ETV Bharat / state

ਮਿਡ ਡੇ ਮੀਲ ਬਣਾਉਣ ਵਾਲਿਆਂ ਨੇ ਤਨਖ਼ਾਹ ਵਧਾਉਣ ਲਈ ਕੀਤਾ ਸਰਕਾਰ ਵਿਰੁੱਧ ਮੁਜ਼ਾਹਰਾ

author img

By

Published : Sep 14, 2019, 5:36 PM IST

ਮੋਗਾ ਵਿਖੇ ਮਿਡ ਡੇ ਮੀਲ ਬਣਾਉਣ ਵਾਲਿਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ। ਉਨ੍ਹਾਂ ਨੇ ਤਨਖਾਹਾਂ ਵਧਾਉਣ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ, ਉਹ ਸੰਘਰਸ਼ ਹੋਰ ਤੇਜ਼ ਕਰਨਗੇ।

ਫ਼ੋਟੋ

ਮੋਗਾ: ਆਏ ਦਿਨ ਹੀ ਕਿਸੇ ਨਾ ਕਿਸੇ ਵਿਭਾਗ ਵੱਲੋਂ ਸਰਕਾਰ ਵਿਰੁੱਧ ਮੁਜ਼ਾਹਰੇ ਕੀਤੇ ਜਾਂਦੇ ਹਨ, ਇਸੇ ਲੜੀ ਦੇ ਤਹਿਤ ਹੀ ਮਿਡ ਡੇ ਮੀਲ ਬਣਾਉਣ ਵਾਲਿਆਂ ਵੱਲੋਂ ਵੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਮਿਡ ਡੇ ਮੀਲ ਕੁੱਕ ਯੂਨੀਅਨ ਸਬੰਧਿਤ ਪ੍ਰਦਰਸ਼ਨਕਾਰੀਆਂ ਨੇ ਮੋਗਾ ਦੇ ਨੇਚਰ ਪਾਰਕ ਵਿੱਚ ਰੈਲੀ ਕੱਢੀ। ਮੇਨ ਚੌਕ ਵਿੱਚ ਪੰਜਾਬ ਅਤੇ ਸੈਂਟਰ ਸਰਕਾਰ ਦਾ ਪੁਤਲਾ ਫੂਕਿਆ ਗਿਆ।

ਇਸ ਰੈਲੀ ਦੀ ਅਗਵਾਈ ਜਗਤਾਰ ਸਿੰਘ ਮੱਖੂ ਇੰਟਕ ਬੰਤ ਸਿੰਘ ਸੇਖੋਂ ਪ੍ਰਧਾਨ ਭਾਰਤੀ ਵਾਲਮੀਕਿ ਸਭਾ, ਪੰਜਾਬ ਅਤੇ ਸੂਬਾ ਪ੍ਰਧਾਨ ਕਰਮਚੰਦ ਚੰਡਾਲੀਆ ਮਿਡ ਡੇ ਮੀਲ ਕੁੱਪ ਯੂਨੀਅਨ ਇੰਟੈਕਸ ਨੇ ਕੀਤੀ। ਇਸ ਰੈਲੀ ਵਿੱਚ ਤੂੜੀ ਛਿਲਕਾ ਯੂਨੀਅਨ ਅਤੇ ਨਰੇਗਾ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ।

