ਮੋਗਾ : ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਡਾਲਾ ਦੇ ਰਹਿਣ ਵਾਲੇ ਕਾਂਗਰਸ ਦੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ (Baljinder Singh Balli Funeral) ਬੱਲੀ ਦਾ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਉਸਦੇ ਘਰ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਬਲਜਿੰਦਰ ਸਿੰਘ ਬੱਲੀ ਦੀ ਪਤਨੀ ਦੇ ਬਿਆਨਾਂ ਦੇ ਆਧਾਰ ਉੱਤੇ ਪੁਲਿਸ ਨੇ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਬੱਲੀ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
ਪਤਨੀ ਦੇ ਬਿਆਨਾਂ ਉੱਤੇ ਕਾਰਵਾਈ : ਜ਼ਿਕਰਯੋਗ ਹੈ ਕਿ ਬੱਲੀ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਚਾਰ ਮੁਲਜ਼ਮਾਂ ਅਤੇ ਦੋ ਅਣਪਛਾਤੇ (Murder of Moga Congress Block President) ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਉਥੇ ਹੀ ਪੁਲਿਸ ਨੇ ਕੁਝ ਘੰਟਿਆਂ ਵਿੱਚ ਹੀ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਪਰ ਪਰਿਵਾਰ ਨੇ ਬਲਜਿੰਦਰ ਸਿੰਘ ਬੱਲੀ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਪਰਿਵਾਰ ਮੰਗ ਕਰ ਰਿਹਾ ਸੀ ਕਿ ਬਲਜਿੰਦਰ ਬੱਲੀ ਦਾ ਅੰਤਿਮ ਸੰਸਕਾਰ ਉਦੋਂ ਹੀ ਕੀਤਾ ਜਾਵੇਗਾ ਜਦੋਂ ਤੱਕ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ।
- Dal Khalsa big statement about Khalistan: ਦਲ ਖਾਲਸਾ ਨੇ ਦਿੱਤਾ ਵੱਡਾ ਬਿਆਨ, ਕਿਹਾ-ਜਦੋਂ ਤੱਕ ਪੰਜਾਬ ਨਹੀਂ ਬਣਦਾ ਖਾਲਿਸਤਾਨ, ਵਿਦੇਸ਼ਾਂ ਵਿੱਚ ਬੈਠੇ ਸਿੰਘ ਨਹੀਂ ਆ ਸਕਦੇ ਦਰਬਾਰ ਸਾਹਿਬ
- Opening of modern libraries: ਸੂਬੇ ਦੇ ਲੋਕਾਂ ਨੂੰ ਪੰਜਾਬ ਸਰਕਾਰ ਨੇ 12 ਆਧੁਨਿਕ ਲਾਇਬ੍ਰੇਰੀਆਂ ਕੀਤੀਆਂ ਭੇਟ, ਸੰਗਰੂਰ 'ਚ ਸੀਐੱਮ ਮਾਨ ਨੇ ਕੀਤਾ ਲਾਇਬ੍ਰੇਰੀ ਦਾ ਉਦਘਾਟਨ
- Dead body brought to India: ਸਰਬੱਤ ਦਾ ਭਲਾ ਟਰੱਸਟ ਨੇ ਇੱਕ ਹੋਰ ਮ੍ਰਿਤਕ ਦੇਹ ਦੁਬਈ ਤੋਂ ਲਿਆਂਦੀ ਪੰਜਾਬ, ਜੰਡਿਆਲਾ ਗੁਰੂ ਦੇ ਨੌਜਵਾਨ ਦੀ ਹੋਈ ਸੀ ਦੁਬਈ 'ਚ ਮੌਤ
ਪੁਲਿਸ ਨੇ ਫੜੇ ਗਏ ਚਾਰ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਬਠਿੰਡਾ ਜ਼ਿਲ੍ਹੇ ਤੋਂ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੁਣ ਤੱਕ ਇਸ ਮਾਮਲੇ ਵਿੱਚ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦੇ ਭਰੋਸੇ 'ਤੇ ਅੱਜ ਬਲਜਿੰਦਰ ਸਿੰਘ (Six accused arrested in murder case) ਬੱਲੀ ਦੇ ਪਰਿਵਾਰ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ, ਚਰਨਜੀਤ ਸਿੰਘ ਚੰਨੀ, ਰਾਣਾ ਗੁਰਜੀਤ ਸਿੰਘ ਸੋਢੀ ਵੀ ਮੌਜੂਦ ਰਹੇ ਹਨ।