਣੀ ਚਾਹੀਦੀ ਹੈ ਤਾਂ ਹੀ ਲੋਕ ਹਿੱਤ ਵਿੱਚ ਨਾਜਾਇਜ਼ ਕਬਜ਼ੇ ਹਟਾਏ ਜਾ ਸਕਦੇ ਹਨ। ਕਬਜ਼ਿਆਂ ਤੋਂ ਮੁਕਤ ਕਰਵਾਈਆਂ ਜਾ ਰਹੀਆਂ ਪੰਚਾਇਤੀ ਜ਼ਮੀਨਾਂ ‘ਤੇ ਖੇਤੀਬਾੜੀ ਵਾਲੀਆਂ ਜ਼ਮੀਨਾਂ ਨੂੰ ਨਿਯਮਾਂ ਅਨੁਸਾਰ ਮੁੜ ਵਾਹੀ ਲਈ ਦਿੱਤਾ ਜਾਵੇਗਾ, ਜਦਕਿ ਵਪਾਰਕ ਜ਼ਮੀਨਾਂ ਨੂੰ ਵਪਾਰਕ ਵਰਤੋਂ ਦੇ ਨਾਲ-ਨਾਲ ਮਾਰਕਿਟ ਆਦਿ ਬਣਾ ਕੇ ਸਰਕਾਰ ਦੀ ਆਮਦਨੀ ਵਿੱਚ ਵਾਧਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜਿਹੜੀਆਂ ਜ਼ਮੀਨਾਂ ਵੇਚੀਆਂ ਜਾ ਸਕਦੀਆਂ ਹੋਣਗੀਆਂ ਉਨ੍ਹਾਂ ਨੂੰ ਵੇਚ ਕੇ ਸਰਕਾਰੀ ਖ਼ਜਾਨੇ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੀ.ਐੱਮ. ਭਗਵੰਤ ਮਾਨ ਦੀ ਅਗਵਾਈ ਵਿੱਚ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਮੋਹਾਲੀ ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਪਟਿਆਲਾ, ਜਲੰਧਰ ਅਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪੰਚਾਇਤੀ ਜ਼ਮੀਨਾਂ ਕਬਜਿਆਂ ਤੋਂ ਮੁਕਤ ਕਰਵਾਈਆਂ ਗਈਆਂ ਹਨ ਅਤੇ ਬਾਕੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਮੁਹਿੰਮ ਆਉਂਦੇ ਦਿਨਾਂ ਵਿੱਚ ਹੋਰ ਜ਼ੋਰ ਫੜਨ ਜਾ ਰਹੀ ਹੈ।
ਇਹ ਵੀ ਪੜ੍ਹੋ: ਬਿਜਲੀ ਕੱਟਾਂ ਤੇ ਕੱਚੇ ਮਾਲ ਦੀਆਂ ਕੀਮਤਾਂ ਨੇ ਕਾਰੋਬਾਰੀਆਂ ਦੀ ਉਡਾਈ ਨੀਂਦ