ਮੋਗਾ: ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਮੋਗਾ, ਫਰੀਦਕੋਟ ਅਤੇ ਫਿਰੋਜ਼ਪੁਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਮਕਸਦ ਆਉਣ ਵਾਲੀਆਂ ਚੋਣਾਂ ਹਨ।
ਦਿਨਕਰ ਗੁਪਤਾ ਦਾ ਕਹਿਣਾ ਹੈ ਕਿ ਇਹ ਮੀਟਿੰਗ ਆਉਣ ਵਾਲੇ ਚੋਣਾਂ ਨੂੰ ਲੈਕੇ ਰੱਖੀ ਗਈ ਹੈ ਕਿ ਇਨ੍ਹਾਂ ਚੋਣਾਂ ਵਿਚ ਕਿਸੇ ਵੀ ਗੈਂਗਸਟਰ ਵਲੋਂ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਪਾਈ ਜਾ ਸਕੇ ਅਤੇ ਪਿਛਲੇ ਦੋ ਸਾਲਾਂ ਵਿਚ ਪੰਜਾਬ ਪੁਲਿਸ ਵਲੋਂ ਕਾਫੀ ਗੈਂਗਸਟਰਾਂ ਨੂੰ ਫੜਨ 'ਚ ਸਫਲਤਾ ਹਾਸਿਲ ਕੀਤੀ ਹੈ ਅਤੇ ਅੱਗੇ ਵੀ ਇਹ ਮੁਹਿੰਮ ਜਾਰੀ ਰਹੇਗੀ।
ਡੀਜੀਪੀ ਨੇ ਕਿਹਾ ਕਿ ਫਿਲਹਾਲ ਸਾਡੇ ਵੱਲੋਂ ਪੁਰੀ ਕਮਰ ਕਸ ਲਈ ਗਈ ਹੈ ਤਾਂਕਿ ਇਹਨਾਂ ਚੋਣਾਂ ਵਿਚ ਪੰਜਾਬ ਸਟੇਟ ਵਿਚ ਕਿਸੇ ਕਿਸਮ ਦੀ ਦਿਕੱਤ ਨਾ ਆ ਸਕੇ ਤੇ ਇਹ ਚੋਣ ਸੇਫ ਅਤੇ ਪੀਸਫੁੱਲ ਤਰੀਕੇ ਨਾਲ ਹੋ ਸਕੇ। ਦੂਸਰੇ ਪਾਸੇ ਸਾਡੀ ਪੁਲਿਸ ਨਸ਼ੇ ਦੇ ਸੌਦਾਗਰਾਂ 'ਤੇ ਸ਼ਿਕੰਜਾ ਕੱਸਦੀ ਆ ਰਹੀ ਹੈ ਤੇ ਬਹੁਤ ਸਾਰੇ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।