ਮੋਗਾ: ਅੱਜ 3 ਦਸੰਬਰ ਨੂੰ ਦਿਵਿਆਂਗ ਵੋਟਰਾਂ(Divyang voters on December 3) ਅਤੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰ ਘਰ ਜਾ ਕੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ(Raised awareness of the importance of voting)। ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਈਅਰ(Deputy Commissioner Moga Harish Nair) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਨੇ ਅੱਜ ਸ਼ੁੱਕਰਵਾਰ ਦਿਵਿਆਂਗ ਵੋਟਰਾਂ ਨੂੰ ਘਰ ਘਰ ਜਾ ਕੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ(Assembly elections) ਦੀ ਤਾਰੀਖ ਨਿਸ਼ਚਿਤ ਹੋਣ ਤੋਂ 3 ਦਿਨਾਂ ਦੇ ਅੰਦਰ ਅੰਦਰ ਸਾਰੇ ਬੀ.ਐਲ.ਓ 80 ਸਾਲ ਤੋਂ ਵਧੇਰੀ ਉਮਰ ਦੇ ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਦੇ ਘਰ ਜਾ ਕੇ ਉਨ੍ਹਾਂ ਨਾਲ ਸੰਪਰਕ ਕਰਨਗੇ। ਜੇਕਰ ਉਹ ਚਾਹਵਾਨ ਹੋਣਗੇ ਤਾਂ ਉਨ੍ਹਾਂ ਤੋਂ ਇੱਕ ਘੋਸ਼ਣਾ ਪੱਤਰ ਲਿਆ ਜਾਵੇਗਾ, ਤਾਂ ਕਿ ਉਹ ਪੋਸਟ ਬੈਲਟ ਜਰੀਏ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਦਿਵਿਆਂਗਜਨ ਅਤੇ ਬਜ਼ੁਰਗ ਆਪਣੀ ਵੋਟ ਦਾ ਇਸਤੇਮਾਲ ਘਰ ਬੈਠੇ ਕਰ ਸਕਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨੌਜਵਾਨ ਵੋਟਰਾਂ ਦੀ ਵੋਟਿੰਗ ਵਿੱਚ ਹਿੱਸੇਦਾਰੀ ਵਧਾਉਣ ਲਈ ਹਰ ਸੰਭਵ ਉਪਰਾਲੇ ਅਤੇ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਉਨ੍ਹਾਂ ਕਿਹਾ ਕਿ ਮਿਤੀ 4 ਦਸੰਬਰ 2021 ਨੂੰ ਮੋਗਾ ਦੇ ਪਿੰਡਾਂ ਵਿੱਚ ਟਰੈਕਟਰ ਰੈਲੀ ਕੱਢ ਕੇ ਵੋਟਰ ਜਾਗਰੂਕਤਾ ਦਾ ਸੁਨੇਹਾ ਘਰ ਘਰ ਪਹੁੰਚਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਨੌਜਵਾਨ ਵੋਟਰਾਂ ਦੀ ਵੋਟਿੰਗ ਵਿੱਚ ਸ਼ਮਲੂੀਅਤ ਨੂੰ ਯਕੀਨੀ ਬਣਾਉਣ ਲਈ ਆਈਲੈਟਸ ਸੈਂਟਰਾਂ ਦੇ ਮੁਖੀ, ਸਕੂਲਾਂ/ਕਾਲਜਾਂ ਦੇ ਮੁਖੀ ਨੂੰ ਵੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ, ਤਾਂ ਕਿ ਉਹ ਵੀ ਨੌਜਵਾਨਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਕਰ ਸਕਣ।
ਇਹ ਵੀ ਪੜ੍ਹੋ:ਵਿਸ਼ਵ ਦਿਵਿਆਂਗ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਰਵਾਇਆ ਵਿਸ਼ੇਸ਼ ਸਮਾਗਮ