ਮੋਗਾ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋ ਕਾਂਗਰਸੀ ਆਗੂਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ, ਜਿਸ ਦੇ ਤਹਿਤ ਜਿਲ੍ਹਾਂ ਮੋਗਾ 'ਚ ਕਾਂਗਰਸੀ ਵਰਕਰਾਂ ਨਾਲ ਰੱਖੀ ਮੀਟਿੰਗ 'ਤੇ ਪਹੁੰਚਣ ਤੋਂ ਪਹਿਲਾ ਹੀ ਮੋਗਾ ਬਰਨਾਲਾ ਬਾਈਪਾਸ 'ਤੇ ਵੱਖ-ਵੱਖ ਕਿਸਾਨ ਜੱਥੇਬੰਦੀਆਂ ਅਤੇ ਅਧਿਆਪਕ ਯੂਨੀਅਨ ਵੱਲੋਂ ਨਾਅਰੇਬਾਜ਼ੀ ਦੌਰਾਨ ਪੁਲਿਸ 'ਤੇ ਕਿਸਾਨਾਂ ਵਿਚਕਾਰ ਝੜਪ ਹੋ ਗਈ।
ਦੂਜੇ ਪਾਸੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਵੀ ਇਸ ਭੀੜ 'ਤੇ ਕਾਬੂ ਕਰਨ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੋਗਾ ਦੀ ਵੱਖ-ਵੱਖ ਜੱਥੇਬੰਦੀਆਂ ਅਤੇ ਯੂਨੀਅਨ ਆਗੂਆਂ ਵੱਲੋਂ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਦੱਸਣਯੋਗ ਹੈ, ਕਿ ਵੀਰਵਾਰ ਨੂੰ ਨਵਜੋਤ ਸਿੰਘ ਸਿੱਧੂ ਵੱਲੋ 2022 ਚੋਣਾਂ ਦੇ ਮੱਦੇਨਜ਼ਰ ਮੋਗਾ ਜਿਲ਼੍ਹੇ ਦੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਰੱਖੀ ਸੀ। ਪਰ ਦੂਜੇ ਪਾਸੇ ਕੁੱਝ ਦੂਰੀ 'ਤੇ ਵੱਖ-ਵੱਖ ਕਿਸਾਨ ਆਗੂਆਂ ਦੁਆਰਾ ਵਿਰੋਧ ਕੀਤਾ ਗਿਆ। ਕਿਸਾਨਾਂ ਨੂੰ ਹਟਾਉਣ ਲਈ ਪੁਲਿਸ ਪ੍ਰਸ਼ਾਂਸ਼ਨ ਵੱਲੋਂ ਲਾਠੀਚਾਰਜ ਕਰਨ ਦੇ ਬਾਵਜੂਦ ਵੀ ਕਿਸਾਨ ਜੱਥੇਬੰਦੀਆਂ ਅੜ੍ਹ ਰਹੀਆਂ ਹਨ। ਜਿਸ ਕਾਰਨ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ:- ਹਾਕੀ ਜਿੱਤਣ ਤੋਂ ਬਾਅਦ ਭਗਵੰਤ ਮਾਨ ਨੇ PM ਮੋਦੀ ਅੱਗੇ ਰੱਖੀ ਇਹ ਮੰਗ