ਮੋਗਾ: ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਐਲਾਨੀ ਮੁਆਵਜ਼ਾ ਰਾਸ਼ੀ ਤੋਂ ਨਾਰਾਜ਼ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ 3 ਦਿਨਾਂ ਲਈ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨਾਲ ਸਬੰਧਤ ਆਗੂਆਂ ਦੇ ਘਰਾਂ ਦੇ ਬਾਹਰ ਦਿਨ-ਰਾਤ ਦੇ ਧਰਨੇ ਦਿੱਤੇ ਜਾ ਰਹੇ ਹਨ। ਇਸੇ ਤਹਿਤ ਹੀ ਕਿਸਾਨ ਜਥੇਬੰਦੀਆਂ ਵੱਲੋਂ ਮੋਗਾ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ ਤੇ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਹੜ੍ਹਾਂ ਕਾਰਨ ਆਮ ਲੋਕਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।
ਹੜ੍ਹ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਧਰਨਾ: ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉੱਤੇ 12, 13 ਤੇ 14 ਸਤੰਬਰ ਨੂੰ ਤਿੰਨ ਦਿਨਾਂ ਦਾ ਧਰਨਾ ਦਿਨ ਰਾਤ ਜਾਰੀ ਰਹੇਗਾ। ਉਹਨਾਂ ਕਿਹਾ ਕਿ ਇਹ ਧਰਨਾ ਅਸੀਂ ਹੜ੍ਹ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੇ ਲਈ ਲਗਾਇਆ ਹੈ।
ਪੰਜਾਬ ਸਰਕਾਰ ਹੜ੍ਹ ਪੀੜਤਾਂ ਨਾਲ ਕੋਜ਼ਾ ਮਜ਼ਾਕ ਕਰ ਰਹੀ: ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਫਸਲ ਦਾ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਰਹੀ ਹੈ ਜੋ ਕਿ ਬਹੁਤ ਹੀ ਘੱਟ ਹੈ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਵੱਡੇ-ਵੱਡੇ ਵਾਧੇ ਕੀਤੇ ਗਏ ਹਨ ਤੇ ਪੰਜਾਬ ਸਰਕਾਰ ਉਹ ਸਭ ਕੀਤੇ ਹੋਏ ਵਾਅਦਿਆਂ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਮੁਰਗੀਆਂ ਤੇ ਬੱਕਰੀਆਂ ਦਾ ਮੁਆਵਜ਼ਾ ਵੀ ਦੇਵਾਂਗੇ, ਪਰ ਮੁੱਖ ਮੰਤਰੀ ਸਾਬ੍ਹ ਨੇ ਤਾਂ ਘਰਾਂ ਦਾ ਵੀ ਮੁਆਵਜ਼ਾ ਨਹੀਂ ਦਿੱਤਾ।
- Khalistan voting: ਕਿਸਦਾ ਰਾਜਸੀ ਕਤਲ ਕਰਨ ਦੀ ਧਮਕੀ ਦੇ ਰਿਹਾ ਗੁਰਪਤਵੰਤ ਸਿੰਘ ਪੰਨੂ? ਹੁਣ ਦਿੱਲੀ ਨੂੰ ਖਾਲਿਸਤਾਨ ਬਣਾਉਣ ਦਾ ਐਲਾਨ, ਪੜ੍ਹੋ ਪੂਰੀ ਖ਼ਬਰ...
- Bengaluru-Chennai NH Accident: ਬੈਂਗਲੁਰੂ-ਚੇਨਈ NH 'ਤੇ ਦਰਦਨਾਕ ਸੜਕ ਹਾਦਸਾ, 7 ਔਰਤਾਂ ਦੀ ਮੌਤ
- Suicide Attempt By Student : ਲੁਧਿਆਣਾ 'ਚ ਸਕੂਲੀ ਵਿਦਿਆਰਥੀ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼, ਗੋਤਾਖੋਰਾਂ ਦੀ ਮਦਦ ਨਾਲ ਬਚਾਇਆ
ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਚਿਤਾਵਨੀ: ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸਰਕਾਰ ਪੰਜਾਬ ਵਿੱਚ ਬਦਲਾਵ ਨੂੰ ਲੈ ਕੇ ਆਈ ਸੀ, ਪਰ ਇਸ ਤਰ੍ਹਾਂ ਦਾ ਬਦਲਾਵ ਆਵੇਗਾ ਲੋਕ ਨਹੀਂ ਜਾਣਦੇ ਸਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਜੋ ਮੁਆਵਜ਼ਾ 6800 ਰੁਪਏ ਦੇ ਰਹੀ ਹੈ, ਉਹ ਬਹੁਤ ਹੀ ਘੱਟ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸਰਕਾਰ ਉਸ ਨੂੰ ਰੱਦ ਕਰਕੇ ਘੱਟ ਤੋਂ ਘੱਟ 20,000 ਰੁਪਏ ਮੁਆਵਜ਼ਾ ਦੇਵੇ ਤੇ ਜਿਨ੍ਹਾਂ ਦੇ ਘਰਾਂ ਦਾ ਨੁਕਸਾਨ ਹੋਇਆ ਹੈ, ਉਸਦਾ 5 ਲੱਖ ਰੁਪਏ ਤੇ ਜਿਸਦੇ ਹੜ੍ਹ ਕਰਕੇ ਮੌਤ ਹੋਈ ਹੈ, ਉਸਦਾ 10 ਲੱਖ ਰੁਪਏ ਮੁਆਵਜ਼ਾ ਦੇਵੇ। ਉਹਨਾਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨਿਆ ਤਾਂ ਅਸੀਂ ਸੰਘਰਸ਼ ਨੂੰ ਹੋਰ ਤਿੱਖਾ ਕਰਾਂਗੇ।