ਮੋਗਾ: ਇਕ ਪਾਸੇ ਘੱਲੂਘਾਰੇ ਨੂੰ ਲੈ ਕੇ ਹਫਤਾ ਮਨਾਇਆ ਜਾ ਰਿਹਾ ਹੈ ਤੇ ਪੁਲਿਸ ਵਲੋਂ ਵੀ ਅਮਨ ਸ਼ਾਂਤੀ ਕਾਇਮ ਰੱਖਣ ਲਈ ਸਖਤੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਕ ਵਾਰ ਫਿਰ ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਮੋਗਾ ਦੇ ਬੱਸ ਸਟੈਂਡ ਅੰਦਰ ਖ਼ਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖੇ ਗਏ ਹਨ। ਇਹ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਬੱਸ ਸਟੈਂਡ ਵਿੱਚ ਕੰਧ 'ਤੇ ਅਤੇ ਇਕ ਕਾਊਂਟਰ 'ਤੇ ਕਿਸੇ ਸ਼ਰਾਰਤੀ ਵਿਅਕਤੀ ਵਲੋਂ ਲਿਖੇ ਗਏ ਹਨ। ਦੂਜੇ ਪਾਸੇ ਇਸਦੀ ਸੂਚਨਾ ਮਿਲਣ 'ਤੇ ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਤੁਰੰਤ ਕਾਰਵਾਈ ਕੀਤੀ ਗਈ ਅਤੇ ਨਾਅਰੇ ਮਿਟਾ ਦਿੱਤੇ ਗਏ।
ਸੀਸੀਟੀਵੀ ਹੋ ਰਹੀ ਵਾਇਰਲ: ਜਾਣਕਾਰੀ ਮੁਤਾਬਿਕ ਬੱਸ ਸਟੈਂਡ ਦੇ ਅੰਦਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ 2 ਸ਼ੱਕੀ ਵਿਅਕਤੀ ਵੀ ਦੇਖੇ ਜਾ ਰਹੇ ਹਨ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਸੀ. ਸੀ. ਟੀ. ਵੀ. 'ਚ ਨਜ਼ਰ ਆ ਰਹੇ ਵਿਅਕਤੀ ਕੌਣ ਹਨ। ਸੀਸੀਟੀਵੀ ਕੈਮਰਿਆਂ ਅਨੁਸਾਰ ਇਹ ਵਿਅਕਤੀ ਰਾਤ ਤਕਰੀਬਨ 1 ਵੱਜ ਕੇ 33 ਮਿੰਟ ਉੱਤੇ ਬੱਸ ਸਟੈਂਡ ਦੇ ਅੰਦਰ ਦਾਖ਼ਲ ਹੋਏ ਅਤੇ 1ਵੱਜ ਕੇ 43 ਮਿੰਟ ਉੱਤੇ ਬਾਹਰ ਆ ਗਏ। ਪੁਲਿਸ ਵੱਲੋਂ ਹੋਰ ਵੀ ਕਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪੰਜਾਬ ਪੁਲਿਸ ਵੱਲੋਂ ਘੱਲੂਘਾਰਾ ਹਫ਼ਤੇ ਦੇ ਚੱਲਦਿਆਂ ਸੂਬੇ ਭਰ 'ਚ ਸੁਰੱਖਿਆ ਵਧਾਈ ਗਈ ਹੈ ਤਾਂ ਜੋ ਕਿਸੇ ਵਿਅਕਤੀ ਵੱਲੋਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਨੇ ਕੀਤਾ ਜਾ ਸਕੇ।
- ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਮੁੱਖ ਮੰਤਰੀ ਹੇਮੰਤ ਸੋਰੇਨ ਨਾਲ ਕੀਤੀ ਮੁਲਾਕਾਤ, ਕੇਂਦਰ ਦੇ ਆਰਡੀਨੈਂਸ ਖਿਲਾਫ ਮੰਗਿਆ ਸਮਰਥਨ
- CM Kejriwal Meet CM Mann: ਕੇਜਰੀਵਾਲ ਤੇ ਭਗਵੰਤ ਮਾਨ ਦੀ ਮੀਟਿੰਗ; ਕਟਾਰੂਚੱਕ ਤੋਂ ਲੈ ਕੇ ਪੀਯੂ ਦੇ ਮਸਲਿਆਂ ਉਤੇ ਕੀਤੀ ਚਰਚਾ
- ਲੁਧਿਆਣਾ ਪਹੁੰਚੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ, ਆਪ ਦੇ ਮੰਤਰੀ ਕਟਾਰੂਚੱਕ 'ਤੇ ਦਿੱਤਾ ਵੱਡਾ ਬਿਆਨ, ਕਿਹਾ-ਅਸੀਂ ਮੰਗੀ ਹੈ ਰਿਪੋਰਟ
ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਵਿੱਚ ਕਈ ਥਾਂਈਂ ਖਾਲਿਸਤਾਨੀ ਪੱਖੀ ਨਾਅਰੇ ਲਿਖੇ ਗਏ ਹਨ। ਮਾਰਚ ਮਹੀਨੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੇ ਮੱਖੂ ਰੇਲਵੇ ਸਟੇਸ਼ਨ ਉੱਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਅਤੇ ਨਾਅਰਿਆਂ ਰਾਹੀਂ ਸਪੱਸ਼ਟ ਸੰਦੇਸ਼ ਖਾਲਿਸਤਾਨ ਦੇ ਹੱਕ ਵਿੱਚ ਦਿੱਤਾ ਗਿਆ। ਕੁਝ ਸਮੇਂ ਬਾਅਦ ਗੁਰਵੰਤ ਸਿੰਘ ਪੰਨੂੰ ਵੱਲੋਂ ਵੀਡੀਓ ਵਾਇਰਲ ਕੀਤੀ ਗਈ, ਜਿਸ ਵਿੱਚ ਉਸਨੇ ਕਿਹਾ ਕਿ ਮੱਖੂ ਰੇਲਵੇ ਸਟੇਸ਼ਨ ਉੱਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਨਾਲ-ਨਾਲ ਹੋਰ ਸ਼ਹਿਰਾਂ ਵਿੱਚ 15 16 ਮਾਰਚ ਨੂੰ ਬਠਿੰਡਾ ਅੰਮ੍ਰਿਤਸਰ ਲੁਧਿਆਣਾ ਜੰਕਸ਼ਨ ਦੀਆਂ ਸਾਰੀਆਂ ਟਰੇਨਾ ਬੰਦ ਰਹਿਣਗੀਆਂ ਅਤੇ ਉਸ ਵੱਲੋਂ ਕਿਹਾ ਗਿਆ ਕਿ ਖਾਲਿਸਤਾਨ ਦੇ ਸਿੰਘਾਂ ਵੱਲੋਂ ਰੇਲਵੇ ਟਰੈਕ ਉਪਰ ਲਾਲ ਝੰਡੇ ਲਗਾਏ ਗਏ।