ਮੋਗਾ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਸਰਕਾਰੀ ਆਈ.ਟੀ.ਆਈ. (ਲੜਕੀਆਂ) ਧਰਮਕੋਟ ਵਿਖੇ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਸਵੈ-ਰੋਜ਼ਗਾਰ ਨਾਲ ਸਬੰਧਿਤ ਵਿਭਾਗ ਜਿਵੇਂ ਕਿ ਲੀਡ ਬੈਂਕ ਮੋਗਾ, ਜ਼ਿਲ੍ਹਾ ਉਦਯੋਗ ਕੇਂਦਰ ਮੋਗਾ, ਐਸ.ਸੀ. ਕਾਰਪੋਰੇਸ਼ਨ ਮੋਗਾ, ਬੀ.ਸੀ. ਕਾਰਪੋਰੇਸ਼ਨ ਮੋਗਾ, ਸਰਕਾਰੀ ਆਈ.ਟੀ.ਆਈ. (ਲੜਕੀਆਂ) ਮੋਗਾ, ਡੇਅਰੀ ਵਿਕਾਸ ਮੋਗਾ ਮੋਗਾ ਆਦਿ ਦੇ ਨੁਮਾਇੰਦਿਆਂ ਵੱਲੋਂ ਸ਼ਿਰਕਤ ਕੀਤੀ ਗਈ। ਕੈਂਪ ਵਿੱਚ ਸਰਕਾਰੀ ਆਈ.ਟੀ.ਆਈ. (ਲੜਕੀਆਂ) ਧਰਮਕੋਟ ਅਤੇ ਸਰਕਾਰੀ ਆਈ.ਟੀ.ਆਈ. (ਲੜਕੀਆਂ) ਮੋਗਾ ਦੀਆਂ ਸਿਖਿਆਰਥਣਾਂ ਵੱਲੋਂ ਹਿੱਸਾ ਲਿਆ ਗਿਆ।

ਇਸ ਕੈਂਪ ਵਿੱਚ ਉਪਰੋਕਤ ਵਿਭਾਗ ਦੁਆਰਾ ਚਲਾਈਆਂ ਜਾਣ ਵਾਲੀਆਂ ਸਵੈ-ਰੋਜ਼ਗਾਰ ਦੀਆਂ ਸਕੀਮਾਂ ਅਤੇ ਉਸ ਵਿੱਚ ਮਿਲਣ ਵਾਲੀਆਂ ਸਹੂਲਤਾਂ/ਸਬਸਿਡੀਆਂ ਅਤੇ ਅਪਲਾਈ ਕਰਨ ਦੀ ਪ੍ਰਕਿਰਿਆ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਸਹਿਤ ਦੱਸਿਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕਾਊਂਸਲਰ ਬਲਰਾਜ ਸਿੰਘ ਖਹਿਰਾ ਵੱਲੋਂ ਸਿਖਿਆਰਥੀਆਂ ਨੂੰ ਕਿੱਤਾ ਮੁੱਖੀ ਕੋਰਸਾਂ ਅਤੇ ਸਵੈ-ਰੋਜ਼ਗਾਰ ਦੀ ਮਹੱਤਤਾ ਬਾਰੇ ਜਾਗਰੂਕਤ ਕੀਤਾ ਗਿਆ। ਇਸ ਉਪਰੰਤ ਹੋਰ ਵਿਭਾਗਾਂ ਦੇ ਨੁਮਾਇੰਦਿਆਂ ਵੱਲੋਂ ਸਵੈ-ਰੋਜ਼ਗਾਰ ਸ਼ੁਰੂ ਕਰਨ ਸਬੰਧੀ ਵੱਖ-ਵੱਖ ਨੁਕਤਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਇਹ ਵੀ ਪੜ੍ਹੋ: ਵੱਡੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਖਹਿਰਾ ਨੇ ਘੇਰੀ ਮਾਨ ਸਰਕਾਰ, ਕਹੀਆਂ ਇਹ ਵੱਡੀਆਂ ਗੱਲਾਂ