ETV Bharat / state

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀਆਂ ਲੜੀਵਾਰ ਮੀਟਿੰਗਾਂ

author img

By

Published : Apr 11, 2022, 5:57 PM IST

ਡੀ.ਸੀ ਮੋਗਾ ਕੁਲਵੰਤ ਸਿੰਘ ਨੇ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਵਿਭਾਗਾਂ ਨਾਲ ਕਰਮਵਾਰ 3 ਮੀਟਿੰਗਾਂ ਦੀ ਪ੍ਰਧਾਨਗੀ ਕਰਕੇ ਸਰਕਾਰੀ ਕੰਮਾਂ ਬਾਰੇ ਮਹੀਨਾਵਾਰ ਰਿਪੋਰਟਾਂ ਪ੍ਰਾਪਤ ਕੀਤੀਆਂ। ਡਿਪਟੀ ਕਮਿਸ਼ਨਰ ਨੇ ਪਹਿਲੀ ਮੀਟਿੰਗ ਜ਼ਿਲ੍ਹਾ ਦੇ ਸਮੂਹ ਐਸ.ਡੀ.ਐਮਜ਼, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ, ਮਾਇਨਿੰਗ ਵਿਭਾਗ ਦੇ ਅਧਿਕਾਰੀਆਂ ਅਤੇ ਰੈਵੀਨਿਊ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ।

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀਆਂ ਲੜੀਵਾਰ ਮੀਟਿੰਗਾਂ
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀਆਂ ਲੜੀਵਾਰ ਮੀਟਿੰਗਾਂ

ਮੋਗਾ: ਅੱਜ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਵਿਭਾਗਾਂ ਨਾਲ ਕਰਮਵਾਰ 3 ਮੀਟਿੰਗਾਂ ਦੀ ਪ੍ਰਧਾਨਗੀ ਕਰਕੇ ਸਰਕਾਰੀ ਕੰਮਾਂ ਬਾਰੇ ਮਹੀਨਾਵਾਰ ਰਿਪੋਰਟਾਂ ਪ੍ਰਾਪਤ ਕੀਤੀਆਂ। ਡਿਪਟੀ ਕਮਿਸ਼ਨਰ ਨੇ ਪਹਿਲੀ ਮੀਟਿੰਗ ਜ਼ਿਲ੍ਹਾ ਦੇ ਸਮੂਹ ਐਸ.ਡੀ.ਐਮਜ਼, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ, ਮਾਇਨਿੰਗ ਵਿਭਾਗ ਦੇ ਅਧਿਕਾਰੀਆਂ ਅਤੇ ਰੈਵੀਨਿਊ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰੀ ਹਰਚਰਨ ਸਿੰਘ ਵੀ ਹਾਜ਼ਰ ਸਨ।

ਉਨ੍ਹਾਂ ਇਸ ਮਹੀਨਾਵਾਰ ਮੀਟਿੰਗ ਵਿੱਚ ਲੰਬਿਤ ਪਏ ਕੰਮਾਂ ਜਿਵੇਂ ਕਿ ਰਜਿਸਟਰੀਆਂ, ਇੰਤਕਾਲ, ਇੰਤਰਾਜਾਂ ਬਾਰੇ ਵਿਸਥਾਰ ਸਹਿਤ ਜਾਣਿਆਂ ਅਤੇ ਇਨ੍ਹਾਂ ਦੀ ਪੈਂਡੈਂਸੀ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਕਰਨ ਦੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਰਿਕਵਰੀ ਆਫ ਲੈਂਡ ਰੈਵੀਨਿਊ, ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਐਸ.ਸੀ./ਬੀ.ਸੀ. ਕਾਰਪੋਰੇਸ਼ਨ ਤਹਿਤ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਵਿੱਤੀ ਲਾਭਾਂ ਦਾ ਰੀਵਿਊ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ। ਉਨ੍ਹਾਂ ਉਪਰੋਕਤ ਵਿਭਾਗਾਂ ਨੂੰ ਸਖਤ ਹਦਾਇਤ ਕੀਤੀ ਕਿ ਕਿਸੇ ਵੀ ਆਮ ਨਾਗਰਿਕ ਨੂੰ ਰੈਵੀਨਿਊ ਨਾਲ ਸਬੰਧਤ ਸੇਵਾਵਾਂ ਲੈਣ ਵਿੱਚ ਦਿੱਕਤਾਂ ਪੇਸ਼ ਨਹੀਂ ਆਉਣੀਆਂ ਚਾਹੀਦੀਆਂ।

