ETV Bharat / state

ਮਹਿੰਦਰ ਪਾਲ ਲੂੰਬਾ ਦੀ ਬਦਲੀ ਰੱਦ ਕਰਵਾਉਣ ਲਈ ਐਕਸ਼ਨ ਕਮੇਟੀ ਦਾ ਗਠਨ - ਮਹਿੰਦਰ ਪਾਲ ਲੂੰਬਾ ਦੀ ਬਦਲੀ ਰੱਦ ਕਰਵਾਉਣ ਕੀਤਾ ਪ੍ਰਦਰਸ਼ਨ

ਮੋਗਾ ਵਿੱਚ ਮਹਿੰਦਰ ਪਾਲ ਲੂੰਬਾ ਦੀ ਹਰਿਆਣਾ ਸਰਹੱਦ ਤੇ ਸਥਿਤ ਇੱਕ ਛੋਟੇ ਜਿਹੇ ਪਿੰਡ ਵਿੱਚ ਕੀਤੀ ਗਈ ਨਾਜਾਇਜ਼ ਬਦਲੀ ਦਾ ਮੁੱਦਾ ਹੋਰ ਗਰਮਾ ਗਿਆ ਹੈ। ਲੂੰਬਾ ਦੀ ਬਦਲੀ ਰੱਦ ਕਰਵਾਉਣ ਲਈ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ।

ਮਹਿੰਦਰ ਪਾਲ ਲੂੰਬਾ ਦੀ ਬਦਲੀ ਰੱਦ ਕਰਵਾਉਣ ਲਈ ਐਕਸ਼ਨ ਕਮੇਟੀ ਦਾ ਗਠਨ

author img

By

Published : Jun 24, 2023, 10:57 AM IST

ਮਹਿੰਦਰ ਪਾਲ ਲੂੰਬਾ ਦੀ ਬਦਲੀ ਰੱਦ ਕਰਵਾਉਣ ਕੀਤਾ ਪ੍ਰਦਰਸ਼ਨ

ਮੋਗਾ: ਹੈਲਥ ਸੁਪਰਵਾਈਜਰ ਦੇ ਅਹੁਦੇ ਤੇ ਤਾਇਨਾਤ ਮਹਿੰਦਰ ਪਾਲ ਲੂੰਬਾ ਦੀ ਹਰਿਆਣਾ ਸਰਹੱਦ ਤੇ ਸਥਿਤ ਇੱਕ ਛੋਟੇ ਜਿਹੇ ਪਿੰਡ ਵਿੱਚ ਕੀਤੀ ਗਈ ਨਜਾਇਜ ਬਦਲੀ ਦਾ ਮੁੱਦਾ ਅੱਜ ਉਸ ਵੇਲੇ ਹੋਰ ਗਰਮਾ ਗਿਆ ਜਦੋਂ ਵੱਖ ਵੱਖ ਮੁਲਾਜ਼ਮ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਕਾਮਰੇਡ ਨਛੱਤਰ ਸਿੰਘ ਭਵਨ ਬੱਸ ਸਟੈਂਡ ਮੋਗਾ ਵਿਖੇ ਇੱਕ ਵਿਸ਼ਾਲ ਮੀਟਿੰਗ ਕਰਕੇ ਬਦਲੀ ਰੱਦ ਕਰਵਾਉਣ ਲਈ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ।

ਬਦਲਾਖੋਰੀ ਤਹਿਤ ਬਦਲੀ: ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਮੋਗਾ ਦੇ ਕਨਵੀਨਰ ਡਾ ਇੰਦਰਵੀਰ ਗਿੱਲ, ਆਰਗੇਨਾਈਜ਼ੇਰ ਕੁਲਬੀਰ ਸਿੰਘ ਢਿੱਲੋਂ, ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਮੋਗਾ ਦੇ ਕੋਆਰਡੀਨੇਟਰ ਦਰਸ਼ਨ ਵਿਰਦੀ, ਆਦਿ ਨੇ ਇੱਕ ਸੁਰ ਵਿੱਚ ਮਹਿੰਦਰ ਪਾਲ ਲੂੰਬਾ ਦੀ ਸਿਆਸੀ ਬਦਲਾਖੋਰੀ ਤਹਿਤ ਕੀਤੀ ਗਈ ਬਦਲੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਬਦਲੀ ਹੋਛੀ ਰਾਜਨੀਤੀ ਦਾ ਨਤੀਜਾ ਹੈ ਕਿਉਂਕਿ 14 ਜੂਨ ਦੇ ਖੂਨਦਾਨ ਕੈਂਪ ਵਿੱਚ ਲੋਕਲ ਐਮ ਐਲ ਏ ਨੂੰ ਨਾ ਬੁਲਾਉਣ ਕਰਕੇ ਅਤੇ ਸਿਵਲ ਹਸਪਤਾਲ ਮੋਗਾ ਵਿੱਚ ਹੋ ਰਹੀ ਕੁਰੱਪਸ਼ਨ ਨੂੰ ਲੁਕਾਉਣ ਵਾਸਤੇ ਇਨ੍ਹਾਂ ਨੂੰ ਰਸਤੇ ਦਾ ਰੋੜਾ ਸਮਝਦਿਆਂ ਪਾਸੇ ਕੀਤਾ ਗਿਆ ਹੈ।

