ETV Bharat / state

ਕਾਂਗਰਸੀ ਆਗੂਆਂ ਵਿਚਾਲੇ ਧੜੇਬੰਦੀ ਖ਼ਤਮ ਕਰਵਾਉਣ ਮੋਗਾ ਪੁੱਜੇ ਮੰਤਰੀ ਆਸ਼ੂ - ਧੜੇਬੰਦੀ ਖ਼ਤਮ ਕਰਵਾਉਣ ਮੋਗਾ ਪੁੱਜੇ ਮੰਤਰੀ ਆਸ਼ੂ

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਵਿਚਾਲੇ ਧੜੇਬਾਜ਼ੀ ਨੂੰ ਖ਼ਤਮ ਕਰਨ ਬੀਤੇ ਦਿਨ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਰੈਸਟ ਹਾਊਸ ਪਹੁੰਚੇ। ਇਸ ਦੌਰਾਨ ਉਨ੍ਹਾਂ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਵਿਧਾਇਕ ਡਾ. ਹਰਜੋਤ ਕਮਲ ਤੇ ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਾਲ ਬੰਦ ਕਮਰਾ ਬੈਠਕ ਕੀਤੀ।

ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ’ਚ ਸੁਲਾਹ ਕਰਵਾਉਣ ਮੰਤਰੀ ਆਸ਼ੂ ਪਹੁੰਚੇ ਮੋਗਾ

author img

By

Published : Jan 13, 2021, 3:22 PM IST

ਮੋਗਾ: ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਵਿਚਾਲੇ ਚੱਲ ਰਹੀ ਧੜੇਬਾਜ਼ੀ ਨੂੰ ਖ਼ਤਮ ਕਰਨ ਬੀਤੇ ਦਿਨ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਰੈਸਟ ਹਾਊਸ ਪਹੁੰਚੇ। ਇਸ ਦੌਰਾਨ ਉਨ੍ਹਾਂ ਨਗਰ ਨਿਗਮ ਦੀਆਂ ਚੋਣਾਂ ਸੰਬੰਧੀ ਵਿਧਾਇਕ ਡਾ. ਹਰਜੋਤ ਕਮਲ ਤੇ ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਾਲ ਬੰਦ ਕਮਰਾ ਬੈਠਕ ਕੀਤੀ। ਇਸ ਬੈਠਕ ਦੌਰਾਨ ਆਸ਼ੂ ਵੱਲੋਂ ਦੋਵਾਂ ਲੀਡਰਾਂ ਵਿਚਾਲੇ ਚੱਲ ਰਹੀ ਟਸਲ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਗਈ।

ਪੰਜਾਬ ਦੇ ਕਿਸਾਨਾਂ ਦੀ ਹੀ ਫਸਲ ਖ਼ਰੀਦੇਗੀ ਪੰਜਾਬ ਸਰਕਾਰ

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਕੈਬਨਿਟ ਮੰਤਰੀ ਆਸ਼ੂ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਵਿੱਚ ਪੰਜਾਬ ਦੇ ਹੀ ਕਿਸਾਨਾਂ ਦੀ ਫਸਲ ਖਰੀਦੇਗੀ। ਬਾਹਰੀ ਰਾਜਾਂ ਤੋਂ ਆਈ ਹੋਈ ਫ਼ਸਲ ਨੂੰ ਪੰਜਾਬ ਵਿਚ ਸਵੀਕਾਰ ਨਹੀਂ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਬਾਹਰੀ ਰਾਜਾਂ ਤੋਂ ਪੰਜਾਬ ਵਿੱਚ ਫ਼ਸਲ ਆਉਣ ਸਬੰਧੀ ਬੀਤੇ ਕੁਝ ਸਮੇਂ ਦੌਰਾਨ ਸੈਂਕੜੇ ਐੱਫਆਈਆਰ ਵੀ ਪੁਲੀਸ ਵੱਲੋਂ ਦਰਜ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਨਗਰ ਨਿਗਮ ਚੋਣਾਂ ਨੂੰ ਲੈ ਕੇ ਉਨ੍ਹਾਂ ਨੂੰ ਮੋਗਾ ਲਈ ਬਤੌਰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਉਹ ਕਾਂਗਰਸ ਪਾਰਟੀ ’ਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਸਹਿਣ ਨਹੀਂ ਕਰਨਗੇ ਅਤੇ ਨਗਰ ਨਿਗਮ ਦੀਆਂ 50 ਸੀਟਾਂ ’ਤੇ ਕਾਂਗਰਸ ਦੀ ਜਿੱਤ ਯਕੀਨੀ ਬਣਾਉਣਗੇ।

