ਮੋਗਾ: ਨਗਰ ਨਿਗਮ ਵੱਲੋਂ ਗਲਤ ਵਾਰਡਬੰਦੀ ਕੀਤੇ ਜਾਣ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਨਗਰ ਨਿਗਮ ਕਮਿਸ਼ਨਰ ਦੇ ਖਿਲਾਫ਼ ਨਾਅਰੇਬਾਜ਼ੀ ਕਰ ਸੂਬਾ ਸਰਕਾਰ ਨੂੰ ਮੰਗ ਪੱਤਰ ਭੇਜਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਇੰਚਾਰਜ ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਸੂਬਾ ਸਰਕਾਰ ਸਾਰੇ ਪਾਸੇ ਤੋਂ ਫੇਲ੍ਹ ਸਾਬਿਤ ਹੋਈ ਹੈ। ਸਰਕਾਰ ਦੇ ਦਬਾਅ ਹੇਠਾਂ ਆ ਕੇ ਨਗਰ ਨਿਗਮ ਵੱਲੋਂ ਵਾਰਡਬੰਦੀ ਕਰਕੇ ਇੱਕ ਬਹੁਤ ਵੱਡਾ ਧੱਕਾ ਕੀਤਾ ਜਾ ਰਿਹਾ ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਾਰਡਬੰਦੀ ਨਾਲ ਆਮ ਲੋਕਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜ ਰਹੇ ਹਾਂ।
ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਨੇ ਕਿਹਾ ਕਿ ਅੱਜ ਤੋਂ ਪੰਜ ਸਾਲ ਪਹਿਲਾਂ ਜਦੋਂ ਨਗਰ ਨਗਰ ਬਣਿਆ ਸੀ ਤਾਂ ਉਦੋਂ ਸ਼ਹਿਰ ਦੀ ਵਾਰਡਬੰਦੀ ਹੋਈ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਬਾਅ ਵਿੱਚ ਇਹ ਵਾਰਡਬੰਦੀ ਜਲਦੀ ਕਰਵਾਈ ਜਾ ਰਹੀ ਹੈ ਜੋ ਕਿ ਬਹੁਤ ਹੀ ਗਲਤ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਹੈ, ਜੇਕਰ ਸਾਡੀ ਸੁਣਵਾਈ ਨਾ ਹੋਈ ਤਾਂ ਅਸੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਾਵਾਂਗੇ।