ਮੋਗਾ: ਥਾਣਾ ਮਹਿਣਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਫ਼ਤਿਹਗੜ੍ਹ ਕੋਰੋਟਾਣਾ ਵਿੱਚ ਰੇਡ ਕੀਤੀ ਤਾਂ ਪੁਲਿਸ ਨੂੰ ਦੇਖ ਕੇ ਸਾਰੇ ਦੋਸ਼ੀ ਫਰਾਰ ਹੋ ਗਏ। ਇਸ ਉਪਰੰਤ ਪੁਲਿਸ ਨੇ ਇੱਕ ਟਰੱਕ, ਇੱਕ ਟਰੈਕਟਰ, ਇੱਕ ਦੇਸੀ ਪਿਸਤੌਲ ਅਤੇ ਤਿੰਨ ਕਾਰਤੂਸ ਸਮੇਤ ਚਾਰ ਪੰਜਾਬ ਪੁਲਿਸ ਦੀਆਂ ਵਰਦੀਆਂ ਬਰਾਮਦ ਕੀਤੀਆਂ।
ਥਾਣਾ ਮਹਿਣਾ ਦੇ ਐਸ.ਐਚ.ਓ. ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਫਤਿਹਗੜ੍ਹ ਕੋਰੋਟਾਣਾ ਵਿੱਚ ਕੁੱਝ ਲੋਕ ਆਪਣੇ ਟਰੱਕ 'ਤੇ ਤਸਕਰੀ ਲਈ ਨਸ਼ੇ ਦਾ ਸਾਮਾਨ ਲੈ ਕੇ ਜਾ ਰਹੇ ਹਨ ਅਤੇ ਉਨ੍ਹਾਂ ਕੋਲ ਅਸਲਾ ਹੈ। ਜਦ ਸਾਡੀ ਪਾਰਟੀ ਨੇ ਮੌਕੇ 'ਤੇ ਛਾਪਾਮਾਰੀ ਕੀਤੀ ਤਾਂ ਪੁਲਿਸ ਨੂੰ ਦੇਖ ਕੇ ਸਾਰੇ ਦੋਸ਼ੀ ਭੱਜਣ ਵਿੱਚ ਕਾਮਯਾਬ ਹੋ ਗਏ। ਇਨ੍ਹਾਂ 'ਚ 1 ਦੋਸ਼ੀ 'ਤੇ ਪਹਿਲਾਂ ਵੀ ਨਸ਼ਾ ਤਸ਼ਕਰ ਦਾ ਮਾਮਲਾ ਦਰਜ਼ ਹੈ। ਉੱਥੇ ਥਾਣਾ ਮੁਖੀ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।