ਮੋਗਾ: ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਵਿੱਚ ਇੱਕ ਵਿਆਹੁਤਾ ਲੜਕੀ ਦੀ ਆਤਮ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਆਹੁਤਾ ਲੜਕੀ ਦਾ ਇੱਕ 3 ਮਹੀਨੇ ਦਾ ਬੱਚਾ ਹੈ ਪਰ ਲੜਕੀ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਗਾਏ ਹਨ ਕਿ ਸਹੁਰੇ ਪਰਿਵਾਰ ਵੱਲੋਂ ਲੜਕੀ ਨੂੰ ਦਹੇਜ ਲਈ ਤੰਗ ਕੀਤਾ ਜਾਂਦਾ ਸੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਸਹੁਰੇ ਪਰਿਵਾਰ ਨੇ ਲੜਕੀ ਨਾਲ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਉਸ ਦਾ ਗਲਾ ਦਬਾ ਕੇ ਕਤਲ ਕਰ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੜਕੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਵਿੱਚ ਹੋਈ ਸੀ ਅਤੇ ਉਸ ਦਾ ਤਿੰਨ ਮਹੀਨੇ ਦਾ ਇਕ ਬੱਚਾ ਵੀ ਹੈ। ਉਨ੍ਹਾਂ ਦੱਸਿਆ ਕਿ ਸਹੁਰੇ ਪਰਿਵਾਰ ਨੇ ਕੁੱਝ ਦਿਨ ਲੜਕੀ ਨੂੰ ਘਰੋਂ ਕੱਢ ਦਿੱਤਾ ਸੀ ਪਰ ਬੀਤੇ ਦਿਨੀਂ ਉਹ ਲੜਕੀ ਨੂੰ ਵਾਪਸ ਸਹੁਰੇ ਪਰਿਵਾਰ ਛੱਡ ਗਏ ਸਨ। ਮ੍ਰਿਤਕਾ ਦੇ ਕਤਲ ਬਾਰੇ ਦੱਸਦਿਆਂ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੂੰ ਪਹਿਲਾਂ ਮਾਰਿਆ ਕੁੱਟਿਆ ਗਿਆ ਅਤੇ ਬਾਅਦ ਵਿੱਚ ਉਸ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਹੁਰਾ ਪਰਿਵਾਰ 'ਤੇ ਦਹੇਜ ਦੀ ਮੰਗ ਨੂੰ ਲੈ ਕੇ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ।
ਇਹ ਵੀ ਪੜ੍ਹੋ: ਦਿੱਲੀ: ਅਨਾਜ ਮੰਡੀ ਦੀ ਉਸੇ ਇਮਾਰਤ 'ਚ ਫਿਰ ਲੱਗੀ ਅੱਗ, ਜਿੱਥੇ ਕੱਲ੍ਹ ਗਈਆਂ ਸਨ 43 ਜਾਨਾਂ
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦੌਲਤਪੁਰਾ ਪਿੰਡ ਵਿੱਚ ਇੱਕ ਲੜਕੀ ਨੇ ਆਤਮ ਹੱਤਿਆ ਕੀਤੀ ਹੈ ਪਰ ਉਨ੍ਹਾਂ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਸਹੁਰਾ ਪਰਿਵਾਰ ਵੱਲੋਂ ਦਹੇਜ ਲਈ ਉਨ੍ਹਾਂ ਦੀ ਲੜਕੀ ਨੂੰ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ ਜਿਸ ਦੇ ਚੱਲਦੇ ਉਨ੍ਹਾਂ ਨੇ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।