ਡਿਪਟੀ ਕਮਿਸ਼ਨਰ ਨੇ ਦੂਸਰੀ ਮੀਟਿੰਗ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਅਤੇ ਮਾਰਚ 2022 ਦੇ ਮਹੀਨੇ ਵਿੱਚ ਸਿਹਤ ਵਿਭਾਗ ਵੱਲੋਂ ਕੀਤੇ ਗਏ ਲੋਕ ਪੱਖੀ ਕੰਮਾਂ ਦਾ ਰੀਵਿਊ ਕੀਤਾ। ਇਸ ਮੀਟਿੰਗ ਵਿੱਚ ਉਨ੍ਹਾਂ ਆਯੁਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪੈਡਿੰਗ ਕੇਸਾਂ ਬਾਰੇ , ਡਰੱਗ ਸੈਂਟਰਾਂ, ਓਟ ਸੈਂਟਰਾਂ, ਇੰਸਟੀਚਿਊਸ਼ਨਲ ਡਿਲੀਵਰੀਜ਼, ਨਸ਼ਾ ਮੁਕਤ ਭਾਰਤ ਅਭਿਆਨ, ਡੈਪੋ, ਜਨਨੀ ਸੁਰੱਖਿਆ ਯੋਜਨਾ, ਮੈਟਰਨ ਚਾਈਲਡ ਹੈਲਥ ਆਦਿ ਸਕੀਮਾਂ ਤਹਿਤ ਲੋਕਾਂ ਨੂੰ ਮਿਲਣ ਵਾਲੇ ਵਿੱਤੀ ਜਾਂ ਹੋਰ ਲਾਭਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਤੀਸਰੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਾਲ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ, ਅਰਬਨ ਇਨਵਾਈਰਨਮੈਂਟ ਇੰਮਪਰੋਵਮੈਂਟ ਪ੍ਰੋਗਰਾਮ ਅਧੀਨ ਪੈਂਡਿੰਗ ਪਏ ਯੂ.ਸੀ.ਜ਼ ਨੂੰ ਸਮਾਂ ਰਹਿੰਦੇ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਸਮਾਰਟ ਵਿਲੇਜ ਕੰਪੇਨ ਫੇਜ਼-1 ਤਹਿਤ ਪੈਡਿੰਗ ਪਏ ਯੂ.ਸੀ. ਬਾਰੇ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ ਦੀ ਹਦਾਇਤ ਵੀ ਜਾਰੀ ਕੀਤੀ।

ਉਨ੍ਹਾਂ ਹਾਜ਼ਰ ਹੋਏ ਸਮੂਹ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਜਾਰੀ ਕੀਤੇ ਕਿ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਕਿਸੇ ਵੀ ਆਮ ਵਿਅਕਤੀ ਨੂੰ ਕੋਈ ਵੀ ਪ੍ਰਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਆਮ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਤਹਿ ਸਮੇਂ ਉੱਪਰ ਅਤੇ ਸਹੀ ਤਰੀਕੇ ਨਾਲ ਬਿਨ੍ਹਾਂ ਕਿਸੇ ਪੱਖਪਾਤ ਤੋਂ ਲਾਭ ਮਿਲਣਾ ਚਾਹੀਦਾ ਹੈ।

ਇਹ ਵੀ ਪੜ੍ਹੋ:ਵਾਅਦਿਆਂ ਨੂੰ ਪੂਰਾ ਕਰਨ ਲਈ ਹੁਣ ਭਗਵੰਤ ਮਾਨ ਸਰਕਾਰ ਨੇ ਲੋਕਾਂ ਤੋਂ ਮੰਗਿਆ ਸਮਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.