ETV Bharat / state

‘ਪੰਜਾਬ ਅਤੇ ਕੇਂਦਰ ਸਰਕਾਰ ਮਿਲ ਕੇ ਖੇਡ ਰਹੀਆਂ ਹਨ ਖੇਡ’ - ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ

ਪੰਜਾਬ ਵਿੱਚ ਜਿਵੇਂ ਦੇ ਹਾਲਾਤ ਬਣੇ ਹੋਏ ਹਨ, ਉਨ੍ਹਾਂ ਨੂੰ ਵੇਖ ਕੇ ਹਰ ਕੋਈ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧ ਰਿਹਾ ਹੈ। ਹੁਣ ਕਾਂਗਰਸੀ ਲੀਡਰ ਭਾਰਤ ਭੂਸ਼ਣ ਆਸ਼ੂ ਨੇ ਵੀ ਆਖਿਆ ਕਿ ਪੰਜਾਬ ਅਤੇ ਕੇਂਦਰ ਸਰਕਾਰ ਮਿਲ ਕੇ ਪੰਜਾਬ ਦੇ ਲੋਕਾਂ ਨਾਲ ਖੇਡ ਖੇਡ ਰਹੀਆਂ ਹਨ।

ਪੰਜਾਬ ਅਤੇ ਕੇਂਦਰ ਮਿਲ ਕੇ ਖੇਡ ਰਹੀਆਂ ਖੇਡ: ਆਸ਼ੂ

author img

By

Published : Apr 1, 2023, 11:40 AM IST

ਪੰਜਾਬ ਅਤੇ ਕੇਂਦਰ ਮਿਲ ਕੇ ਖੇਡ ਰਹੀਆਂ ਖੇਡ: ਆਸ਼ੂ

ਮੋਗਾ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਮੋਗਾ ਪਹੁੰਚੇ। ਜਿੱਥੇ ਉਨ੍ਹਾਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਮਾਲਵਿਕਾ ਸੂਦ, ਬਾਘਾਪੁਰਾਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਮੇਂ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਅਤੇ ਕੇਂਦਰ ਸਰਕਾਰ ਉੱਤੇ ਜੰਮ ਕੇ ਨਿਸ਼ਾਨੇ ਸਾਧੇ। ਉਨਾਂ੍ਹ ਕਿਹਾ ਕਿ ਜਿਵੇਂ ਦੀ ਕਾਰਵਾਈ ਰਾਹੁਲ ਗਾਂਧੀ 'ਤੇ ਹੋਈ ਹੈ ਉਸ ਦੀ ਹਰ ਕੋਈ ਨਿਖੇਧੀ ਕਰ ਰਿਹਾ ਹੈ। ਉਨ੍ਹਾਂ ਆਖਿਆ ਕਿ ਇਹ ਐਮਰਜੈਂਸੀ ਹੈ ਜਿੱਥੇ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਹਰ ਹਿਲਾ ਵਸੀਲਾ ਵਰਤਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਆਸ਼ੂ ਨੇ ਕਿਹਾ ਕਿ ਕਾਂਗਰਸ ਦੇ ਕਾਨੂੰਨੀ ਮਾਹਿਰ ਆਪਣੀ ਲੜਾਈ ਲੜ ਰਹੇ ਹਨ, ਜਿਵੇਂ ਜਿਵੇਂ ਕੋਈ ਵੀ ਕਦਮ ਚੱੁਕਿਆ ਜਾਵੇਗਾ ਤਾਂ ਮੀਡੀਆ ਨੂੰ ਜਾਣਕਾਰੀ ਦਿੱਤੀ ਜਾਵੇਗੀ।

ਅੰਮ੍ਰਿਤਪਾਲ ਬਾਰੇ ਕੀ ਬੋਲੇ ਆਸ਼ੂ: ਇਸ ਦੇ ਨਾਲ ਹੀ ਅੰਮ੍ਰਿਤਪਾਲ ਦੇ ਸਵਾਲ 'ਤੇ ਆਸ਼ੂ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਭਾਈਚਾਰਕ ਸਾਂਝ ਤਬਾਹ ਕਰਨ ਲਈ ਵਰਤਿਆ ਜਾ ਰਿਹਾ ਹੈ। ਜਿਸ ਤਰ੍ਹਾਂ ਇਸ ਮੁੱਦੇ ਨੂੰ ਉਛਾਲਿਆ ਜਾ ਰਿਹਾ ਹੈ। ਉਸ ਤੋਂ ਇਵੇਂ ਹੀ ਪ੍ਰਤੀਤ ਹੋ ਰਿਹਾ ਕਿ ਜਾਣ-ਬੁੱਝ ਕੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਉਸ ਨੂੰ ਫੜਨ 'ਚ ਨਾਕਾਮ ਰਹੀ ਹੈ। ਉਸ ਨੂੰ ਆਰਾਮ ਨਾਲ ਫੜਿਆ ਜਾ ਸਕਦਾ ਸੀ ਪਰ ਸਰਕਾਰ ਨੇ ਇਹ ਸਾਰਾ ਡਰਾਮਾ ਰਚਿਆ ਹੈ। ਸਾਬਕਾ ਕੈਬਨਿਟ ਮੰਤਰੀ ਆਸ਼ੂ ਨੇ ਪੱਤਰਕਾਰ ਨਾਲ ਗੱਲ ਕਰਦੇ ਆਖਿਆ ਕਿ ਇਹ ਸਾਰਾ ਕੁੱਝ ਸਕ੍ਰਿਪਟਿਡ ਹੈ , ਪਰ ਇਹ ਸਕ੍ਰਿਪਟ ਲਿਖੀ ਕਿਸ ਨੇ ਹੈ ਇਸ ਬਾਰੇ ਤਾਂ ਆਉਣ ਵਾਲੇ ਸਮੇਂ ਵਿੱਚ ਪਤਾ ਲੱਗ ਹੀ ਜਾਵੇਗਾ।

