ETV Bharat / state

ਮੋਗਾ ਜ਼ਿਲ੍ਹੇ ਦੇ ਸ਼ਹੀਦ ਲਖਵੀਰ ਸਿੰਘ ਦਾ ਪੂਰੇ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ - Martyr Lakhveer Singh cremated

ਅਰੁਣਾਚਲ ਪ੍ਰਦੇਸ਼ ਦੀ ਸਰਹੱਦ 'ਤੇ ਤਾਇਨਾਤ ਮੋਗਾ ਜ਼ਿਲ੍ਹੇ ਦੇ ਪਿੰਡ ਡੇਮਰੂ ਦਾ ਰਹਿਣ ਵਾਲਾ ਜਵਾਨ ਲਖਬੀਰ ਸਿੰਘ ਦਾ ਉਨ੍ਹਾਂ ਦੇ ਜੱਦੀ ਪਿੰਡ 'ਚ ਪੂਰੇ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।

ਮੋਗਾ ਜ਼ਿਲ੍ਹੇ ਦੇ ਸ਼ਹੀਦ ਲਖਵੀਰ ਸਿੰਘ ਦਾ ਪੂਰੇ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

author img

By

Published : Jul 30, 2020, 5:07 PM IST

Updated : Jul 30, 2020, 5:23 PM IST

ਮੋਗਾ: ਅਰੁਣਾਚਲ ਪ੍ਰਦੇਸ਼ ਦੀ ਸਰਹੱਦ 'ਤੇ ਤਾਇਨਾਤ ਮੋਗਾ ਜ਼ਿਲ੍ਹੇ ਦੇ ਪਿੰਡ ਡੇਮਰੂ ਦਾ ਰਹਿਣ ਵਾਲਾ ਜਵਾਨ ਲਖਬੀਰ ਸਿੰਘ ਪਿਛਲੇ ਦਿਨੀਂ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ, ਜਿਸ ਦਾ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਪੂਰੇ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।

ਮੋਗਾ ਜ਼ਿਲ੍ਹੇ ਦੇ ਸ਼ਹੀਦ ਲਖਵੀਰ ਸਿੰਘ ਦਾ ਪੂਰੇ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

ਇਸ ਮੌਕੇ ਮੋਗਾ ਦੇ ਡਿਪਟੀ ਕਮਿਸ਼ਨਰ, ਐਸ.ਐਸ.ਪੀ., ਡੀ.ਐਸ.ਪੀ., ਬਾਘਾ ਪੁਰਾਣਾ ਦੇ ਵਿਧਾਇਕ ਅਤੇ ਆਰਮੀ ਦੇ ਅਫ਼ਸਰ ਹਾਜ਼ਰ ਸਨ। ਇਸ ਦੌਰਾਨ ਆਰਮੀ ਕਰਨਲ ਨੇ ਕਿਹਾ ਕਿ ਉਹ ਸ਼ਹੀਦ ਲਖਵੀਰ ਸਿੰਘ ਨੂੰ ਸ਼ਰਧਾਂਜਲੀ ਦੇਣ ਉਨ੍ਹਾਂ ਦੇ ਪਿੰਡ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਸ਼ਹੀਦ ਲਖਵੀਰ ਸਿੰਘ ਨੇ ਦੇਸ਼ ਲਈ ਆਪਣੀ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਸ਼ਹੀਦ ਲਖਵੀਰ ਸਿੰਘ ਦੇ ਪਰਿਵਾਰ ਨੂੰ ਹਰ ਸਰਕਾਰੀ ਸਹਾਇਤਾ ਦਿੱਤੀ ਜਾਵੇਗੀ।

  • Saddened to hear of two casualties of 4 Sikh LI in Arunachal Pradesh, Sepoy Lakhveer Singh & Satwinder Singh (missing). May Almighty grant strength to their families in this hour of grief. As a small gesture, we will give ex-gratia of 50 lakhs & a job next to kin. Jai Hind! 🇮🇳 pic.twitter.com/3f0hk1yHo3

    — Capt.Amarinder Singh (@capt_amarinder) July 28, 2020 " class="align-text-top noRightClick twitterSection" data=" ">

ਇਸ ਮੌਕੇ ਮੋਗਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਅਸੀਂ ਲਖਵੀਰ ਸਿੰਘ ਦੀ ਸ਼ਹਾਦਤ ਨੂੰ ਸਲਾਮ ਕਰਨ ਲਈ ਉਨ੍ਹਾਂ ਦੀ ਅੰਤਿਮ ਵਿਦਾਈ ਵਿੱਚ ਪਹੁੰਚੇ। ਪੰਜਾਬ ਸਰਕਾਰ ਵੱਲੋਂ ਇਸ ਸ਼ਹੀਦ ਪਰਿਵਾਰ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਿੱਤੀ ਜਾਵੇਗੀ ਅਤੇ ਇਸ ਪਰਿਵਾਰ ਨੂੰ ਬਣਦੀ ਨੌਕਰੀ ਵੀ ਦਿੱਤੀ ਜਾਵੇਗੀ।

ਸ਼ਹੀਦ ਲਖਵੀਰ ਸਿੰਘ ਦੀ ਪਤਨੀ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਸ ਦੇ ਪਤੀ ਨੇ ਦੇਸ਼ ਲਈ ਕੁਰਬਾਨੀ ਦਿੱਤੀ ਅਤੇ ਉਹ ਸਰਕਾਰ ਤੋਂ ਇਹ ਮੰਗ ਕਰਦੀ ਹੈ ਕਿ ਉਨ੍ਹਾਂ ਦੇ ਪਰਿਵਾਰ ਨੂੰ ਬਣਦੀ ਸਹਾਇਤਾ ਦਿੱਤੀ ਜਾਵੇ।

Last Updated : Jul 30, 2020, 5:23 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.