ETV Bharat / state

ਮੋਗਾ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ ਵਿਖੇ ਕਿਸਾਨ ਮੇਲਾ ਆਯੋਜਿਤ

ਮੋਗਾ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ ਵਿਖੇ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ। ਇਸ ਮੇਲੇ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਧੰਦੇ ਨੂੰ ਲਾਹੇਵੰਦ ਬਣਾਉਣ ਸਬੰਧੀ ਜਾਗਰੂਕ ਕੀਤਾ ਗਿਆ ਹੈ। ਇਸਦੇ ਨਾਲ ਹੀ ਕਿਸਾਨਾਂ ਨੂੰ ਪਾਣੀ ਦੇ ਘਟਦੇ ਜਾ ਰਹੇ ਪੱਧਰ ਸਬੰਧੀ ਅਤੇ ਇਸ ਨੂੰ ਕਿਵੇਂ ਬਚਾਇਆ ਜਾ ਸਕਦਾ ਹੈ ਇਸ ਸਬੰਧੀ ਜਾਣਕਾਰੀ ਦਿੱਤੀ ਗਈ।

ਮੋਗਾ ਵਿਖੇ ਲਗਾਇਆ ਗਿਆ ਕਿਸਾਨ ਮੇਲੇ
ਮੋਗਾ ਵਿਖੇ ਲਗਾਇਆ ਗਿਆ ਕਿਸਾਨ ਮੇਲੇ
author img

By

Published : Apr 26, 2022, 11:01 PM IST

ਮੋਗਾ: ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀ ਵੱਲ ਲਿਜਾ ਕੇ ਖੇਤੀਬਾੜੀ ਧੰਦੇ ਨੂੰ ਮੁੜ ਸੁਰਜੀਤ ਕਰਨ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ। ਕਿਸਾਨਾਂ ਨੂੰ ਬਿਨ੍ਹਾਂ ਕਿਸੇ ਵਿੱਤੀ ਘਾਟੇ ਤੋਂ ਫ਼ਸਲੀ ਵਿਭਿੰਨਤਾ ਵੱਲ ਲਿਜਾਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ ਤਾਂ ਕਿ ਸੂਬੇ ਦੇ ਗਿਰ ਰਹੇ ਪਾਣੀ ਦੇ ਪੱਧਰ ਨੂੰ ਅਤੇ ਕਿਸਾਨ ਦੀ ਆਰਥਿਕਤਾ ਨੂੰ ਉੱਚਾ ਚੁੱਕਿਆ ਜਾ ਸਕੇ। ਖੇਤੀਬਾੜੀ ਕਿੱਤੇ ਨੂੰ ਸੁਧਾਰ ਕੇ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾ ਕੇ ਹੋਰਨਾਂ ਸੂਬਿਆਂ ਲਈ ਵੀ ਮਿਸਾਲ ਕਾਇਮ ਕੀਤੀ ਜਾਵੇਗੀ। ਸੂਬੇ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਜੀ ਦਾ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਕਿਸਾਨਾਂ ਦਾ ਅਰਥਿਕ ਪੱਧਰ ਉੱਪਰ ਚੁੱਕ ਕੇ ਹੀ ਪੂਰਾ ਹੋਣਾ ਸੰਭਵ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ ਵਿਖੇ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਮੋਗਾ ਵਿਖੇ ਲਗਾਇਆ ਗਿਆ ਕਿਸਾਨ ਮੇਲੇ
ਮੋਗਾ ਵਿਖੇ ਲਗਾਇਆ ਗਿਆ ਕਿਸਾਨ ਮੇਲੇ

ਉਨ੍ਹਾਂ ਇਸ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਕਿਸਾਨ ਮੇਲਾ ਆਜ਼ਾਦੀ ਦੇ ਅੰਮ੍ਰਿਤ ਮਹੋਤਵਸ ਤਹਿਤ ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ ਮੁਹਿੰਮ ਤਹਿਤ ਖੇਤੀਬੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਅਤੇ ਆਤਮਾ ਸਕੀਮ ਤਹਿਤ ਕੀਤਾ ਗਿਆ। ਇਸ ਕਿਸਾਨ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹੇ ਦੇ ਕਿਸਾਨਾਂ ਨੇ ਸ਼ਮੂਲੀਅਤ ਕਰਕੇ ਲਾਹੇਵੰਦ ਕਿਸਾਨੀ ਪ੍ਰਤੀ ਚੇਤਨਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇਸ ਕਿਸਾਨ ਮੇਲੇ ਦਾ ਮੁੱਖ ਮੰਤਵ ਕਿਸਾਨ ਭਲਾਈ ਸਕੀਮਾਂ ਸਬੰਧੀ ਕਿਸਾਨਾਂ ਨੂੰ ਜਾਗ੍ਰਿਤ ਕਰਨਾ, ਕਿਸਾਨ ਅਤੇ ਵਿਗਿਆਨੀਆਂ ਵਿਚਕਾਰ ਵਿਚਾਰ ਵਟਾਂਦਰਾ, ਪਸ਼ੂਆਂ ਦੀ ਸਿਹਤ-ਸੰਭਾਲ ਅਤੇ ਕੁਦਤਰੀ ਸਰੋਤਾਂ ਦੀ ਸਾਂਭ ਸੰਭਾਲ ਸਬੰਧੀ ਜਾਣਕਾਰੀ ਦੇਣਾ ਸੀ।