ਕੇਂਦਰ ਸਰਕਾਰ ਹੀ ਖੇਤੀ ਕਾਨੂੰਨਾਂ ਲਈ ਜ਼ਿੰਮੇਵਾਰ, ਪੰਜਾਬ ’ਚ ਲਾਗੂ ਨਹੀਂ ਹੋਣਗੇ ਨਵੇਂ ਖੇਤੀ ਕਾਨੂੰਨ: ਆਸ਼ੂ

ਖੇਤੀ ਵਿਰੋਧੀ ਕਾਨੂੰਨਾਂ ਤੇ ਬੋਲਦੇ ਮੰਤਰੀ ਆਸ਼ੂ ਨੇ ਕਿਹਾ ਕਿ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਉਣ ਵਾਲੇ ਅਕਾਲੀ ਦਲ ਅਤੇ ਆਪ ਪਾਰਟੀ ਦੇ ਨੇਤਾ ਕਿਸਾਨਾਂ ਨੂੰ ਭਰਮਾ ਰਹੇ ਹਨ। ਜਦਕਿ ਸਾਰਿਆਂ ਨੂੰ ਇਹ ਸਾਫ਼ ਹੋ ਚੁੱਕਿਆ ਹੈ ਕਿ ਕੇਂਦਰ ਸਰਕਾਰ ਹੀ ਖੇਤੀ ਵਿਰੋਧੀ ਕਾਨੂੰਨਾਂ ਲਈ ਜ਼ਿੰਮੇਵਾਰ ਹੈ। ਸਾਡੀ ਸਰਕਾਰ ਕਿਸੇ ਵੀ ਕੀਮਤ ’ਤੇ ਪੰਜਾਬ ਵਿੱਚ ਕੇਂਦਰ ਸਰਕਾਰ ਦੇ ਕਾਲੇ ਕਾਨੂੰਨ ਲਾਗੂ ਨਹੀਂ ਹੋਣ ਦੇਵੇਗੀ। ਇਸ ਸਬੰਧ ਵਿਚ ਕਾਂਗਰਸ ਸਰਕਾਰ ਵੱਲੋਂ ਵਿਧਾਨ ਸਭਾ ’ਚ ਮਤਾ ਪਾਸ ਕਰ ਗਵਰਨਰ ਨੂੰ ਭੇਜਿਆ ਜਾ ਚੁੱਕਾ ਹੈ, ਜਿਸ ਤੇ ਗਵਰਨਰ ਦਾ ਫ਼ੈਸਲਾ ਆਉਣਾ ਅਜੇ ਬਾਕੀ ਹੈ।

ਨਵੀਂ ਵਾਰਡਬੰਦੀ ਕਰਨਾ ਸਮੇਂ ਦੀ ਜ਼ਰੂਰਤ

ਇਸ ਮੌਕੇ ਨਵੀਂ ਵਾਰਡਬੰਦੀ ਕਰ ਰਾਜਨੀਤਿਕ ਫ਼ਾਇਦਾ ਲੈਣ ਦੇ ਸਵਾਲ ਤੇ ਮੰਤਰੀ ਆਸ਼ੂ ਨੇ ਕਿਹਾ ਕਿ ਵਾਰਡਬੰਦੀ ਸਮੇਂ ਦੀ ਜ਼ਰੂਰਤ ਹੁੰਦੀ ਹੈ, ਕਿਉਂਕਿ ਵਧ ਰਹੀ ਜਨਸੰਖਿਆ ਦੇ ਆਧਾਰ ’ਤੇ ਨਗਰ ਨਿਗਮ ਦੀ ਹਦੂਦ ਵਿੱਚ ਨਵੇਂ ਇਲਾਕੇ ਨੂੰ ਸ਼ਾਮਲ ਕਰਨਾ ਹੁੰਦਾ ਹੈ, ਤੇ ਕਾਨੂੰਨ ਦੇ ਮੁਤਾਬਿਕ ਹੀ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਵੱਲੋਂ ਵਾਰਡਬੰਦੀ ਕੀਤੀ ਜਾਂਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.