ਮੁੱਖ ਮੰਤਰੀ ਨੂੰ ਅਪੀਲ: ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਇਸ ਵਿੱਚ ਦਖਲ ਅੰਦਾਜ਼ੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮਹਿੰਦਰ ਪਾਲ ਲੂੰਬਾ ਉਹ ਇਨਸਾਨ ਹੈ, ਜਿਸ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਮੁੱਢ ਬੰਨ੍ਹਿਆ ਅਤੇ ਅਨੇਕਾਂ ਸਜਾਵਾਂ ਦਾ ਸਾਹਮਣਾ ਕਰਦੇ ਹੋਏ ਆਪਣੀ ਨੌਕਰੀ ਨਾਲ ਵੀ ਇਨਸਾਫ ਕੀਤਾ ਹੈ। ਉਨ੍ਹਾਂ ਦੀ ਮਿਹਨਤ ਸਦਕਾ ਹੀ ਮੋਗਾ ਸ਼ਹਿਰ ਪਿਛਲੇ ਸਾਲ ਡੇਂਗੂ ਦੇ ਪ੍ਰਕੋਪ ਤੋਂ ਬਚਿਆ ਰਿਹਾ ਹੈ ਤੇ ਇਸ ਸਾਲ ਵੀ ਹਾਲੇ ਤੱਕ ਸ਼ਹਿਰ ਵਿੱਚ ਕੋਈ ਵੀ ਡੇਂਗੂ ਮਰੀਜ ਨਹੀਂ ਹੈ ਫਿਰ ਵੀ ਮੋਗਾ ਸ਼ਹਿਰ ਦੀ ਢਾਈ ਲੱਖ ਅਬਾਦੀ ਨੂੰ ਲਾਵਾਰਿਸ ਛੱਡ ਕੇ ਉਨ੍ਹਾਂ ਨੂੰ ਦੂਰ ਦੁਰਾਡੇ ਭੇਜਣਾ ਦਰਸਾਉਂਦਾ ਹੈ ਕਿ ਉਨ੍ਹਾਂ ਦੀ ਬਦਲੀ ਸਾਜਿਸ਼ ਕੀਤੀ ਗਈ ਹੈ।

ਐਸ.ਐਮ.ਓ ਵੱਲੋਂ ਭ੍ਰਿਸ਼ਟਾਚਾਰ: ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਮੋਗਾ ਦੇ ਐਸ ਐਮ ਓ ਵੱਲੋਂ ਖੁੱਲ ਕੇ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਪਿਛਲੇ ਇੱਕ ਸਾਲ ਦੇ ਆਮਦਨ ਖਰਚੇ ਦੀ ਵਿਜੀਲੈਂਸ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਨਾਲ ਵੱਡੇ ਘਪਲੇ ਲੋਕਾਂ ਦੇ ਸਾਹਮਣੇ ਆਉਣਗੇ। ਢਿੱਲੋਂ ਨੇ ਕਿਹਾ ਕਿ ਮਹਿੰਦਰ ਪਾਲ ਲੂੰਬਾ ਤੋੰ ਇਲਾਵਾ ਮੁਕਤਸਰ ਦੇ ਦੋ ਮੁਲਾਜ਼ਮਾਂ ਅਤੇ ਮਾਨਸਾ ਜਿਲ੍ਹੇ ਦੇ ਦੋ ਮੁਲਾਜ਼ਮਾਂ ਦੀ ਵੀ ਨਜਾਇਜ ਬਦਲੀ ਕੀਤੀ ਗਈ ਹੈ, ਜਿਨ੍ਹਾਂ ਨੂੰ ਰੱਦ ਕਰਵਾਉਣ ਲਈ 6 ਜੁਲਾਈ ਨੂੰ ਡਾਇਰੈਕਟਰ ਦਫਤਰ ਚੰਡੀਗੜ੍ਹ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਰੀਆਂ ਇਨਸਾਫ ਪਸੰਦ ਜੱਥੇਬੰਦੀਆਂ ਦੀ ਸ਼ਨੀਵਾਰ ਨੂੰ ਦੁਪਹਿਰ 1 ਵਜੇ ਮੀਟਿੰਗ ਕਰਕੇ ਜਿਲ੍ਹਾ ਐਕਸ਼ਨ ਕਮੇਟੀ ਦਾ ਗਠਨ ਕੀਤਾ ਜਾਵੇਗਾ ਅਤੇ ਬਦਲੀ ਰੱਦ ਕਰਵਾਉਣ ਲਈ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.