ਮੋਗਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਹਿਯੋਗੀ ਜਥੇਬੰਦੀਆਂ ਨਾਲ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਡੀ.ਸੀ. ਦਫ਼ਤਰਾਂ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੇ ਤਹਿਤ ਵੀਰਵਾਰ ਨੂੰ ਮੋਗਾ ਦੇ ਡੀ.ਸੀ. ਦਫ਼ਤਰ ਵਿਖੇ ਲਗਾਤਾਰ ਤੀਜੇ ਦਿਨ ਧਰਨਾ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਗੱਲ ਕਹੀ ਗਈ ਸੀ। ਪਰ ਇਨਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਇੱਕ ਵੀ ਪੈਸਾ ਜਾਰੀ ਨਹੀਂ ਕੀਤਾ ਗਿਆ। ਇਸ ਦੇ ਉਲਟ ਕਿਸਾਨਾਂ ਦੇ ਜਮ੍ਹਾਂਬੰਦੀਆਂ ਵਿੱਚ ਲਾਲ ਇੰਦਰਾਜ ਕਰਕੇ ਕਿਸਾਨਾਂ 'ਤੇ ਝੂਠੇ ਮੁਕੱਦਮੇ ਬਣਾਏ ਗਏ ਹਨ।
ਕੁੱਝ ਇਲਾਕਿਆਂ ਵਿੱਚ ਜੋ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਗਿਆ ਹੈ ਉਹ ਵੀ ਉਨ੍ਹਾਂ ਕਿਸਾਨਾਂ ਨੂੰ ਹੀ ਦਿੱਤਾ ਗਿਆ ਹੈ ਜਿਨ੍ਹਾਂ ਨੇ ਝੋਨੇ ਦੀ ਬਿਜਾਈ ਵੀ ਨਹੀਂ ਕੀਤੀ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾਂਦੀ ਤਾਂ ਇਸ ਧਰਨੇ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਧਰਨੇ ਦੇ ਤੀਜੇ ਦਿਨ ਯੂਨੀਅਨ ਦੇ ਆਗੂਆਂ ਨੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ ਅਤੇ ਤਹਿਸੀਲਦਾਰ ਨੇ ਭਰੋਸਾ ਦਿਵਾਇਆ ਗਿਆ ਕਿ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇਗਾ ਜਿਸਦੇ ਚੱਲਦੇ ਯੂਨੀਅਨ ਨੇ ਧਰਨੇ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ।
ਇਹ ਵੀ ਪੜ੍ਹੋ: 'ਪਲਾਸਟਿਕ ਪ੍ਰਦੂਸ਼ਣ ਨਾਲ ਹੁੰਦੀਆਂ ਸਾਹ ਦੀਆਂ ਬਿਮਾਰੀਆਂ'