ਮੋਗਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਰਚੁਅਲ ਕਿਸਾਨ ਮੇਲੇ ਵਿੱਚ ਮੋਗਾ ਜ਼ਿਲ੍ਹੇ ਦੇ ਕਿਸਾਨਾਂ ਨੇ ਵੀ ਸ਼ਿਰਕਤ ਕੀਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਹਰ ਸਾਲ ਕਿਸਾਨ ਮੇਲਾ ਲਗਾਇਆ ਜਾਂਦਾ ਹੈ ਤੇ ਇਸ ਵਾਰ ਕੋਰੋਨਾ ਮਹਾਂਮਾਰੀ ਦੇ ਚੱਲਦੇ ਇਸ ਮੇਲੇ ਦਾ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਨਲਾਈਨ ਕੀਤਾ ਗਿਆ। ਇਸ ਦਾ ਸਾਰਾ ਪ੍ਰਬੰਧ ਡਿਪਟੀ ਕਮਿਸ਼ਨਰ ਮੋਗਾ ਦੇ ਮੀਟਿੰਗ ਹਾਲ ਵਿੱਚ ਵੀਡੀਓ ਕਾਨਫਰੰਸ ਰਾਹੀਂ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਹੀ ਵਧੀਆ ਉਪਰਾਲਾ ਕੀਤਾ ਗਿਆ ਹੈ ਤੇ ਮੇਲੇ ਵਿੱਚ ਸਮਾਜਿਕ ਦੂਰੀ ਦਾ ਧਿਆਨ ਰੱਖਿਆ ਗਿਆ। ਉੱਥੇ ਹੀ ਮੋਗਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੀਡੀਓ ਕਾਨਫਰੰਸ ਕਰਕੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ।
ਕੋਰੋਨਾ ਵਾਇਰਸ ਦੇ ਚੱਲਦਿਆਂ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਦਿਆਂ ਹੋਇਆਂ ਇਹ ਬਹੁਤ ਹੀ ਵਧੀਆ ਉਪਰਾਲਾ ਹੈ ਜੋ ਕਿ ਹਰ ਸਾਲ ਲੁਧਿਆਣਾ ਦੇ ਵਿੱਚ ਕਿਸਾਨ ਮੇਲਾ ਲੱਗਦਾ ਹੈ, ਉਹ ਇਸ ਵਾਰ ਕੋਰੋਨਾ ਕਰਕੇ ਨਹੀਂ ਲਾਇਆ ਗਿਆ।