ਮੋਗਾ: ਜਿੱਥੇ ਇੱਕ ਪਾਸੇ ਪੰਜਾਬ ਵਿੱਚ 1 ਜੂਨ ਤੋਂ ਘੱਲੂਘਾਰਾ ਦਿਵਸ ਹਫ਼ਤਾ ਸੁਰੂ ਹੋ ਗਿਆ ਹੈ, ਜਿਸ ਨੂੰ ਲੈ ਕੇ ਪੁਲਿਸ ਅਲਰਟ ਉੱਤੇ ਹੈ। ਉੱਥੇ ਹੀ ਦੂਜੇ ਪਾਸੇ ਅੱਜ ਸ਼ੁੱਕਰਵਾਰ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਵਿਖੇ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਾ ਦਾ ਜਨਮ ਦਿਹਾੜਾ ਸਮੁੱਚੀ ਸਿੱਖ ਕੌਮ ਵੱਲੋਂ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਦੀ ਅਗਵਾਈ ਹੇਠ ਵੱਡੇ ਪੱਧਰ ਉੱਤੇ ਮਨਾਇਆ ਗਿਆ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ: ਇਸ ਮੌਕੇ ਉੱਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਭੋਗ ਤੋਂ ਉਪਰੰਤ ਰਾਗੀ ਢਾਡੀ ਤੇ ਕਵੀਸ਼ਰੀ ਜੱਥਿਆਂ ਵੱਲੋਂ ਸੰਤ ਗਿਆਨੀ ਜਰਨੈਲ ਸਿੰਘ ਜੀ ਦੇ ਇਤਿਹਾਸ ਨੂੰ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਨਿਹੰਗ ਸਿੰਘ ਜਥੇਬੰਦੀਆਂ ਦੇ ਵੱਖ-ਵੱਖ ਸੰਪਰਦਾਵਾ ਦੇ ਮੁਖੀਆ ਤੋਂ ਇਲਾਵਾ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਮੁਖੀਆਂ ਨੇ ਹਾਜ਼ਰੀ ਭਰੀ।
ਸਮੁੱਚੀ ਸਿੱਖ ਕੌਮ ਨੂੰ ਇੱਕ ਹੋਣ ਦਾ ਸੰਦੇਸ਼: ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਥ ਨੂੰ ਢਾਹ ਲਾਉਣ ਲਈ ਵੱਖ-ਵੱਖ ਅਜੈਂਸੀਆਂ ਤੇ ਪਾਰਟੀਆਂ ਵੱਡੇ ਪੱਧਰ ਉੱਤੇ ਜ਼ੋਰ ਲਗਾ ਰਹੀਆਂ ਹਨ। ਉਹਨਾਂ ਕਿਹਾ ਕਿ ਅੱਜ ਸਾਨੂੰ ਸਮੁੱਚੀ ਸਿੱਖ ਕੌਮ ਨੂੰ ਇੱਕ ਪਲੇਟ ਫਾਰਮ ਉੱਤੇ ਇਕੱਠੇ ਹੋ ਕੇ ਪੰਥ ਨੂੰ ਬਚਾਉਣ ਲਈ ਲੜਾਈ ਲੜਨ ਦੀ ਲੋੜ ਹੈ।
ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੇਸ਼ੱਕ ਅੱਜ ਸਾਡੇ ਬੱਚੇ ਵਿਦੇਸ਼ਾਂ ਵਿੱਚ ਜਾ ਰਹੇ ਹਨ, ਪਰ ਕੀਤੇ ਪੰਜਾਬ ਨੂੰ ਨਸ਼ੇ ਦੇ ਮੁੱਦੇ 'ਤੇ ਕਦੇ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਮੁੱਦੇ ਉੱਤੇ ਬਦਨਾਮ ਕਰਕੇ ਪੰਜਾਬ ਦੀ ਆਬਾਦੀ ਨੂੰ 2% ਕਹਿ ਕੇ ਪੰਜਾਬ ਨੂੰ ਘੱਟ ਗਿਣਤੀਆਂ ਦਾ ਸੂਬਾ ਸਾਬਤ ਕਰਨ ਲਈ ਕੋਝੀਆ ਚਾਲਾਂ ਚੱਲੀਆਂ ਜਾ ਰਹੀਆ ਹਨ। ਸਿੱਖ ਬੇਸੱਕ 2% ਹੀ ਕਿਉਂ ਨਾ ਹੋਣ ਇਕ ਸਿੰਘ ਸਵਾ-ਸਵਾ ਲੱਖ ਨਾਲ ਲੜਾਈ ਲੜ ਸਕਦਾ ਹੈ। ਉਹਨਾਂ ਕਿਹਾ ਅੱਜ ਸਾਨੂੰ ਸਿੱਖ ਪੰਥ ਨੂੰ ਬਚਾਉਣ ਲਈ ਇੱਕ ਜੁੱਟ ਹੋ ਕੇ ਸਿੱਖ ਵਿਰੋਧੀ ਤਾਕਤਾਂ ਨੂੰ ਜਵਾਬ ਦੇਣ ਦੀ ਲੋੜ ਹੈ।
- Bomb Near Golden Temple: ਦਰਬਾਰ ਸਾਹਿਬ ਨੇੜੇ ਬੰਬ ਹੋਣ ਦੀ ਸੂਚਨਾ, ਨਿਹੰਗ ਅਤੇ ਉਸਦੇ 4 ਬੱਚੇ ਹਿਰਾਸਤ ਵਿੱਚ, ਜਾਣੋ ਪੂਰਾ ਮਾਮਲਾ
- Daily Hukamnama: ੨੦ ਜੇਠ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
- AIF ਸਕੀਮ 'ਤੇ ਬੋਲੇ ਮੰਤਰੀ ਚੇਤਨ ਜੋੜੇਮਾਜਰਾ, ਕਿਹਾ- ਸਕੀਮ ਦੇ ਸਫਲਤਾਪੂਰਵਕ ਲਾਗੂ ਹੋਣ ਨਾਲ ਪੰਜਾਬ ਵਿੱਚ 3300 ਕਰੋੜ ਦੇ ਖੇਤੀ ਪ੍ਰੋਜੈਕਟਾਂ ਦੀ ਹੋਈ ਸ਼ੁਰੂਆਤ
ਪੰਜਾਬ ਦੇ ਨੌਜਵਾਨਾਂ ਉੱਤੇ ਝੂਠੇ ਕੇਸ: ਇਸ ਮੌਕੇ ਉੱਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਵੱਡੇ-ਵੱਡੇ ਬਿਆਨ ਦਿੱਤੇ ਸਨ। ਪਰ ਅੱਜ ਸਰਕਾਰ ਉਨ੍ਹਾਂ ਦੇ ਉਲਟ ਪੰਜਾਬ ਦੇ ਨੌਜਵਾਨਾਂ ਉੱਤੇ ਝੂਠੇ ਕੇਸ ਬਣਾ ਕੇ ਐਨ.ਐਸ.ਏ ਵਰਗੀਆਂ ਧਰਾਵਾਂ ਲਾ ਕੇ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਧੱਕ ਰਹੀ ਹੈ।
ਜਥੇਦਾਰ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਿਨ੍ਹਾਂ ਸਾਡੇ ਸਿੱਖ ਨੌਜਵਾਨਾਂ ਐਨ.ਐਸ.ਏ ਵਰਗੇ ਕੇਸ ਬਣਾ ਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਬੰਦ ਕਰ ਰੱਖੇ ਹਨ, ਉਨ੍ਹਾਂ ਤੋਂ ਐਨ.ਐਸ.ਏ ਹਟਾ ਕੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਇਸ ਮੌਕੇ ਉੱਤੇ ਉਨ੍ਹਾਂ ਅੰਮ੍ਰਿਤਧਾਰੀ ਸਿੰਘਾਂ ਨੂੰ ਅਪੀਲ ਕੀਤੀ ਕਿ ਉਹ ਪੰਥ ਦੀ ਚੜ੍ਹਦੀਕਲਾਂ ਲਈ ਪੰਜ-ਪੰਜ ਸਿੰਘਾਂ ਨੂੰ ਗੁਰਬਾਣੀ ਅਤੇ ਬਾਣੀ ਨਾਲ ਜੁੜ ਕੇ ਆਪਣਾ ਵੱਡਮੁੱਲਾ ਯੋਗਦਾਨ ਪਾਉਣ।