ETV Bharat / state

Wheat in Punjab: 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ , 2125 ਰੁਪਏ ਪ੍ਰਤੀ ਕੁਇੰਟਲ ਹੋਵੇਗਾ ਭਾਅ

ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਦੱਸ ਦਈਏ ਕਿ ਇਸ ਸਾਲ ਕਣਕ ਦਾ ਮੁੱਲ 2125 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ।

Government procurement of wheat in Punjab will start from April 1
ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਹੋਵੇਗੀ ਸ਼ੁਰੂ
author img

By

Published : Mar 30, 2023, 6:54 AM IST

ਮੋਗਾ: ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਜਿਸ ਲਈ ਜ਼ਿਲ੍ਹਾ ਮੋਗਾ ਵਿੱਚ ਵੀ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਰਹੇ ਹਨ। ਇਸ ਸੰਬੰਧੀ ਡਿਪਟੀ ਕਮਿਸ਼ਨਰ ਮੋਗਾ ਦੀ ਪ੍ਰਧਾਨਗੀ ਹੇਠ ਜਿਲ੍ਹੇ ਦੀਆਂ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਸਮੇਤ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ, ਜਿਲ੍ਹਾ ਮੰਡੀ ਅਫ਼ਸਰ, ਜਿਲ੍ਹਾ ਖੇਤੀਬਾੜੀ ਅਫ਼ਸਰ ਅਤੇ ਸੀਨੀਅਰ ਪੁਲਿਸ ਕਪਤਾਨ, ਜਿਲ੍ਹਾ ਮੋਗਾ ਅਧਿਕਾਰੀਆਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਜਿਲ੍ਹੇ ਅਧੀਨ ਪੈਂਦੀਆਂ ਮੰਡੀਆਂ ਵਿੱਚ ਰੱਬੀ ਸੀਜ਼ਨ 2023—24 ਦੇ ਸਬੰਧ ਵਿੱਚ ਕੀਤੇ ਗਏ ਪ੍ਰਬੰਧਾਂ ਜ਼ਇਜਾ ਲਿਆ ਗਿਆ। ਦੱਸ ਦਈਏ ਕਿ ਇਸ ਸਾਲ ਕਣਕ ਦਾ ਮੁੱਲ 2125 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ।

ਇਹ ਵੀ ਪੜੋ: Daily Hukamnama: ੧੭ ਚੇਤ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਵੰਤ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਸੁਖਰਾਜ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪ੍ਰਤੀ ਹੈਕਟੇਅਰ 49 ਕੁਇੰਟਲ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਪਿਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 44 ਕੁਇੰਟਲ ਦਰਜ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਦੀਆਂ ਕੁੱਲ 109 ਮੰਡੀਆਂ ਵਿੱਚ ਅੰਦਾਜ਼ਨ 770900 ਲੱਖ ਮੀਟਰਕ ਟਨ ਕਣਕ ਆਮਦ ਆਉਣ ਦੀ ਸੰਭਾਵਨਾ ਹੈ। ਜਿਸ ਲਈ ਸਮੂਹ ਖਰੀਦ ਏਜੰਸੀਆਂ ਵਿਚਕਾਰ ਇਹਨਾਂ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ। ਸਮੂਹ ਖਰੀਦ ਏਜੰਸੀਆਂ ਨੂੰ 30836 ਗੱਠਾਂ ਦੀ ਜਰੂਰਤ ਹੈ ਤੇ ਏਜੰਸੀਵਾਈਜ਼ ਇਹ ਬਾਰਦਾਨਾ / ਗੱਠਾਂ ਉਪਲੱਬਧ ਹਨ।

Government procurement of wheat in Punjab will start from April 1
ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਹੋਵੇਗੀ ਸ਼ੁਰੂ

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਰੱਬੀ ਸੀਜ਼ਨ 2023—24 ਦੌਰਾਨ ਖਰੀਦ ਦਾ ਸਮਾਂ ਮਿਤੀ 1 ਅਪ੍ਰੈਲ, 2023 ਤੋਂ 31 ਮਈ, 2023 ਤੱਕ ਨਿਰਧਾਰਿਤ ਕੀਤਾ ਹੈ। ਵਿਭਾਗ ਵੱਲੋਂ 2125 ਰੁਪਏ ਪ੍ਰਤੀ ਕੁਇੰਟਲ ਮੁੱਲ ਨਿਰਧਾਰਿਤ ਕੀਤਾ ਗਿਆ ਹੈ। ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਗੀਤਾ ਬਿਸ਼ੰਭੁ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ ਲਈ ਜ਼ਿਲ੍ਹਾ ਮੋਗਾ ਵਿੱਚ 109 ਸਰਕਾਰੀ ਖਰੀਦ ਕੇਂਦਰ ਨਿਰਧਾਰਤ ਕੀਤੇ ਗਏ ਹਨ। ਜਿੰਨਾ ਵਿੱਚ ਖਰੀਦ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਖਰੀਦ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧ ਹੈ। (ਪ੍ਰੈਸ ਨੋਟ)

ਇਹ ਵੀ ਪੜੋ: Horoscope 30 March: ਪ੍ਰੇਮੀ ਸਾਥੀ ਨਾਲ ਕਿਵੇਂ ਦਾ ਰਹੇਗਾ ਦਿਨ ਅੱਜ ਦੇ ਲਵ ਰਾਸ਼ੀਫਲ 'ਚ ਜਾਣੋ...

ETV Bharat Logo

Copyright © 2024 Ushodaya Enterprises Pvt. Ltd., All Rights Reserved.