moga, mid day ,meal protest
ਮੰਗ ਪੱਤਰ

ਮਿਡ ਡੇ ਮੀਲ ਕੁੱਕਾਂ ਨੇ ਨੇਚਰ ਪਾਰਕ ਵਿੱਚ ਇਕੱਠੇ ਹੋ ਕੇ ਆਪਣੀਆਂ ਹੱਕੀ ਮੰਗਾਂ ਸਬੰਧੀ ਲੋਕਾਂ ਨੂੰ ਦੱਸਿਆ ਕਿ ਸੈਂਟਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਲਈ ਭਰੋਸਾ ਦਿੱਤਾ ਜਾਂਦਾ ਹੈ, ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ। ਬਾਜ਼ਾਰਾਂ ਵਿੱਚੋਂ ਲੰਘਦੇ ਹੋਏ ਇਸ ਜਥੇਬੰਦੀ ਵੱਲੋਂ ਪੰਜਾਬ ਅਤੇ ਸੈਂਟਰ ਸਰਕਾਰ ਦਾ ਮੇਨ ਚੌਕ ਮੋਗਾ ਵਿਖੇ ਪੁਤਲਾ ਵੀ ਸਾੜਿਆ ਗਿਆ। ਇਸ ਰੈਲੀ ਵਿੱਚ ਮੋਗਾ ਜ਼ਿਲ੍ਹੇ ਤੋਂ ਇਲਾਵਾ ਫ਼ਾਜ਼ਿਲਕਾ ਤੇ ਫ਼ਿਰੋਜ਼ਪੁਰ ਦੇ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਕਰਮਚੰਦ ਚੰਡਾਲੀਆ ਨੇ ਕਿਹਾ ਕਿ ਮਿਡ ਡੇ ਮੀਲ ਵਰਕਰਾਂ ਦੇ ਨਾਲ ਸਰਕਾਰ ਵੱਲੋਂ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਸਿਰਫ 1200 ਰੁਪਏ ਹੀ ਉਜਰਤ ਦਿੱਤੀ ਜਾ ਰਹੀ ਹੈ ਜੋ ਕਿ ਅੱਜ ਦੇ ਮਹਿੰਗਾਈ ਦੇ ਯੁੱਗ ਵਿੱਚ ਬਹੁਤ ਜ਼ਿਆਦਾ ਥੋੜ੍ਹੀ ਹੈ ਜਿਸ ਕਰਕੇ ਉਨ੍ਹਾਂ ਨੇ ਪੰਜਾਬ ਅਤੇ ਸੈਂਟਰ ਸਰਕਾਰ ਵਿਰੁੱਧ ਰੈਲੀ ਕੀਤੀ ਅਤੇ ਪੁਤਲਾ ਫੂਕਿਆ।

ਵੇਖੋ ਵੀਡੀਓ

ਉਨ੍ਹਾਂ ਨੇ ਕਿਹਾ ਕਿ ਜਿੰਨਾ ਚਿਰ ਸਰਕਾਰ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰਦੀ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਦੀ, ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
ਮੋਗਾ ਦੇ ਜੀਏ ਵਿਸ਼ਵਾਸ ਬੈਂਸ ਨੇ ਯੂਨੀਅਨ ਦੇ ਨੁਮਾਇੰਦਿਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਸੋਮਵਾਰ ਜਾਂ ਮੰਗਲਵਾਰ, ਉਨ੍ਹਾਂ ਦੀ ਮਹਿਕਮੇ ਦੇ ਉੱਚ ਅਧਿਕਾਰੀਆਂ ਨਾਲ ਜਾਂ ਸਿੱਖਿਆ ਮੰਤਰੀ ਨਾਲ ਮੀਟਿੰਗ ਲਈ ਸਮਾਂ ਲੈ ਕੇ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਸੁਨੀਲ ਜਾਖੜ ਦਾ ਅਸਤੀਫ਼ਾ ਨਾਮਨਜ਼ੂਰ

ਹੁਣ ਵੇਖਣਾ ਇਹ ਹੋਵੇਗਾ ਕਿ ਸਰਕਾਰ ਮਿਡ ਡੇ ਮੀਲ ਵਰਕਰਾਂ ਦੀਆਂ ਦੀਆਂ ਮੰਗਾਂ ਨੂੰ ਮੰਨ ਕੇ ਕਦੋਂ ਲਾਗੂ ਕਰਦੀ ਹੈ।