ਮੋਗਾ ਵਿਖੇ ਲਗਾਇਆ ਗਿਆ ਕਿਸਾਨ ਮੇਲੇ
ਮੋਗਾ ਵਿਖੇ ਲਗਾਇਆ ਗਿਆ ਕਿਸਾਨ ਮੇਲੇ
ਮੋਗਾ ਵਿਖੇ ਲਗਾਇਆ ਗਿਆ ਕਿਸਾਨ ਮੇਲੇ

ਇਸ ਕਿਸਾਨ ਮੇਲੇ ਵਿਚ ਖੇਤੀਬਾੜੀ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਅਤੇ ਸਾਂਭ ਸੰਭਾਲ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਜ਼ਹਿਰ ਰਹਿਤ ਖੇਤੀ ਨੂੰ ਅਪਨਾਉਣ , ਦਰਖੱਤ ਲਗਾਉਣ ਅਤੇ ਸੁਆਣੀਆਂ ਨੂੰ ਘਰੇਲੂ ਬਗੀਚੀ ਤਿਆਰ ਕਰਨ ਦਾ ਸੁਨੇਹਾ ਦਿੱਤਾ। ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਵੀ ਇਸ ਕਿਸਾਨ ਮੇਲੇ ਵਿੱਚ ਸ਼ਿਰਕਤ ਕੀਤੀ ਅਤੇ ਕਿਸਾਨਾਂ ਨੂੰ ਕੁਦਰਤੀ ਖੇਤੀ ਅਤੇ ਪਾਣੀ ਦੀ ਸੰਭਾਲ ਕਰਨ ਦਾ ਸੁਨੇਹਾ ਦਿੰਦੇ ਹੋਏ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੇ ਪੁਰਖਿਆਂ ਦੀ ਖੇਤੀ ਨੂੰ ਸੰਭਾਲੀਏ ਅਤੇ ਵਿਦੇਸ਼ਾਂ ਵਿਚ ਜਾਣ ਵਾਲੇ ਬੱਚਿਆਂ ਨੂੰ ਇੱਥੇ ਹੀ ਆਪਣਾ ਰੋਜ਼ਗਾਰ ਸਥਾਪਿਤ ਕਰਨ ਅਤੇ ਸਿਹਤਮੰਦ ਜਿੰਦਗੀ ਜਿਉਣ ਲਈ ਪ੍ਰੇਰਿਤ ਕਰੀਏ।

ਇਸ ਕਿਸਾਨ ਮੇਲੇ ਵਿਚ ਡਾ. ਜਸਬੀਰ ਕੌਰ ਏ.ਡੀ.ਓ ਨੇ ਝੋਨੇ ਦੀ ਸਿੱਧੀ ਬਿਜਾਈ ਦੇ ਨੁਕਤੇ, ਡਾ: ਪ੍ਰਭਜੋਤ ਕੌਰ ਨੇ ਐਨੀਮਲ ਸਾਇੰਸ, ਡਾ. ਪ੍ਰੇਰਨਾ ਠਾਕੁਰ ਨੇ ਸਬਜ਼ੀਆਂ ਅਤੇ ਬਾਗਾਂ ਦੀ ਸਾਂਭ ਸੰਭਾਲ, ਡਾ. ਰਮਨਦੀਪ ਕੌਰ ਨੇ ਫਸਲਾਂ ਦੀ ਪ੍ਰੋਸੈਸਿੰਗ, ਡਾ. ਮਨਪ੍ਰੀਤ ਜੈਦਕਾ ਨੇ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ, ਡਾ. ਅਮਨਦੀਪ ਸਿੰਘ ਬਰਾੜ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਅਤੇ ਕਿਸਾਨਾਂ ਨੂੰ ਮੁਹੱਈਆ ਕੀਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਜ਼ਿਕਰ ਕੀਤਾ।

ਇਹ ਵੀ ਪੜ੍ਹੋ: ਬੱਸ ਅੱਡੇ ਨੂੰ ਤਰਸ ਰਹੀ ਹੈ ਧਾਰਮਿਕ ਨਗਰੀ ਕੀਰਤਪੁਰ ਸਾਹਿਬ

ETV Bharat Logo

Copyright © 2024 Ushodaya Enterprises Pvt. Ltd., All Rights Reserved.