ETV Bharat / state

'ਕਰਜ਼ਾ ਮੁਆਫੀ ਦਾ ਵਾਅਦਾ ਭੁੱਲੀ ਪੰਜਾਬ ਸਰਕਾਰ'

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ। ਇਸ 'ਚ ਸ਼ਾਮਲ ਕਿਸਾਨਾਂ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕਰਕੇ ਭੁੱਲ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ਸੱਮਸਿਆਵਾਂ ਦਾ ਹੱਲ ਨਾ ਕੀਤੇ ਜਾਣ 'ਤੇ ਉਹ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਲਗਾਉਣਗੇ।

author img

By

Published : Sep 6, 2019, 9:27 AM IST

ਫੋਟੋ

ਮੋਗਾ: ਸ਼ਹਿਰ ਦੇ ਨੇਚਰ ਪਾਰਕ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਦੀ ਅਗਵਾਈ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣਕੂ ਨੇ ਕੀਤੀ। ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਹਿੱਸਾ ਲਿਆ।

ਮੀਟਿੰਗ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਭੁੱਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਇਹ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣੇ ਨੂੰ ਤਿੰਨ ਸਾਲ ਬੀਤ ਚੁੱਕੇ ਹਨ ਪਰ ਸਰਕਾਰ ਵੱਲੋਂ ਕਿਸਾਨਾ ਨਾਲ ਕੀਤਾ ਗਿਆ ਕਰਜ਼ਾ ਮੁਆਫੀ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਮਾੜੀ ਆਰਥਕ ਹਾਲਤ ਕਾਰਨ ਕਰਜ਼ਾ ਮੋੜਨ ਵਿੱਚ ਅਸਮਰਥ ਹਨ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਇਸ ਸੱਮਸਿਆ ਨੂੰ ਹੱਲ ਨਾ ਕੀਤਾ ਗਿਆ ਤਾਂ ਕਿਸਾਨ ਸੂਬਾ ਸਰਕਾਰ ਅਤੇ ਕੇਂਦਰੀ ਸਰਕਾਰ ਵਿਰੁੱਧ ਸੰਘਰਸ਼ ਹੋਰ ਤੇਜ਼ ਕਰ ਦੇਣਗੇ। ਇਸ ਤੋਂ ਇਲਾਵਾ ਕਿਸਾਨ ਯੂਨੀਅਨ ਨੇ ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦੀ ਸੱਮਸਿਆ ਨੂੰ ਨਾ ਹੱਲ ਕੀਤੇ ਜਾਣ ਲਈ ਸੂਬਾ ਸਰਕਾਰ ਜ਼ਿੰਮੇਵਾਰ ਠਹਿਰਾਇਆ ਅਤੇ ਮੋਦੀ ਸਰਕਾਰ ਵਿਰੁੱਧ ਵੀ ਰੋਸ ਪ੍ਰਦਰਸ਼ਨ ਕਰਨ ਦੀ ਚੇਤਾਵਨੀ ਦਿੱਤੀ।

Intro:25 ਸਤੰਬਰ ਨੂੰ ਦਿੱਲੀ ਦੇ ਜੰਤਰ ਮੰਤਰ ਵਿੱਚ ਲਗਾਉਣਗੇ ਧਰਨਾ ।

ਪੰਜਾਬ ਸਰਕਾਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕਰਾਇਆ ਯਾਦ ।

ਕਿਹਾ ਨਹੀਂ ਮੋੜਨਗੇ ਕਿਸਾਨ ਕਰਜ਼ਾ ।Body:ਮੋਗਾ ਦੇ ਨੇਚਰ ਪਾਰਕ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ । ਇਸ ਮੀਟਿੰਗ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਨੇ ਕੀਤੀ ।ਹਰਮੀਤ ਸਿੰਘ ਕਾਦੀਆਂ ਸੂਬਾ ਪ੍ਰਧਾਨ ਇਸ ਮੀਟਿੰਗ ਵਿੱਚ ਖਾਸ ਤੌਰ ਤੇ ਸ਼ਾਮਲ ਹੋਏ ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣਾ ਵਾਅਦਾ ਭੁੱਲ ਚੁੱਕੀ ਹੈ । ਉਨ੍ਹਾਂ ਨੇ ਦੱਸਿਆ ਕਿ ਕੈਪਟਨ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੇ ਕਿਸਾਨਾਂ ਦਾ ਸਾਰੇ ਦਾ ਸਾਰਾ ਕਰਜ਼ਾ ਪੰਜਾਬ ਸਰਕਾਰ ਵੱਲੋਂ ਭਰਿਆ ਜਾਵੇਗਾ ।ਪ੍ਰੰਤੂ ਸਰਕਾਰ ਬਣਨ ਦੇ ਤਿੰਨ ਸਾਲ ਬੀਤਣ ਦੇ ਲਗਭਗ ਵੀ ਸਰਕਾਰ ਵੱਲੋਂ ਅਪਣਾਏ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ । ਉਨ੍ਹਾਂ ਨੇ ਕਿਹਾ ਕਿ ਕਿਸਾਨ ਕਰਜ਼ਾ ਮੋੜਨ ਦੀ ਹਾਲਤ ਵਿੱਚ ਨਹੀਂ ਹੈ ਜੇਕਰ ਕੋਈ ਵੀ ਸੰਸਥਾ ਜਿਸ ਨੇ ਕਿਸਾਨ ਤੋਂ ਕਰਜ਼ਾ ਲੈਣਾ ਹੈ ਵਸੂਲੀ ਲਈ ਕਿਸਾਨਾਂ ਪਾ ਜਾਂਦੀ ਹੈ ਤਾਂ ਉਹ ਪਹਿਲਾਂ ਸੋਚ ਵਿਚਾਰ ਕੇ ਜਾਵੇ ਕਿ ਉਸ ਨੂੰ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨਾ ਪੈ ਸਕਦਾ ਹੈ ।ਇਸਦੇ ਨਾਲ ਹੀ ਉਨ੍ਹਾਂ ਨੇ ਸੜਕਾਂ ਉੱਤੇ ਘੁੰਮਦੇ ਆਵਾਰਾ ਡੰਗਰਾਂ ਦਾ ਮੁੱਦਾ ਵੀ ਚੁੱਕਿਆ ਫੈਸਲੇ ਲਈ ਵੀ ਉਨ੍ਹਾਂ ਨੇ ਸਰਕਾਰ ਨੂੰ ਹੀ ਜ਼ਿੰਮੇਵਾਰ ਠਹਿਰਾਇਆ । ਭਾਖੜਾ ਬੰਨ੍ਹ ਤੋਂ ਪਾਣੀ ਛੱਡੇ ਜਾਣ ਦੇ ਰੋਸ ਵਜੋਂ ਉਨ੍ਹਾਂ ਨੇ ਮੋਦੀ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਇਹ ਸਭ ਇੱਕ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਕੀਤਾ ਗਿਆ ਹੈ ਇਸ ਲਈ ਪੰਜਾਬੀ ਮੋਦੀ ਸਰਕਾਰ ਨੂੰ ਕਦੇ ਵੀ ਮਾਫ਼ ਨਹੀਂ ਕਰਨਗੇ ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ 25 ਸਤੰਬਰ ਨੂੰ ਦਿੱਲੀ ਦੇ ਜੰਤਰ ਮੰਤਰ ਵਿੱਚ ਧਰਨਾ ਦਿੱਤਾ ਜਾਣਾ ਹੈ ਇਹ ਮੀਟਿੰਗ ਉਸੇ ਸਿਲਸਿਲੇ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸੀ ।

Byte : Harmeet singh kadiyanConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.