ਮੋਗਾ: ਗਰਭਵਤੀ ਪਤਨੀ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਪਤੀ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ 11 ਮਹੀਨੇ ਪਹਿਲਾਂ ਮ੍ਰਿਤਕ ਨੌਜਵਾਨ ਦਾ ਪਿੰਡ ਦੀ ਹੀ ਲੜਕੀ ਨਾਲ ਪ੍ਰੇਮ ਵਿਆਹ ਹੋਇਆ ਸੀ।
ਪਰਿਵਾਰ ਵਾਲਿਆਂ ਨੇ ਦੱਸਿਆ ਲੜਕੀ 7 ਮਹੀਨੇ ਤੋਂ ਗਰਭਵਤੀ ਸੀ ਤੇ ਹਾਰਟ ਅਟੈਕ ਕਾਰਨ ਬੀਤੀ ਰਾਤ ਉਸ ਦੀ ਮੌਤ ਹੋ ਗਈ ਸੀ। ਜਦੋਂ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ ਉਸ ਤੋਂ ਬਾਅਦ ਹੀ ਉਸ ਦਾ ਪਤੀ ਕਾਫ਼ੀ ਪ੍ਰੇਸ਼ਾਨ ਹੋ ਗਿਆ। ਵਿਛੋੜਾ ਨਾ ਸਹਾਰਦੇ ਹੋਏ ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਲਈ। ਪਰਿਵਾਰ ਵਾਲੇ ਉਸ ਨੂੰ ਹਸਪਤਾਲ ਲੈ ਗਏ ਜਿੱਥੇ ਉਸ ਦੀ ਮੌਤ ਹੋ ਗਈ।
ਪਰਿਵਾਲ ਵਾਲੇ ਕਿਸੇ ਤਰ੍ਹਾਂ ਦੀ ਕਾਰਵਾਈ ਨਹੀਂ ਚਾਹੁੰਦੇ। ਐਸਐਚਓ ਹਰਮਜੀਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।