ਮੋਗਾ: ਪਿੰਡ ਪੁਰਾਣੇ ਵਾਲਾ ਵਿੱਚ ਬੀਤੀ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਇੱਕ ਭਰਾ ਨੇ ਆਪਣੇ ਭਰਾ ਨੂੰ ਕੁੱਟ-ਕੁੱਟ ਕੇ ਜਾਨੋਂ ਮਾਰ ਦਿੱਤਾ।
ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਅਤੇ ਵੀਰ ਸਿੰਘ ਦੋਵੇਂ ਭਰਾ ਸਨ ਅਤੇ ਇਹ ਦੋਨੇ ਪੁਰਨੇਵਾਲਾ ਪਿੰਡ ਦੇ ਰਹਿਣ ਵਾਲੇ ਹਨ। ਬੀਤੇ ਦਿਨ ਇਨ੍ਹਾਂ ਦਾ ਪਾਣੀ ਦੀ ਨਿਕਾਸੀ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਇਸ ਝਗੜੇ ਦੌਰਾਨ ਭੁਪਿੰਦਰ ਸਿੰਘ ਦੀ ਮੌਤ ਹੋ ਗਈ। ਉੱਥੇ ਹੀ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਾਰਕਾਰੀ ਹਸਪਤਾਲ ਭੇਜ ਦਿੱਤੀ ਹੈ ਅਤੇ ਆਰੋਪੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਉੱਥੇ ਹੀ ਪਿੰਡ ਦੇ ਸਾਬਕਾ ਸਰਪੰਚ ਅਤੇ ਮੌਜੂਦਾ ਪੰਚ ਨੇ ਦੱਸਿਆ ਕਿ ਵੀਰ ਸਿੰਘ ਅਤੇ ਭੁਪਿੰਦਰ ਸਿੰਘ ਦੋਵੇਂ ਭਰਾ ਹਨ। ਵੀਰ ਸਿੰਘ ਦੀ ਪਤਨੀ ਭੁਪਿੰਦਰ ਸਿੰਘ ਦੇ ਘਰ ਦੇ ਬਾਹਰ ਗੰਦਾ ਪਾਣੀ ਸੁੱਟਦੀ ਸੀ ਅਤੇ ਭੁਪਿੰਦਰ ਸਿੰਘ ਦੀ ਪਤਨੀ ਉਸਨੂੰ ਅਜਿਹਾ ਕਰਨ ਤੋਂ ਰੋਕਦੀ ਸੀ, ਇਸ ਗੱਲ ਨੂੰ ਲੈ ਕੇ ਦੋਨਾਂ ਭਰਾਵਾਂ ਵਿੱਚ ਝਗੜਾ ਹੋ ਗਿਆ ਅਤੇ ਕੁੱਟਮਾਰ ਸ਼ੁਰੂ ਹੋ ਗਈ ਹੈ। ਇਸ ਝਗੜੇ ਵਿੱਚ ਵੀਰ ਸਿੰਘ ਦੇ ਪੁੱਤਰ ਨੇ ਵੀ ਵੀਰ ਸਿੰਘ ਦਾ ਸਾਥ ਦਿੱਤਾ। ਇਸ ਕੁੱਟਮਾਰ ਵਿੱਚ ਭੁਪਿੰਦਰ ਸਿੰਘ ਦੀ ਮੌਤ ਗਈ। ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ।
ਇਹ ਵੀ ਪੜੋ: ਖੇਤੀ ਮੋਟਰਾਂ ਲਈ ਬਿਜਲੀ ਦੀ ਸਪਲਾਈ ਮੁਫ਼ਤ ਰਹੇਗੀ ਜਾਰੀ: ਬਾਜਵਾ
ਉੱਥੇ ਹੀ ਡੀਐਸਪੀ ਧਰਮਕੋਟ ਸੂਬੇਗ ਸਿੰਘ ਨੇ ਦੱਸਿਆ ਕਿ ਦੋਨਾਂ ਭਰਾਵਾਂ ਦਾ ਪਾਣੀ ਨੂੰ ਲੈ ਕੇ ਝਗੜਾ ਹੋਇਆ ਅਤੇ ਝਗੜੇ ਵਿੱਚ ਕੁੱਟਮਾਰ ਹੋਈ ਅਤੇ ਭੁਪਿੰਦਰ ਸਿੰਘ ਦੀ ਮੌਤ ਹੋ ਗਈ।