ਮੋਗਾ: ਪੰਜਾਬ 'ਚ ਨਸ਼ਾ ਤਸਕਰੀ ਦੇ ਮਾਮਲੇ ਦਿਨ ਪਰ ਦਿਨ ਵੱਧਦੇ ਜਾ ਰਹੇ ਹਨ। ਕਿਤੇ ਗੁਆਂਢੀ ਮੁਲਕ ਤੋਂ ਡਰੋਨ ਰਾਹੀ ਨਸ਼ੇ ਦੀ ਖੇਪ ਪਹੁੰਚਾਈ ਜਾ ਰਹੀ ਹੈ ਤਾਂ ਕਿਤੇ ਪੰਜਾਬ ਵਿਚਾਲੇ ਸ਼ਰਾਰਤੀ ਅਨਸਰ ਨਸ਼ੇ ਦੀ ਤਸਕਰੀ ਕਰ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਮੋਗਾ 'ਚ ਵੀ ਸਾਹਮਣੇ ਆਇਆ ਹੈ, ਜਿਥੇ ਮੋਗਾ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਇੱਕ ਕਿਲੋ ਅਫੀਮ ਸਮੇਤ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਨ ਦੀ ਖ਼ਬਰ ਸਾਹਮਣੇ ਆਈ ਹੈ।
ਨਾਕਾਬੰਦੀ ਦੌਰਾਨ ਮੁਲਜ਼ਮ ਕੀਤਾ ਕਾਬੂ: ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਗਾ ਦੇ ਐਸ.ਪੀ.ਡੀ ਅਜੈ ਰਾਜ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ ਗੌਰਵ ਯਾਦਵ ਦੇ ਹੁਕਮਾਂ ਅਨੁਸਾਰ ਹੁਣ ਪੰਜਾਬ ਵਿੱਚ ਨਸ਼ਾਖੋਰੀ ਦੀ ਮਨਾਹੀ ਹੈ। ਤਸਕਰੀ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਨਾਕਾਬੰਦੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਸੀ.ਆਈ.ਏ ਸਟਾਫ ਮੋਗਾ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਸਮਾਲਸਰ ਵਿਖੇ ਨਾਕਾਬੰਦੀ ਕੀਤੀ ਗਈ ਸੀ ਅਤੇ ਆਉਣ-ਜਾਣ ਵਾਲੇ ਹਰ ਵਿਅਕਤੀ ਨੂੰ ਰੋਕਿਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਤੇਜਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਸਮਾਲਸਰ ਜੋ ਕਿ ਸ਼ੱਕੀ ਹਾਲਾਤਾਂ 'ਚ ਆ ਰਿਹਾ ਸੀ, ਉਸ ਨੂੰ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਉਸ ਦੇ ਕਬਜ਼ੇ 'ਚੋਂ ਇਕ ਕਿੱਲੋ ਅਫੀਮ ਬਰਾਮਦ ਹੋਈ ਹੈ।
ਮੁਲਜ਼ਮ ਦੇ ਅਗਲੇ ਪਿਛਲੇ ਲਿੰਕ ਲੱਭਣ 'ਚ ਜੁਟੀ ਪੁਲਿਸ: ਐਸ.ਪੀ.ਡੀ ਅਜੈ ਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮੁਲਜ਼ਮ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ ਅਤੇ ਜਾਂਚ ਕੀਤੀ ਜਾਵੇਗੀ ਕਿ ਤੇਜਵਿੰਦਰ ਸਿੰਘ ਇਹ ਅਫੀਮ ਕਿੱਥੋਂ ਲੈ ਕੇ ਆਇਆ ਸੀ ਅਤੇ ਉਸ ਨੇ ਇਹ ਅੱਗੇ ਕਿਸ ਨੂੰ ਵੇਚਣੀ ਸੀ।
- ਜੇਲ੍ਹ 'ਚ ਬੰਦ ਹਵਾਲਾਤੀ ਲੱਕੀ ਸੰਧੂ ਦਾ ਵਿਆਹ 'ਚ ਭੰਗੜਾ ਪਵਾਉਣ ਵਾਲੇ ਪੁਲਿਸ ਅਧਿਕਾਰੀਆਂ 'ਤੇ ਚੱਲਿਆ ਜਾਂਚ ਦਾ ਡੰਡਾ, ਹੋਏ ਸਸਪੈਂਡ
- Heroin recovered: ਸਰਹੱਦੀ ਪਿੰਡ ਨੇੜਿਓ BSF ਨੇ ਡਰੋਨ ਰਾਹੀ ਸੁੱਟੀ ਹੈਰੋਇਨ ਕੀਤੀ ਬਰਾਮਦ ਤਾਂ ਪੁਲਿਸ ਨੇ ਵੀ ਇੱਕ ਤਸਕਰ ਕੀਤਾ ਕਾਬੂ
- ਕੈਨੇਡਾ 'ਚ ਗਾਇਕ ਮਨਕੀਰਤ ਔਲਖ ਦੇ ਕਰੀਬੀ ਦੋਸਤ ਦੇ ਸ਼ੋਅਰੂਮ 'ਤੇ ਫਾਇਰਿੰਗ ਕਰਨ ਵਾਲਾ ਗ੍ਰਿਫਤਾਰ, ਪੰਜਾਬੀ ਸੀ ਹਮਲਾਵਰ
ਨਸ਼ਿਆਂ ਖਿਲਾਫ਼ ਸਰਕਾਰ ਤੇ ਪੁਲਿਸ ਸਖ਼ਤ: ਕਾਬਿਲੇਗੌਰ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੀ ਪੁਲਿਸ ਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ, ਜਿਸ 'ਚ ਉਨ੍ਹਾਂ ਹੁਕਮ ਦਿੱਤੇ ਸੀ ਕਿ ਨਸ਼ਾ ਤਸਕਰੀ ਨੂੰ ਕਿਸੇ ਵੀ ਕੀਮਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਤਸਕਰਾਂ ਖਿਲਾਫ਼ ਕਾਰਵਾਈ ਹਰ ਹਾਲ ਕੀਤੀ ਜਾਵੇਗੀ। ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੇ ਦਿਨਾਂ 'ਚ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ ਜ਼ਾਇਦਾਦਾਂ ਜ਼ਬਤ ਵੀ ਕੀਤੀਆਂ ਜਾ ਰਹੀਆਂ ਹਨ।