ETV Bharat / state

ਮੋਗਾ ਵਿਖੇ ਗੰਦਾ ਪਾਣੀ ਪੀਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ

author img

By

Published : Oct 21, 2020, 9:21 PM IST

ਮੋਗਾ ਵਿਖੇ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਨੂੰ ਲੈ ਕੇ ਬੁੱਧਵਾਰ ਨੂੰ ਦਾਣਾ ਮੰਡੀ ਵਿੱਚ ਮਜ਼ਦੂਰਾਂ ਨੇ ਲਾਸ਼ ਰੱਖ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਮਜ਼ਦੂਰਾਂ ਦਾ ਕਹਿਣਾ ਸੀ ਕਿ ਇਹ ਮੌਤ ਗੰਦਾ ਪਾਣੀ ਪੀਣ ਕਾਰਨ ਹੋਈ ਹੈ, ਜਿਸ ਲਈ ਮਾਰਕੀਟ ਕਮੇਟੀ ਸਕੱਤਰ ਜ਼ਿੰਮੇਵਾਰ ਹੈ।

ਗੰਦਾ ਪਾਣੀ ਪੀਣ ਨਾਲ ਪਰਵਾਸੀ ਮਜ਼ਦੂਰ ਦੀ ਮੌਤ
ਗੰਦਾ ਪਾਣੀ ਪੀਣ ਨਾਲ ਪਰਵਾਸੀ ਮਜ਼ਦੂਰ ਦੀ ਮੌਤ

ਮੋਗਾ: ਦੇਰ ਰਾਤ ਇੱਕ ਮਜ਼ਦੂਰ ਦੀ ਸ਼ੱਕੀ ਹਾਲਤਾਂ ਵਿੱਚ ਹੋਈ ਮੌਤ ਨੂੰ ਲੈ ਕੇ ਪ੍ਰਵਾਸੀ ਮਜ਼ਦੂਰਾਂ ਨੇ ਬੁੱਧਵਾਰ ਨੂੰ ਇਕੱਠੇ ਹੋ ਕੇ ਲਾਸ਼ ਨੂੰ ਦਾਣਾ ਮੰਡੀ ਵਿੱਚ ਰੱਖ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਮਜ਼ਦੂਰਾਂ ਦਾ ਕਹਿਣਾ ਸੀ ਕਿ ਪ੍ਰਵਾਸੀ ਮਜ਼ਦੂਰ ਦੀ ਮੌਤ ਗੰਦਾ ਪਾਣੀ ਪੀਣ ਕਾਰਨ ਹੋਈ ਹੈ, ਜਿਸ ਲਈ ਮਾਰਕੀਟ ਕਮੇਟੀ ਦੇ ਅਧਿਕਾਰੀ ਜ਼ਿੰਮੇਵਾਰ ਹਨ। ਮਜ਼ਦੂਰਾਂ ਦੇ ਪ੍ਰਦਰਸ਼ਨ ਦਾ ਪਤਾ ਲੱਗਦਿਆਂ ਹੀ ਮੌਕੇ 'ਤੇ ਪੁਲਿਸ ਅਧਿਕਾਰੀ ਵੀ ਪੁੱਜੇ। ਮਜ਼ਦੂਰਾਂ ਨੂੰ ਸਮਝਾ ਕੇ ਕਾਰਵਾਈ ਦਾ ਭਰੋਸਾ ਦਿੰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ।

ਮੌਕੇ 'ਤੇ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਨੇ ਦੋਸ਼ ਲਾਇਆ ਕਿ ਪ੍ਰਵਾਸੀ ਮਜ਼ਦੂਰ ਸੁਰਿੰਦਰ ਚੌਧਰੀ ਦੀ ਦੇਰ ਰਾਤ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਸੁਰਿੰਦਰ ਚੌਧਰੀ ਦੀ ਮੌਤ ਗੰਦਾ ਪਾਣੀ ਪੀਣ ਕਾਰਨ ਹੋਈ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸਹੂਲਤਾਂ ਲਈ ਮਾਰਕੀਟ ਕਮੇਟੀ ਨੂੰ ਲੱਖਾਂ ਰੁਪਏ ਫੰਡ ਦਿੱਤੇ ਗਏ ਹਨ ਪਰ ਮਾਰਕੀਟ ਕਮੇਟੀ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

ਗੰਦਾ ਪਾਣੀ ਪੀਣ ਨਾਲ ਪਰਵਾਸੀ ਮਜ਼ਦੂਰ ਦੀ ਮੌਤ

ਮਜ਼ਦੂਰਾਂ ਨੇ ਦੋਸ਼ ਲਾਇਆ ਕਿ ਇਥੇ ਚਾਰ-ਪੰਜ ਹਜ਼ਾਰ ਪ੍ਰਵਾਸੀ ਮਜ਼ਦੂਰ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਬਿਨਾਂ ਕੋਰੋਨਾ ਟੈਸਟ ਕੀਤੇ ਲਿਆਂਦਾ ਗਿਆ ਹੈ ਪਰੰਤੂ ਮਾਰਕੀਟ ਕਮੇਟੀ ਦੇ ਸਕੱਤਰ ਵੱਲੋਂ ਜਾਣ-ਬੁੱਝ ਕੇ ਇਸ ਪਾਸੇ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਦੀ ਇਹ ਸਮੱਸਿਆ ਕਈ ਸਾਲਾਂ ਤੋਂ ਇੰਝ ਹੀ ਹੈ ਅਤੇ ਹਰ ਸਾਲ ਦੋ-ਤਿੰਨ ਪਰਵਾਸੀ ਮਜ਼ਦੂਰ ਇਸ ਦੀ ਭੇਟ ਚੜ ਜਾਂਦੇ ਹਨ।

ਉਧਰ ਮੌਕੇ 'ਤੇ ਪੁੱਜੇ ਥਾਣਾ ਸਿਟੀ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਇਕ ਵਜੇ ਪ੍ਰਵਾਸੀ ਮਜ਼ਦੂਰ ਸੁਰਿੰਦਰ ਚੌਧਰੀ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ, ਜਿਸ ਨੂੰ ਲੈ ਕੇ ਮਜ਼ਦੂਰਾਂ ਨੇ ਮਾਰਕੀਟ ਕਮੇਟੀ ਦੇ ਸਕੱਤਰ 'ਤੇ ਦੋਸ਼ ਲਾਏ ਹਨ। ਮਜ਼ਦੂਰਾਂ ਮੁਤਾਬਿਕ ਸੁਰਿੰਦਰ ਦੀ ਮੌਤ ਗੰਦਾ ਪਾਣੀ ਪੀਣ ਕਰਕੇ ਹੋਈ ਹੈ। ਉਨ੍ਹਾਂ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.