ਮੋਗਾ: ਮੋਗਾ-ਬਰਨਾਲਾ ਨੈਸ਼ਨਲ ਹਾਈਵੇ ਦੇ ਨਜ਼ਦੀਕ ਪਿੰਡ ਡਾਲਾ ਵਿਖੇ ਸਥਿਤ ਪਟੇਲ ਫੈਕਟਰੀ ਦੀ ਕੰਧ ਡਿੱਗਣ ਕਾਰਨ ਇੱਕ ਵਿਅਕਤੀ ਦੀ ਮਲਬੇ ਹੇਠ ਆਉਣ ਨਾਲ ਮੌਤ ਹੋ ਗਈ ਅਤੇ ਜਦਕਿ ਉਸ ਦਾ ਇੱਕ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਮ੍ਰਿਤਕ ਮਜ਼ਦੂਰ ਬਾਬੂ ਰਾਮ ਉਮਰ 52 ਸਾਲ ਜੋ ਕਿ ਮੋਗਾ ਦਾ ਹੀ ਰਹਿਣ ਵਾਲਾ ਸੀ। ਮ੍ਰਿਤਕ ਬਾਬੂ ਰਾਮ ਦੇ ਭਤੀਜੇ ਮਹਾਂਵੀਰ ਨੇ ਦੱਸਿਆ ਕਿ ਬਾਬੂ ਰਾਮ ਪਿਛਲੇ ਤਕਰੀਬਨ ਦੋ ਸਾਲ ਤੋਂ ਪਟੇਲ ਇਨਫਰਾਸਟਰਕਚਰ ਕੰਪਨੀ ਵਿੱਚ ਲੇਬਰ ਦਾ ਕੰਮ ਕਰਦਾ ਸੀ। ਪਿੰਡ ਡਾਲਾ ਵਿਖੇ ਬਣੀ ਇਸ ਫੈਕਟਰੀ ਦੀ ਇੱਕ ਕੰਧ ਉਨ੍ਹਾਂ ਦੇ ਉੱਤੇ ਡਿੱਗ ਗਈ। ਜਿਸ ਮਲਬੇ ਹੇਠ ਦੱਬਣ ਕਾਰਨ ਬਾਬੂ ਰਾਮ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਏਐੱਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਇੱਕ ਪ੍ਰਾਈਵੇਟ ਕੰਪਨੀ ਵਿੱਚ ਠੇਕੇਦਾਰਾਂ ਦੇ ਅਧੀਨ ਕੰਮ ਮਜ਼ਦੂਰੀ ਦਾ ਕੰਮ ਕਰਦੇ ਬਾਬੂ ਰਾਮ ਵਾਸੀ ਮੋਗਾ 'ਤੇ ਕੰਧ ਡਿੱਗਣ ਕਰਕੇ ਮਲਬੇ ਹੇਠਾਂ ਆਉਣ ਨਾਲ ਮੌਤ ਹੋ ਗਈ ਜਦਕਿ ਉਸ ਦੇ ਇਕ ਸਾਥੀ ਲਾਲ ਚੰਦ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਕਰਕੇ ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਤੋਂ ਬਾਅਦ ਬਾਬੂ ਰਾਮ ਦੀ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।