ਨਾਕਾਮੀ ਨੂੰ ਛੁਪਾ ਰਹੀ ਪੰਜਾਬ ਸਰਕਾਰ: ਇਸ ਤੋਂ ਇਲਾਵਾ ਪੰਜਾਬ ਸਰਕਾਰ 'ਤੇ ਸ਼ਬਦੀ ਵਾਰ ਕਦੇ ਹੋਏ ਉਨ੍ਹਾਂ ਆਖਿਆ ਕਿ ਪਹਿਲਾਂ ਕੇਂਦਰ ਵੱਲੋਂ ਅਜਿਹੀਆਂ ਚਾਲਾਂ ਚਲੀਆਂ ਜਾਂਦੀਆਂ ਸਨ ਕਿ ਇੱਕ ਮੁੱਦੇ ਤੋਂ ਧਿਆਨ ਭਟਕਾਉਣ ਲਈ ਕੋਈ ਨਵਾਂ ਮੁੱਦਾ ਖੜ੍ਹਾ ਕਰ ਦੇਣਾ, ਹੁਣ ਪੰਜਾਬ ਸਰਕਾਰ ਵੀ ਇਸੇ ਰਸਤੇ ਉਪਰ ਤੁਰ ਰਹੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਕਿਵੇਂ ਆਸਾਨੀ ਨਾਲ ਜੇਲ੍ਹ ਚੋਂ ਇੰਟਰਵਿਊ ਦੇ ਰਿਹਾ ਹੈ, ਸ਼ਰੇਆਮ ਧਮਕੀਆਂ ਦੇ ਰਿਹਾ ਹੈ। ਉਸ ਦਾ ਪਤਾ ਤਾਂ ਸਰਕਾਰ ਤੋਂ ਲਗਾਇਆ ਨਹੀਂ ਗਿਆ । ਇਸ ਮਾਮਲੇ ਤੋਂ ਬਾਅਦ ਨਾ ਹੀ ਲਾਰੈਂਸ ਉਪਰ ਐੱਨ.ਐੱਸ.ਏ. ਲਗਾਈ ਗਈ ਜਿਸ ਤੋਂ ਲੋਕਾਂ ਦੀ ਜਾਨ ਨੂੰ ਖ਼ਤਰਾ ਹੈ। ਜਿਹੜੇ ਨੌਜਵਾਨਾਂ ਤੋਂ ਕਿਸੇ ਨੂੰ ਖ਼ਤਰਾ ਨਹੀਂ ਉਨ੍ਹਾਂ ਸਿੱਖ ਨੌਜਵਾਨਾਂ ਉਪਰ ਅਤੇ ਅੰਮ੍ਰਿਤਪਾਲ ਉਪਰ ਬਿਨ੍ਹਾਂ ਕਿਸੇ ਗੱਲ ਦੇ ਹੀ ਐੱਨ.ਐੱਸ.ਏ. ਲਗਾ ਦਿੱਤੀ ਗਈ ਜੋ ਸਰਾ ਸਰ ਗਲਤ ਹੈ।

ਲੋਕਾਂ 'ਚ ਡਰ ਦਾ ਮਾਹੌਲ: ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਲੋਕਾਂ 'ਚ ਡਰ ਦਾ ਮਾਹੌਲ਼ ਬਣਾ ਰਹੀ ਹੈ। ਜਿਹੜਾ ਵੀ ਸਰਕਾਰ ਖਿਲਾਫ਼ ਆਵਾਜ਼ ਚੁੱਕ ਰਿਹਾ ਉਸ ਦੀ ਆਵਾਜ਼ ਨੂੰ ਬੰਦ ਕੀਤਾ ਜਾ ਰਿਹਾ ਹੈ।ਉਨ੍ਹ ਆਖਿਆ ਕਿ ਸਾਨੂੰ ਪੰਜਾਬ ਪੁਲਿਸ ਦੀ ਯੋਗਤਾ ਉਪਰ ਕੋਈ ਸ਼ੱਕ ਨਹੀਂ ਹੈ ਪਰ ਪੰਜਾਬ ਪੁਲਿਸ ਨੂੰ ਛੱਡ ਕੇ ਕੇਂਦਰ ਏਜੰਸੀਆਂ ਦੀ ਮਦਦ ਲੈਣਾ ਕਿੰਨਾ ਸਹੀ ਹੈ। ਉਨ੍ਹਾਂ ਆਖਿਆ ਕਿ ਇਹ ਸਭ ਖੇਡ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮਿਲ ਕੇ ਖੇਡੀ ਜਾ ਰਹੀ ਹੈ, ਪਰ ਲੋਕ ਸਭ ਦੇਖ ਰਹੇ ਹਨ ਅਤੇ ਸਭ ਜਾਣਦੇ ਹਨ ਇਸ ਦਾ ਫੈਸਲਾ ਵੀ ਲੋਕ ਜਲਦ ਹੀ ਕਰਨਗੇ।

ਇਹ ਵੀ ਪੜ੍ਹੋ: ਲੁਟੇਰਿਆਂ ਤੇ ਪੁਲਿਸ ਵਿਚਕਾਰ ਮੁਕਾਬਲਾ, ਚੱਲੀਆਂ ਗੋਲੀਆਂ

ETV Bharat Logo

Copyright © 2024 Ushodaya Enterprises Pvt. Ltd., All Rights Reserved.