ETV Bharat / state

ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ੳਹ ਇਸ ਇਲਾਕੇ ਦੀਆਂ ਹਕੀਕੀ ਮੁਸ਼ਕਿਲਾਂ ਤੋਂ ਕਾਫੀ ਹੱਦ ਤੱਕ ਜਾਣੂ ਹਨ। ੳਨ੍ਹਾਂ ਨੇ ਬੜਾ ਲੰਬਾ ਸਮਾਂ ਬਤੌਰ ਡਾਕਟਰ ਵੱਜੋਂ ਆਰਮੀ ਹਸਪਤਾਲ ਵਿੱਚ ਤਨਦੇਹੀ ਨਾਲ ਸੇਵਾਵਾਂ ਨਿਭਾਈਆਂ ਹਨ। ੳਨ੍ਹਾਂ ਦੱਸਿਆ ਕਿ ਕਈ ਮੁਸ਼ਕਲਾਂ ਤੁਰੰਤ ਪ੍ਰਭਾਵ ਨਾਲ ਹੱਲ ਕਰਵਾੳਣ ਯੋਗ ਹਨ ਅਤੇ ਕਈਆਂ ਨੂੰ ਕੁਝ ਸਮਾਂ ਲੱਗ ਸਕਦਾ ਹੈ।

author img

By

Published : Mar 25, 2022, 8:24 PM IST

ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਮੋਗਾ: ਆਪ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਮੋਗਾ ਵਿਖੇ ਜਨਤਕ ਇਕੱਠ ਵਿੱਚ ਆਪਣੀ ਹਾਜ਼ਰੀ ਲਗਵਾਈ। ਇਸ ਉਪਰੰਤ ਉਹਨਾਂ ਆਮ ਲੋਕਾਂ ਦੀਆਂ ਮੁਸਕਿਲਾਂ ਨੂੰ ਸੁਣਿਆ ਅਤੇ ਜਲਦ ਤੋਂ ਜਲਦ ਇਨ੍ਹਾਂ ਮੁਸਕਿਲਾਂ ਦਾ ਨਿਪਟਾਰਾ ਕਰਨ ਦਾ ਵਿਸਵਾਸ਼ ਦੁਆਇਆ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ੳਹ ਇਸ ਇਲਾਕੇ ਦੀਆਂ ਹਕੀਕੀ ਮੁਸ਼ਕਿਲਾਂ ਤੋਂ ਕਾਫੀ ਹੱਦ ਤੱਕ ਜਾਣੂ ਹਨ। ੳਨ੍ਹਾਂ ਨੇ ਬੜਾ ਲੰਬਾ ਸਮਾਂ ਬਤੌਰ ਡਾਕਟਰ ਵੱਜੋਂ ਆਰਮੀ ਹਸਪਤਾਲ ਵਿੱਚ ਤਨਦੇਹੀ ਨਾਲ ਸੇਵਾਵਾਂ ਨਿਭਾਈਆਂ ਹਨ। ੳਨ੍ਹਾਂ ਦੱਸਿਆ ਕਿ ਕਈ ਮੁਸ਼ਕਲਾਂ ਤੁਰੰਤ ਪ੍ਰਭਾਵ ਨਾਲ ਹੱਲ ਕਰਵਾੳਣ ਯੋਗ ਹਨ ਅਤੇ ਕਈਆਂ ਨੂੰ ਕੁਝ ਸਮਾਂ ਲੱਗ ਸਕਦਾ ਹੈ। ੳਨ੍ਹਾਂ ਸਰਕਾਰ ਦੇ ਸਮੂਹ ਅਧਿਕਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਅਤੇ ਮੌਕੇ 'ਤੇ ਹੀ ਪ੍ਰਾਪਤ ਕੁੱਝ ਅਫਸਰਾਂ ਅਤੇ ੳਨ੍ਹਾਂ ਦੇ ਮਹਿਕਮਿਆਂ ਖਿਲਾਫ ਜੋ ਸ਼ਿਕਾਇਤ ਹੁਣ ਤੱਕ ਆਇਆਂ ਸਨ, ੳਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਹੱਲ ਕਰਵਾੳਣ ਦੇ ਹੁਕਮ ਜਾਰੀ ਕੀਤੇ।

