ਮੋਗਾ: ਜਿੱਥੇ ਪੰਜਾਬ ਵਿੱਚ ਜ਼ਿਲ੍ਹਾ ਮੋਗਾ ਪਹਿਲਾਂ ਹੀ ਪਾਣੀ ਦੇ ਮੇਰੇ ਪੱਧਰ ਦੇਖਦਿਆਂ ਸੰਵੇਦਨਸ਼ੀਲ ਘੋਸ਼ਿਤ ਕੀਤਾ ਜਾ ਚੁੱਕਿਆ ਹੈ ਅਤੇ ਲਗਾਤਾਰ ਥੱਲੇ ਨੂੰ ਜਾ ਰਹੇ ਪਾਣੀ ਦੇ ਪੱਧਰ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਧਦੀਆਂ ਨਜ਼ਰ ਆ ਰਹੀਆਂ ਹਨ ਅਤੇ ਪਾਣੀ ਦਾ ਪੱਧਰ ਦਿਨੋਂ ਦਿਨ ਨੀਵਾਂ ਹੋਣ ਕਾਰਨ ਕਿਸਾਨਾਂ ਦੀਆਂ ਜਿੱਥੇ ਮੱਛੀ ਮੋਟਰਾਂ ਸੜ ਰਹੀਆਂ ਹਨ। ਉਥੇ-ਉਥੇ ਕਿਸਾਨਾਂ ਦੇ ਬੋਰ ਵੀ ਵੱਡੇ ਪੱਧਰ ਤੇ ਖ਼ਰਾਬ ਹੋ ਰਹੇ ਹਨ ਅਤੇ ਆਏ ਦਿਨ ਕਿਸਾਨਾਂ ਨੂੰ ਮੋਟਰਾਂ ਦਾ ਪਾਣੀ ਚੁਕਾਉਣ ਲਈ 20/20ਵੀ ਫੁੱਟਦੇ ਟੋਟੇ ਪਾਉਣੇ ਪੈ ਰਹੇ ਹਨ। ਜਿਸ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਿੱਚ ਵਾਧਾ ਹੋ ਰਿਹਾ ਹੈ।Latest update of Moga.
ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਦੇ ਕਿਸਾਨ ਹਰਬੰਸ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਇਸ ਵਾਰ 65 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਜ਼ਮੀਨ ਠੇਕੇ ਤੇ ਲਈ ਸੀ ਪਰ ਠੇਕੇ ਤੇ ਜ਼ਮੀਨ ਲੈ ਕੇ ਉਨ੍ਹਾਂ ਦੇ ਪੱਲੇ ਕੁਝ ਵੀ ਨਹੀਂ ਪੈ ਰਿਹਾ ਕਿਉਂਕਿ 2/3 ਵਾਰ ਲਗਾਤਾਰ ਮੋਟਰ ਸੜ ਚੁੱਕੀ ਹੈ ਅਤੇ ਹੁਣ ਉਨ੍ਹਾਂ ਨੂੰ ਪਾਣੀ ਨੀਵਾਂ ਹੋਣ ਕਾਰਨ 20/20 ਫੁੱਟ ਪਾਈਪ ਦੇ ਟੋਟੇ ਪਾਉਣੇ ਪੈ ਰਹੇ ਹਨ।
ਕਿਸਾਨਾਂ ਨੇ ਸਰਕਾਰਾ ਤੇ ਦੋਸ਼ੀ ਠਹਿਰਾਉਦਿਆਂ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਨੂੰ ਮੂੰਗੀ ਮੱਕੀ ਦੀ ਫ਼ਸਲ ਤੇ ਐੱਮਐੱਸਪੀ ਸਹੀ ਤਰੀਕੇ ਨਾਲ ਦੇ ਦਿੰਦੇ ਤਾਂ ਸ਼ਾਇਦ ਅਸੀਂ ਝੋਨੇ ਦੀ ਫਸਲ ਨਾ ਬੀਜਦੇ ਅਸੀਂ ਮੱਕੀ ਅਤੇ ਮੂੰਗੀ ਦੀ ਫ਼ਸਲ ਬੀਜ ਲੈਣੀ ਸੀ। ਇਸ ਮੌਕੇ ਤੇ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਤੇ ਕੀਤੇ ਖਰਚਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਰੇਟ ਨਿਸ਼ਚਿਤ ਕੀਤਾ ਜਾਵੇ।
ਇਹ ਵੀ ਪੜ੍ਹੋ: ਕੇਜਰੀਵਾਲ ਦੀ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਕੀਤੀ ਅਪੀਲ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰੋ