ਮੋਗਾ: ਕ੍ਰਿਸ਼ੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਾੜੀ ਦੀਆਂ ਫਸਲਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ, ਇਸ ਮੇਲੇ ਵਿੱਚ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਫਸਰਾ ਤੋਂ ਇਲਾਵਾ ਜ਼ਿਲ੍ਹਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧਾਲੀਵਾਲ ਅਤੇ ਅੱਗੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਗੁਰਮੀਤ ਸਿੰਘ ਖੋਸੇ ਵਾਲਿਆਂ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ। ਇਸ ਮੇਲੇ ਦਾ ਰਸਮੀ ਉਦਘਾਟਨ ਜ਼ਿਲ੍ਹਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧਾਲੀਵਾਲ ਤੇ ਸੰਤ ਗੁਰਮੀਤ ਸਿੰਘ ਖੋਸੇ ਵਾਲਿਆਂ ਨੇ ਰੀਵਨ ਕੱਟ ਕੇ ਕੀਤਾ। ਇਸ ਮੌਕੇ ਉੱਤੇ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਬਿਨ੍ਹਾਂ ਅੱਗ ਲਗਾਏ ਖੇਤਾਂ ਵਿੱਚ ਨਸ਼ਟ ਕਰਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਕਿਸਾਨਾਂ ਨੂੰ 80 ਪ੍ਰਤੀਸ਼ਤ ਸਬਸਿਡੀ ਉੱਤੇ ਖੇਤੀ ਸੰਦ ਮੁਹੱਈਆ ਕੀਤੇ:- ਇਸ ਮੌਕੇ ਉੱਤੇ ਸੰਬੋਧਨ ਕਰਦਿਆਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧਾਲੀਵਾਲ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਖਪਤ ਕਰਨ ਲਈ ਇਸ ਵਾਰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ 7 ਹਜ਼ਾਰ ਤੋਂ ਉੱਪਰ ਕਿਸਾਨਾਂ ਨੂੰ 80 ਪ੍ਰਤੀਸ਼ਤ ਸਬਸਿਡੀ ਉੱਤੇ ਖੇਤੀ ਸੰਦ ਮੁਹੱਈਆ ਕੀਤੇ ਗਏ ਹਨ। ਜੇਕਰ ਕੋਈ ਵੀ ਕਿਸਾਨ ਫਿਰ ਵੀ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ ਉੱਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੇਲੇ ਵਿੱਚ ਪੁੱਜੇ ਹਜ਼ਾਰਾਂ ਕਿਸਾਨਾਂ ਨੂੰ ਕਣਕ ਦੀਆਂ ਵੱਖ-ਵੱਖ ਕਿਸਮਾਂ ਦੇ ਜਿੱਥੇ ਬੀਜਾਂ ਸਬੰਧੀ ਜਾਣਕਾਰੀ ਦਿੱਤੀ ਗਈ। ਉੱਥੇ ਕਿਸਾਨਾਂ ਨੂੰ ਨਵੀਂ ਕਿਸਮ ਦੇ ਬੀਜ ਅਤੇ ਸਬਜ਼ੀ ਦੀਆਂ ਕਿੱਟਾਂ ਵੀ ਵੰਡੀਆਂ ਗਈਆਂ।
ਖੇਤਾਂ ਦੀ ਉਪਜਾਊ ਸ਼ਕਤੀ ਇਸ ਤਰ੍ਹਾਂ ਵੱਧਦੀ ਹੈ ? ਇਸ ਮੌਕੇ ਉੱਤੇ ਸੰਤ ਬਾਬਾ ਗੁਰਮੀਤ ਸਿੰਘ ਖੋਸੇ ਵਾਲਿਆਂ ਨੇ ਵੀ ਪਰਾਲੀ ਨੂੰ ਬਿਨਾਂ ਜਲਾਏ ਖੇਤਾਂ ਵਿੱਚ ਖਪਤ ਕਰਨ ਲਈ ਕਿਸਾਨਾਂ ਨੂੰ ਅਪੀਲ ਕੀਤੀ। ਇਸ ਦੇ ਨਾ ਕਿਹਾ ਕਿ ਜੇਕਰ ਅਸੀਂ ਖੇਤਾਂ ਵਿੱਚ ਪਰਾਲੀ ਨੂੰ ਨਸ਼ਟ ਕਰਦੇ ਹਾਂ ਤਾਂ ਖੇਤਾਂ ਦੀ ਅਪਜਾਊ ਸ਼ਕਤੀ ਜਿੱਥੇ ਵੱਧਦੀ ਹੈ। ਉੱਥੇ ਸਾਡੀਆਂ ਫਸਲਾਂ ਦਾ ਝਾੜ ਵੀ ਵੱਧਦਾ ਕਿਤੇ ਨਾ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤਾਂ ਵਿੱਚ ਪਰਾਲੀ ਖ਼ਪਤ ਕਰਨ ਦਾ ਬਹੁਤ ਫਾਇਦਾ ਹੈ। ਪਰ ਜੇਕਰ ਅਸੀਂ ਅੱਗ ਲਗਾਉਂਦੇ ਹਾਂ ਤਾਂ ਉਸ ਦਾ ਹਰ ਵਿਅਕਤੀ ਨੂੰ ਨੁਕਸਾਨ ਹੈ।
- World Cup 2023: ਅੱਜ ਨਿਊਜ਼ੀਲੈਂਡ ਬਨਾਮ ਬੰਗਲਾਦੇਸ਼ ਦਾ ਹੋਵੇਗਾ ਮਹਾਂ ਮੁਕਾਬਲਾ, 6 ਮਹੀਨਿਆਂ ਬਾਅਦ ਵਾਪਸੀ ਕਰਨਗੇ ਕੇਨ ਵਿਲੀਅਮਸਨ, ਜਾਣੋ ਮੌਸਮ ਤੇ ਪਿੱਚ ਦਾ ਹਾਲ
- Punjabi Youth Died in Canada: ਕੈਨੇਡਾ ਦੀ ਧਰਤੀ ਨੇ ਖਾ ਲਿਆ ਪੰਜਾਬ ਦਾ ਇੱਕ ਹੋਰ ਨੌਜਵਾਨ, ਭੇਦਭਰੇ ਹਲਾਤਾਂ 'ਚ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
- Operation Ajay: 'ਅਪਰੇਸ਼ਨ ਅਜੇ' ਤਹਿਤ ਇਜ਼ਰਾਈਲ ਤੋਂ 212 ਭਾਰਤੀਆਂ ਨੂੰ ਲੈ ਕੇ ਇੱਕ ਜਹਾਜ਼ ਦਿੱਲੀ ਪਹੁੰਚਿਆ
'ਪਰਾਲੀ ਲਈ ਪੂਰੀ ਮਸ਼ੀਨਰੀ ਉਪਲਬਧ ਨਾ ਹੋਣਾ' :- ਉਧਰ ਮੇਲੇ ਵਿੱਚ ਪੁੱਜੇ ਕਿਸਾਨ ਨਿਰਮਲ ਸਿੰਘ ਦਾ ਕਹਿਣਾ ਕਿ ਉਹਨਾਂ ਦਾ ਜੀ ਨਹੀਂ ਕਰਦਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾਈ ਜਾਵੇ। ਪਰ ਉਹਨਾਂ ਕੋਲ ਪੂਰੀ ਮਸ਼ੀਨਰੀ ਉਪਲਬਧ ਨਾ ਹੋਣ ਕਾਰਨ ਉਹਨਾਂ ਨੂੰ ਅੱਗ ਲਗਾਉਣੀ ਪੈਂਦੀ ਹੈ, ਜਿਸ ਦਾ ਉਹਨਾਂ ਨੂੰ ਵੀ ਦੁੱਖ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸਮੇਂ ਸਿਰ ਕਿਸਾਨਾਂ ਨੂੰ ਖੇਤੀ ਸੰਦ ਮੁਹੱਈਆਂ ਕੀਤੇ ਜਾਣ ਤਾਂ ਜੋ ਪਰਾਲੀ ਨੂੰ ਅੱਗ ਨਾ ਲਗਾਈ ਜਾ ਸਕੇ। ਇਸ ਮੌਕੇ ਉੱਤੇ ਕਿਸਾਨਾਂ ਨੇ ਇਹ ਵੀ ਕਿਹਾ ਕਿ ਜਦੋਂ ਕੋਈ ਪਾਲਿਸੀ ਬਣਦੀ ਹੈ ਤਾਂ ਉਸ ਸਮੇਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਵਿੱਚ ਬਿਠਾ ਕੇ ਹੀ ਨਵੀਂ ਵਿਉਂਤਬੰਦੀ ਕੀਤੀ ਜਾਵੇ ਤਾਂ ਜੋ ਇਸ ਗੰਭੀਰ ਮਸਲੇ ਨੂੰ ਸਹੀ ਤਰੀਕੇ ਨਾਲ ਹੱਲ ਕੀਤਾ ਜਾਵੇ।