ਮੋਗਾ: ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਪਿੰਡ ਕੁੱਸਾ ਦੇ ਸ਼ਾਰਪ ਸ਼ੂਟਰ ਮਨਪ੍ਰੀਤ ਮਨੂੰ ਤੇ ਉਸਦੇ ਇੱਕ ਹੋਰ ਸਾਥੀ ਜਗਰੂਪ ਸਿੰਘ ਰੂਪਾ ਦਾ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿਖੇ ਪੁਲਿਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ ਹੈ। ਗੈਂਗਸਟਰ ਮਨਪ੍ਰੀਤ ਮਨੂੰ ਦੇ ਐਨਕਾਊਂਟਰ ਤੋਂ ਬਾਅਦ ਪਿੰਡ ਕੁੱਸਾ ਇੱਕ ਵਾਰ ਮੁੜ ਸੁਰਖੀਆਂ ਵਿੱਚ ਆ ਗਿਆ ਹੈ ਅਤੇ ਪਿੰਡ ਵਿੱਚ ਸਹਿਮ ਦਾ ਮਹੌਲ ਪਾਇਆ ਜਾ ਰਿਹਾ ਹੈ।
ਇਹ ਵੀ ਪੜੋ: ਗੈਂਗਸਟਰ ਜਗਰੂਪ ਰੂਪਾ ਦੇ ਐਨਕਾਊਂਟਰ ਤੋਂ ਬਾਅਦ ਪਰਿਵਾਰ ਨੇ ਲਾਸ਼ ਲੈਣ ਤੋਂ ਕੀਤਾ ਇਨਕਾਰ !
ਵਿਸ਼ਵ ਪੱਧਰ ’ਤੇ ਚਰਚਿਤ ਹੋਏ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਤਾਰ ਇਸ ਪਿੰਡ ਦੇ ਨੌਜਵਾਨ ਮਨਪ੍ਰੀਤ ਮਨੂੰ ਨਾਲ ਜੁੜਨ ਨਾਲ ਇਹ ਪਿੰਡ ਸੰਸਾਰ ਪੱਧਰ ‘ਤੇ ਚਰਚਾ ਵਿੱਚ ਆਇਆ ਸੀ। ਦਿੱਲੀ ਪੁਲਿਸ ਵੱਲੋਂ ਕੁਝ ਦਿਨ ਪਹਿਲਾਂ ਕੀਤੇ ਖੁਲਾਸੇ ਵਿੱਚ ਨੌਜਵਾਨ ਸ਼ੂਟਰ ਮਨਪ੍ਰੀਤ ਮਨੂੰ ਦਾ ਜਿਕਰ ਕੀਤਾ ਗਿਆ ਸੀ। ਦਿੱਲੀ ਪੁਲਿਸ ਅਨੁਸਾਰ ਮਨਪ੍ਰੀਤ ਮਨੂੰ ਨੇ ਹੀ ਸਿੱਧੂ ਮੂਸੇਵਾਲਾ ‘ਤੇ ਏਕੇ 47 ਨਾਲ ਹਮਲਾ ਕਰਕੇ ਉਸ ਦਾ ਕਤਲ ਕੀਤਾ ਸੀ।
ਲੱਕੜ ਦਾ ਮਿਸਤਰੀ ਸੀ ਗੈਂਗਸਟਰ ਮਨਪ੍ਰੀਤ ਸਿੰਘ: ਗੈਂਗਸਟਰ ਮਨਪ੍ਰੀਤ ਸਿੰਘ ਮਨੂੰ ਸਬੰਧੀ ਜਾਣਕਾਰੀ ਦਿੰਦੇ ਹੋਏ ਉਸ ਦੇ ਪਿੰਡ ਵਾਸੀਆਂ ਨੇ ਦੱਸਿਆ ਕਿ ਮਨਪ੍ਰੀਤ ਮਨੂੰ ਪਹਿਲਾਂ ਲੱਕੜੀ ਦਾ ਮਿਸਤਰੀ ਸੀ ਤੇ ਆਪਣੇ 2 ਭਰਾਵਾਂ ਨਾਲ ਪਿੰਡ ਵਿੱਚ ਕਾਰਪੇਂਟਰ ਦੀ ਦੁਕਾਨ ਚਲਾਉਂਦਾ ਸੀ। ਉਹਨਾਂ ਨੇ ਦੱਸਿਆ ਕਿ ਪਿੰਡ ਰੰਗੀਆਂ ਦੇ ਇੱਕ ਵਿਅਕਤੀ ਨੇ ਮਨੂੰ ’ਤੇ ਹਮਲਾ ਕਰਨ ਦੇ ਇਰਾਦੇ ਨਾਲ ਉਸਦੇ ਘਰ ਆਇਆ ਤਾਂ ਬਚਾਅ ਲਈ ਜਦੋਂ ਮਨਪ੍ਰੀਤ ਮਨੂੰ ਨੇ ਉਸ ਵਿਅਕਤੀ ’ਤੇ ਵਾਰ ਕੀਤਾ ਤਾਂ ਉਸ ਦੀ ਮੌਤ ਹੋ ਗਈ।
ਵਿਅਕਤੀ ਦੀ ਮੌਤ ਤੋਂ ਬਾਅਦ ਕਤਲ ਕਰਨ ਦੇ ਮੁਕੱਦਮੇ ਵਿਚ ਨਾਮਜ਼ਦ ਹੋਣ ਤੋਂ ਬਾਅਦ ਗੈਂਗਸਟਰ ਮਨੂੰ ਜੇਲ੍ਹ ਚਲਾ ਗਿਆ। ਜੇਲ੍ਹ ਜਾਣ ਤੋਂ ਬਾਅਦ ਮਨਪ੍ਰੀਤ ਸਿੰਘ ਮਨੂੰ ਲਗਾਤਾਰ ਅਪਰਾਧ ਜਗਤ ਦੀ ਦੁਨੀਆਂ ਵਿੱਚ ਧੱਸਦਾ ਗਿਆ ਤੇ ਜੇਲ੍ਹ ਤੋਂ ਛੁੱਟੀ ਆਉਣ ਉਪਰੰਤ ਮਨੂੰ ਨੇ ਆਪਣੇ ਛੋਟੇ ਭਾਈ ਗੁਰਦੀਪ ਸਿੰਘ ਗੋਰਾ ਨਾਲ ਰਲ ਕੇ ਇੱਕ ਹੋਰ ਨੌਜਵਾਨ ਦਾ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਮਨਪ੍ਰੀਤ ਮਨੂੰ ਆਪਣੇ ਭਰਾ ਨਾਲ ਮੁੜ ਜੇਲ੍ਹ ਚਲਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਚੋਂ ਹੀ ਇਨ੍ਹਾਂ ਦੋਨੋਂ ਭਰਾਵਾ ਦੇ ਰਿਲੇਸ਼ਨ ਅਜਿਹੇ ਗਰੁੱਪ ਨਾਲ ਨਾਲ ਬਣੇ, ਪਰ ਹਰ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਇਸ ਪਿੰਡ ਦੇ ਨੌਜਵਾਨ ਪਿਛਲੇ ਕੁਝ ਸਮੇਂ ਤੋਂ ਆਪਣੇ ਪਿੰਡ ਦਾ ਸਾਨਾਮੱਤੀ ਇਤਿਹਾਸ ਭੁਲਾ ਕੇ ਅਪਰਾਧ ਦੀ ਦੁਨੀਆਂ ਵਿੱਚ ਸ਼ਮਲ ਹੋ ਰਹੇ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਮਾੜੇ ਵਿਅਕਤੀਆਂ ਦੇ ਸੰਗ ਕਾਰਨ ਮਨਪ੍ਰੀਤ ਮਨੂੰ ਇਸ ਸੰਸਾਰ ਤੋਂ ਚਲਾ ਗਿਆ ਜਿਸ ਦਾ ਸਾਨੂੰ ਦੁੱਖ ਤੇ ਅਫਸੋਸ ਹੈ।
ਇਹ ਵੀ ਪੜੋ: ਅੰਮ੍ਰਿਤਸਰ ਐਨਕਾਊਂਟਰ : ਸ਼ਾਰਪ ਸ਼ੂਟਰ ਗੈਂਗਸਟਰ ਜਗਰੂਪ ਰੂਪਾ ਤੇ ਮਨੂੰ ਕੁੱਸਾ ਢੇਰ