ਮੋਗਾ: ਆਮ ਆਦਮੀ ਪਾਰਟੀ ਨੇ ਅੱਜ ਕਿਸਾਨ ਮਹਾਂ ਪੰਚਾਇਤ ਦੇ ਨਾਂਅ ਉੱਤੇ ਬਾਘਾਪੁਰਾਣਾ ਵਿੱਚ ਵੱਡਾ ਇਕੱਠ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੀ ਪੂਰੀ ਲੀਡਰਸ਼ਿਪ ਵਿਧਾਇਕ ਮੰਚ ਉੱਤੇ ਇਕੱਠੇ ਨਜ਼ਰ ਆਏ। ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਚ ਤੋਂ ਸੰਬੋਧਨ ਕਰਦਿਆਂ ਪੰਜਾਬ ਦੇ ਵੋਟਰਾਂ ਨੂੰ ਲੁਭਾਉਣ ਲਈ ਕਈ ਵਾਅਦੇ ਕੀਤੇ, ਜਿਨ੍ਹਾਂ ਵਿੱਚ ਬੇਰੁਜ਼ਗਾਰਾਂ ਨੂੰ ਨੌਕਰੀ ਨਾਲ ਰੁਜ਼ਗਾਰ ਭੱਤਾ ਅਤੇ ਪੰਜਾਬ ਵਿੱਚ ਮੁਫ਼ਤ ਬਿਜਲੀ ਕਰਨ ਵਰਗੇ ਵਾਅਦੇ ਕਰਦੇ ਵਿਖਾਈ ਦਿੱਤੇ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਬਾਕੀ ਲੀਡਰਸ਼ਿਪ ਵੀ ਪੰਜਾਬ ਵਿਧਾਨ ਸਭਾ ਚੋਣਾਂ ਦਾ ਇਸ ਸਬੰਧੀ ਜ਼ਿਆਦਾ ਗੱਲਬਾਤ ਕਰਦੀ ਵਿਖਾਈ ਦਿੱਤੀ।
ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੇ ਐਲਾਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਵਿੱਚ ਕਿਸਾਨਾਂ ਦਾ ਸਿਰਫ਼ ਆਮ ਆਦਮੀ ਪਾਰਟੀ ਨੇ ਹੀ ਸਾਥ ਦਿੱਤਾ ਹੈ ਉਨ੍ਹਾਂ ਕਿਹਾ ਕਿ ਸਟੇਡੀਅਮ ਨੂੰ ਜੇਲ੍ਹ ਬਣਾਉਣ ਲਈ ਮੋਦੀ ਸਰਕਾਰ ਨੇ ਸਿਫ਼ਾਰਿਸ਼ ਕੀਤੀ ਤਾਂ ਉਨ੍ਹਾਂ ਨੇ ਰੱਦ ਕਰ ਦਿੱਤੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਨਾਲ ਹੈ।
ਇਸ ਦੌਰਾਨ ਉਹ ਮੰਚ ਤੋਂ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਅਤੇ ਰੁਜ਼ਗਾਰ ਦੇਣ ਦਾ ਵਾਅਦਾ ਕਰ ਕਿ ਅਗਾਮੀ ਵਿਧਾਨ ਸਭਾ ਚੋਣਾਂ ਲਈ ਲੁਭਾਉਂਦੇ ਵੀ ਦਿਖਾਈ ਦਿੱਤੇ ਇਸ ਦੌਰਾਨ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੀ। ਵਿਸ਼ੇਸ਼ ਤੌਰ ਉੱਤੇ ਭਗਵੰਤ ਮਾਨ ਨੇ ਆਪਣੀ ਸਪੀਚ ਤੋਂ ਪਹਿਲਾਂ ਆਪਣੇ ਸੰਬੋਧਨ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਸੰਬੋਧਨ ਦਾ ਸੱਦਾ ਦਿੱਤਾ। ਹਾਲਾਂਕਿ ਇਸ ਦੌਰਾਨ ਮੌਸਮ ਦਾ ਮਿਜਾਜ਼ ਬਦਲਦਾ ਰਿਹਾ ਪਰ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਸੁਣਨ ਲਈ ਜੁੱਟੇ ਰਹੇ।
ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿੱਚ ਨਿੱਜੀ ਚੈਨਲਾਂ ਵੱਲੋਂ ਪੰਜਾਬ ਦੇ ਵਿੱਚ ਕੀਤੇ ਗਏ ਵਿਧਾਨ ਸਭਾ ਚੋਣਾਂ ਦੇ ਸਰਵੇ ਨੂੰ ਲੈ ਕੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਜ਼ਰੂਰ ਬਣੇਗੀ।
ਕੇਜਰੀਵਾਲ ਨੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਅਤੇ ਨੌਕਰੀ ਦੇਣ ਦਾ ਵਾਅਦਾ ਅਤੇ ਨੌਕਰੀ ਨਾ ਹੋਣ ਉੱਤੇ ਭੱਤਾ ਦੇਣ ਦਾ ਵਾਅਦਾ ਕੀਤਾ ਹੈ।