ਮੋਗਾ: ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜ ਗਿਆ ਹੈ, ਕਈ ਪਾਰਟੀਆਂ ਨੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਭਾਰਤੀ ਜਨਤਾ ਪਾਰਟੀ ਨੇ ਮੋਗਾ ਵਿਧਾਨ ਸਭਾ ਹਲਕੇ ਤੋਂ ਡਾਕਟਰ ਹਰਜੋਤ ਕਮਲ ਨੂੰ ਉਮੀਦਵਾਰ ਬਣਾਇਆ ਹੈ।
ਜ਼ਿਕਰਯੋਗ ਹੈ ਕਿ ਮੋਗਾ ਵਿਧਾਨ ਸਭਾ ਹਲਕੇ ਲਈ ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ ਦਲ ਬਾਦਲ ਸਮੇਤ ਹੋਰ ਪਾਰਟੀਆਂ ਨੇ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਰ ਭਾਰਤੀ ਜਨਤਾ ਪਾਰਟੀ ਨੇ ਮੋਗਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਦਾ ਐਲਾਨ ਕਰਨ ਵਿੱਚ ਸਮਾਂ ਲੈ ਲਿਆ।
ਮੋਗਾ ਵਿਧਾਨ ਸਭਾ ਹਲਕੇ ਲਈ ਭਾਰਤੀ ਜਨਤਾ ਪਾਰਟੀ ਨੇ ਆਪਣੇ ਉਮੀਦਵਾਰ ਡਾ: ਹਰਜੋਤ ਕਮਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਡਾ: ਹਰਜੋਤ ਕਮਲ 2017 ਤੋਂ ਕਾਂਗਰਸ ਪਾਰਟੀ ਦੇ ਮੋਗਾ ਤੋਂ ਵਿਧਾਇਕ ਹਨ। ਪਰ ਇਸ ਵਾਰ ਕਾਂਗਰਸ ਪਾਰਟੀ ਨੇ ਮੋਗਾ ਤੋਂ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਉਮੀਦਵਾਰ ਬਣਾਇਆ ਹੈ।
ਇਸ ਵਾਰ ਡਾ ਹਰਜੋਤ ਕਮਲ ਕਾਂਗਰਸ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ ਹਨ। ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ਨੂੰ ਮੋਗਾ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਅੱਜ ਮੋਗਾ ਵਿਖੇ ਡਾ: ਹਰਜੋਤ ਕਮਲ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਸਮਰਥਕਾਂ ਨੇ ਭਾਰੀ ਖੁਸ਼ੀ ਮਨਾਈ।
ਇਸ ਮੌਕੇ ਡਾ ਹਰਜੋਤ ਕਮਲ ਨੇ ਕਿਹਾ ਕਿ ਮੈਂ ਪਿਛਲੇ ਲੰਮੇ ਸਮੇਂ ਤੋਂ ਮੋਗਾ ਦੇ ਲੋਕਾਂ ਦੀ ਸੇਵਾ ਕਰਦਾ ਆ ਰਿਹਾ ਹਾਂ ਅਤੇ ਅੱਗੇ ਵੀ ਕਰਦਾ ਰਹਾਂਗਾ। ਭਾਵੇਂ ਮੈਂ ਕਾਂਗਰਸ ਪਾਰਟੀ ਦੇ ਵਿਧਾਇਕ ਹੁੰਦਿਆਂ ਮੋਗਾ ਦਾ ਵਿਕਾਸ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਪਰ ਫਿਰ ਵੀ ਜੋ ਕਮੀਆਂ ਰਹਿ ਗਈਆਂ ਹਨ, ਉਨ੍ਹਾਂ ਨੂੰ ਮੁੜ ਵਿਧਾਇਕ ਬਣ ਕੇ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗਾ। ਮੈਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਮੋਗਾ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ ਹਰਜੋਤ ਕਮਲ ਨੇ ਕੀ ਕਿਹਾ। ਮੋਗਾ ਵਿੱਚ ਇਕ ਪਾਸੇ ਮਸ਼ਹੂਰ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ਪਾਰਟੀ ਤੂੰ ਉਮੀਦਵਾਰ ਹਨ। ਦੂਜੇ ਪਾਸੇ ਡਾਕਟਰ ਅਮਨਦੀਪ ਅਰੋੜਾ ਆਮ ਆਦਮੀ ਪਾਰਟੀ ਤੋਂ ਅਤੇ ਬਰਜਿੰਦਰ ਸਿੰਘ ਬਰਾੜ ਅਕਾਲੀ ਦਲ ਬਾਦਲ ਤੋਂ ਡਾਕਟਰ ਹਰਜੋਤ ਕਮਲ ਭਾਰਤੀ ਜਨਤਾ ਪਾਰਟੀ ਤੋਂ ਚੋਣ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ ਸੰਯੁਕਤ ਸਮਾਜ ਮੋਰਚਾ ਨੇ ਆਪਣਾ ਉਮੀਦਵਾਰ ਆਮ ਆਦਮੀ ਪਾਰਟੀ ਵਿੱਚ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਨਵਦੀਪ ਸੰਘਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।
ਇਹ ਵੀ ਪੜੋ:- ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ, ਜੇਲ੍ਹ ’ਚੋਂ ਨਿਕਲਦੇ ਹੀ ਵਿਰੋਧੀਆਂ ’ਤੇ ਭੜਕੇ