ਮੋਗਾ: ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਅਤੇ 35 ਏ ਹਟਾਏ ਜਾਣ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਵੱਲੋਂ ਮੁਹਾਲੀ ਵਿੱਚ ਇਕੱਠ ਰੱਖਿਆ ਗਿਆ ਸੀ ਜੋ ਕਿ ਚੰਡੀਗੜ੍ਹ ਗਵਰਨਰ ਪੰਜਾਬ ਨੂੰ ਮੰਗ ਪੱਤਰ ਦੇਣ ਜਾਣਾ ਸੀ ਪਰ ਪ੍ਰਸ਼ਾਸਨ ਨੇ ਧਾਰਾ 144 ਦੀ ਵਰਤੋਂ ਕਰਦੇ ਹੋਏ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਪਿੰਡਾਂ ਵਿੱਚ ਹੀ ਰੋਕ ਲਿਆ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਗੁਲਾਮ ਬਣਾਉਣ ਲਈ ਭਾਰਤ ਸਰਕਾਰ ਨੇ ਜੋ 370 ਅਤੇ 35 ਏ ਹਟਾ ਕੇ ਉਨ੍ਹਾਂ ਉੱਪਰ ਅੱਤਿਆਚਾਰ ਕੀਤੇ ਹਨ ਕਿਸਾਨ ਯੂਨੀਅਨ ਉਨ੍ਹਾਂ ਦਾ ਵਿਰੋਧ ਕਰਦੀ ਹੈ ਜਿਸ ਕਰਕੇ ਮੁਹਾਲੀ ਵਿੱਚ ਸੂਬਾ ਪੱਧਰੀ ਰੈਲੀ ਰੱਖੀ ਗਈ ਸੀ।
ਜਿਸ ਵਿੱਚ ਕਿ ਇਕੱਠੇ ਹੋ ਕੇ ਗਵਰਨਰ ਨੂੰ ਮੰਗ ਪੱਤਰ ਦੇਣ ਜਾਣਾ ਸੀ ਪਰ ਪ੍ਰਸ਼ਾਸਨ ਨੇ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਪਿੰਡਾਂ ਵਿੱਚ ਹੀ ਰੋਕ ਲਿਆ ਅਤੇ ਚੰਡੀਗੜ੍ਹ ਨਹੀਂ ਜਾਣ ਦਿੱਤਾ ਜਿਸ ਕਰਕੇ ਜ਼ਿਲ੍ਹਾ ਪੱਧਰੀ ਧਰਨਾ ਮੋਗਾ ਬਰਨਾਲਾ ਹਾਈਵੇ 'ਤੇ ਹਿੰਮਤਪੁਰਾ ਦੇ ਪੁਲਾਂ 'ਤੇ ਲਗਾਇਆ ਗਿਆ ਹੈ ।
ਇਹ ਵੀ ਪੜੋ: ਪਾਕਿ ਨੇ ਜੇ ਅੱਤਵਾਦ ਨੂੰ ਨਹੀਂ ਰੋਕਿਆ ਤਾਂ ਹੋ ਜਾਵੇਗਾ ਟੁੱਕੜੇ-ਟੁੱਕੜੇ: ਰਾਜਨਾਥ ਸਿੰਘ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਡੀਸੀ ਲੋਂ ਅਤੇ ਉੱਚ ਅਧਿਕਾਰੀਆਂ ਵੱਲੋਂ ਜੋ ਹਦਾਇਤਾਂ ਜਾਰੀ ਹੋਈਆ ਸੀ ਉਨ੍ਹਾਂ ਦੇ ਤਹਿਤ ਹੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਯੂਨੀਅਨ ਨੂੰ ਰੋਕ ਲਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਆਵਾਜਾਈ ਨਿਰਵਿਘਨ ਚੱਲ ਰਹੀ ਹੈ ਧਰਨਾ ਇਕ ਸਾਈਡ ਉੱਪਰ ਲੱਗਿਆ ਹੋਇਆ ਹੈ ।