ਉਹਨਾਂ ਮੋਗਾ ਹਲਕੇ ਦੇ ਵਾਸੀਆਂ ਦਾ ਧੰਨਵਾਦ ਕੀਤਾ ਕਿ ਉਨਾਂ ਨੇ ਬਿਨ੍ਹਾਂ ਕਿਸੇ ਲਾਲਚ, ਡਰ, ਦਬਾਓ, ਭੈਅ ਤੋਂ ਮੁਕਤ ਹੋ ਕੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਨੂੰ ਐਮ.ਐਲ.ਏ. ਦੀ ਚੋਣ ਕਰਕੇ ਵਿਧਾਨ ਸਭਾ ਪਹੁੰਚਾਉਣ ਦਾ ਯਤਨ ਕੀਤਾ। ਉਹਨਾਂ ਕਿਹਾ ਕਿ ਉਹ ਪਿਛੜੇ, ਦੱਬੇ ਕੁਚਲੇ ਗਰੀਬ ਲੋਕਾਂ ਅਤੇ ਕਮਜੋਰ ਵਰਗ ਤੋਂ ਇਲਾਵਾ ਲੋੜਵੰਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਮੰਤਵ ਨਾਲ ਹਮੇਸ਼ਾ ਯਤਨਸ਼ੀਲ ਰਹਾਂਗੀ।

ਭ੍ਰਿਸ਼ਟਾਚਾਰ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ੳਨ੍ਹਾਂ ਦੱਸਿਆ ਕਿ ਸਤਿਕਾਰਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੁਆਰਾ ਜਾਰੀ ਕੀਤਾ ਵੱਟਸਐਪ ਨੰਬਰ ਰਾਹੀਂ ਹੁਣ ਕੋਈ ਵੀ ਵਿਅਕਤੀ ਕਿਸੇ ਭ੍ਰਿਸ਼ਟ ਅਧਿਕਾਰੀ ਜਾਂ ਕਰਮਚਾਰੀ ਦੇ ਖਿਲਾਫ਼ ਕਾਰਵਾਈ ਅਰੰਭ ਸਕਦਾ ਹੈ। ੳਨ੍ਹਾਂ ਨਾਲ ਇਹ ਵੀ ਕਿਹਾ ਕਿ ਇਸ ਸਬੰਧੀ ਕਿਸੇ ਵੀ ਪਾਰਟੀ ਵਰਕਰ ਜਾਂ ਅਹੁਦੇਦਾਰਾਂ ਵੱਲੋਂ ਕਿਸੇ ਵੀ ਸਰਕਾਰੀ ਮੁਲਾਜ਼ਮ ਜਾਂ ਅਧਿਕਾਰੀ ਦੀ ਕਾਰਵਾਈ ਤੇ ਬਿਨਾਂ ਸਬੂਤ ਤੋਂ ਉਂਗਲ ਨਾਂ ੳਠਾਈ ਜਾਵੇ।

ਉਹਨਾਂ ਕਿਹਾ ਕਿ ਸਾਰੇ ਅਫਸਰ ਭ੍ਰਿਸ਼ਟ ਨਹੀਂ ਹੁੰਦੇ ਬਹੁਤੇ ਅਫ਼ਸਰ ਮਿਹਨਤੀ ਵੀ ਹੁੰਦੇ ਹਨ, ਲੋਕਾਂ ਦਾ ਕੰਮ ਕਰਨ ਵਾਲੇ ਹੁੰਦੇ ਹਨ। ਸਾਨੂੰ ਅਹੁਦੇ ਦੀ ਇੱਜਤ ਕਰਨੀ ਚਾਹੀਦੀ ਹੈ, ਪ੍ਰੰਤੂ ਜੇਕਰ ਕੋਈ ਅਫਸਰ ਜਾਂ ਮੁਲਾਜ਼ਮ ਭ੍ਰਿਸ਼ਟਾਚਾਰ ਜਾਂ ਰਿਸਵਤਖੋਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ: ਬਿਕਰਮ ਮਜੀਠੀਆ ਨੂੰ ਜੇਲ੍ਹ ਵਿੱਚ ਨਹੀਂ ਮਿਲੇਗਾ ਵੀਆਈਪੀ ਟ੍ਰੀਟਮੈਂਟ:ਹਰਜੋਤ ਬੈਂਸ

ETV Bharat Logo

Copyright © 2024 Ushodaya Enterprises Pvt. Ltd., All Rights Reserved.