Intro:ਤਨਖਾਹਾਂ ਵਧਾਉਣ ਦੀ ਕੀਤੀ ਮੰਗ ।

ਜੇਕਰ ਸਰਕਾਰ ਨੇ ਗੰਭੀਰਤਾ ਨਾਲ ਨਾ ਲਿਆ ਤਾਂ ਸੰਘਰਸ਼ ਹੋਵੇਗਾ ਹੋਰ ਵੀ ਤੇਜ਼ ।

ਵੱਡੀ ਗਿਣਤੀ ਵਿੱਚ ਮਿਡ ਡੇ ਮੀਲ ਕੁੱਕ ਵਰਕਰਾਂ ਹੋਈਆਂ ਧਰਨੇ ਵਿੱਚ ਸ਼ਾਮਲ ।

Body:ਮਿਡ ਡੇ ਮੀਲ ਕੁੱਕ ਯੂਨੀਅਨ ਸਬੰਧਿਤ ਇੰਟਕ ਨੇ ਮੋਗਾ ਦੇ ਨੇਚਰ ਪਾਰਕ ਵਿਚ ਰੈਲੀ ਕੀਤੀ ਅਤੇ ਮੇਨ ਚੌਕ ਵਿੱਚ ਪੰਜਾਬ ਅਤੇ ਸੈਂਟਰ ਸਰਕਾਰ ਦਾ ਪੁਤਲਾ ਫੂਕਿਆ ।
ਇਹ ਰੈਲੀ ਆਪਣੀਆਂ ਮੰਗਾਂ ਦੇ ਲਈ ਕੀਤੀ ਜਿਸਦੀ ਅਗਵਾਈ ਜਗਤਾਰ ਸਿੰਘ ਮੱਖੂ ਇੰਟਕ ਬੰਤ ਸਿੰਘ ਸੇਖੋਂ ਪ੍ਰਧਾਨ ਭਾਰਤੀ ਵਾਲਮੀਕਿ ਸਭਾ ਪੰਜਾਬ ਅਤੇ ਸੂਬਾ ਪ੍ਰਧਾਨ ਕਰਮਚੰਦ ਚੰਡਾਲੀਆ ਮਿਡਡੇਮੀਲ ਕੁੱਪ ਯੂਨੀਅਨ ਇੰਟੈਕਸ ਨੇ ਕੀਤੀ ਇਸ ਰੈਲੀ ਵਿੱਚ ਤੂੜੀ ਛਿਲਕਾ ਯੂਨੀਅਨ ਅਤੇ ਨਰੇਗਾ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ ਮਿਡ ਡੇ ਮੀਲ ਕੁੱਕਾਂ ਨੇ ਨੇਚਰ ਪਾਰਕ ਵਿੱਚ ਇਕੱਠੇ ਕਰਕੇ ਆਪਣੀਆਂ ਹੱਕੀ ਮੰਗਾਂ ਸਬੰਧੀ ਲੋਕਾਂ ਨੂੰ ਦੱਸਿਆ ਕਿ ਸੈਂਟਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਾਡੀਆਂ ਮੰਗਾਂ ਲਈ ਭਰੋਸਾ ਦਿੱਤਾ ਜਾਂਦਾ ਹੈ ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ ਬਾਜ਼ਾਰਾਂ ਵਿੱਚੋਂ ਲੰਘਦੇ ਹੋਏ ਇਸ ਜਥੇਬੰਦੀ ਵੱਲੋਂ ਪੰਜਾਬ ਅਤੇ ਸੈਂਟਰ ਸਰਕਾਰ ਦਾ ਮੇਨ ਚੌਕ ਮੋਗਾ ਵਿਖੇ ਪੁਤਲਾ ਵੀ ਸਾੜਿਆ ਗਿਆ ਇਸ ਰੈਲੀ ਵਿੱਚ ਮੋਗਾ ਜ਼ਿਲ੍ਹੇ ਤੋਂ ਇਲਾਵਾ ਫ਼ਾਜ਼ਿਲਕਾ ਫ਼ਿਰੋਜ਼ਪੁਰ ਦੇ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਕਰਮਚੰਦ ਚੰਡਾਲੀਆ ਨੇ ਕਿਹਾ ਕਿ ਮਿਡ ਡੇ ਮੀਲ ਵਰਕਰਾਂ ਦੇ ਨਾਲ ਸਰਕਾਰ ਵੱਲੋਂ ਸ਼ੋਸ਼ਣ ਕੀਤਾ ਜਾ ਰਿਹਾ ਹੈ ਉਨ੍ਹਾਂ ਨੂੰ ਸਿਰਫ ਬਾਰਾਂ ਸੌ ਰੁਪਏ ਹੀ ਉਜਰਤ ਦਿੱਤੀ ਜਾ ਰਹੀ ਹੈ ਜੋ ਕਿ ਅੱਜ ਦੇ ਮੰਗਿਆ ਦੇ ਯੁੱਗ ਵਿੱਚ ਬਹੁਤ ਜ਼ਿਆਦਾ ਥੋੜ੍ਹੀ ਹੈ ਜਿਸ ਕਰਕੇ ਉਨ੍ਹਾਂ ਨੇ ਪੰਜਾਬ ਅਤੇ ਸੈਂਟਰ ਸਰਕਾਰ ਦੇ ਖਿਲਾਫ ਰੈਲੀ ਕੀਤੀ ਅਤੇ ਪੁਤਲਾ ਫੂਕਿਆ ।
ਉਨ੍ਹਾਂ ਨੇ ਕਿਹਾ ਕਿ ਜਿੰਨਾ ਚਿਰ ਸਰਕਾਰ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰਦੀ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਦੀ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ।

Byte: ਕਰਮ ਚੰਦ

ਯੂਨੀਅਨ ਦੀ ਜਨਰਲ ਸਕੱਤਰ ਅਮਰਜੀਤ ਕੌਰ ਨੇ ਦੱਸਿਆ ਕਿ ਅਸੀਂ ਪਿਛਲੇ ਦਸ ਸਾਲਾਂ ਤੋਂ ਬਹੁਤ ਹੀ ਘੱਟ ਤਨਖਾਹਾਂ ਤੇ ਕੰਮ ਕਰ ਰਹੇ ਹਾਂ ਜਦ ਕਿ ਸਰਕਾਰ ਨੇ ਦੋ ਵਾਰ ਸਾਡੇ ਨਾਲ ਵਾਅਦਾ ਕੀਤਾ ਹੈ ਤਨਖ਼ਾਹ ਵਧਾਉਣ ਦਾ ਪਰ ਉਹ ਪੂਰਾ ਨਹੀਂ ਕਰ ਰਹੀ ਜਿਸ ਦੇ ਰੋਸ ਵਜੋਂ ਉਨ੍ਹਾਂ ਦੀ ਯੂਨੀਅਨ ਵੱਲੋਂ ਅੱਜ ਦਾ ਇਹ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਜਾ ਰਿਹਾ ਹੈ ਉਨ੍ਹਾਂ ਨੇ ਕਿਹਾ ਕਿ ਜੇਕਰ ਭਵਿੱਖ ਵਿਚ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ ।

Byte: ਅਮਰਜੀਤ ਕੌਰ

ਮੋਗਾ ਦੇ GA ਸ੍ਰੀ ਵਿਸ਼ਵਾਸ ਬੈਂਸ ਨੇ ਯੂਨੀਅਨ ਦੇ ਨੁਮਾਇੰਦਿਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਦੁਆਇਆ ਕਿ ਸੋਮਵਾਰ ਜਾਂ ਮੰਗਲਵਾਰ ਉਨ੍ਹਾਂ ਦੀ ਮਹਿਕਮੇ ਦੇ ਉੱਚ ਅਧਿਕਾਰੀਆਂ ਨਾਲ ਜਾਂ ਸਿੱਖਿਆ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਲਈ ਸਮਾਂ ਲੈ ਕੇ ਦਿੱਤਾ ਜਾਵੇਗਾ ।Conclusion:ਆਏ ਦਿਨ ਹੀ ਕਿਸੇ ਨਾ ਕਿਸੇ ਵਿਭਾਗ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰੇ ਕੀਤੇ ਜਾਂਦੇ ਹਨ ਇਸੇ ਲੜੀ ਦੇ ਤਹਿਤ ਹੀ ਮਿਡ ਡੇ ਮੀਲ ਵਰਕਰ ਕੁੱਕਾਂ ਵੱਲੋਂ ਵੀ ਪੰਜਾਬ ਸਰਕਾਰ ਅਤੇ ਸੈਂਟਰ ਸਰਕਾਰ ਖਿਲਾਫ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਜਿਸ ਵਿਚ ਉਨ੍ਹਾਂ ਨੇ ਆਪਣੀਆਂ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕੀਤੀ ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਮਿਡ ਡੇ ਮੀਲ ਵਰਕਰਾਂ ਦੀਆਂ ਦੀਆਂ ਮੰਗਾਂ ਨੂੰ ਮੰਨ ਕੇ ਕਦੋਂ ਲਾਗੂ ਕਰਦੀ ਹੈ ।
ETV Bharat Logo

Copyright © 2024 Ushodaya Enterprises Pvt. Ltd., All Rights Reserved.